ਦੁਖਦ ਖ਼ਬਰ: ਵਿਵਾਦ ਸੁਲਝਾਉਣ ਗਏ ਸਬ ਇੰਸਪੈਕਟਰ ਦਾ ਗੋ/ਲੀ.ਆਂ ਮਾਰ ਕੀਤਾ ਕ.ਤ/ਲ

0
905
+2

Khadoor Sahib News: ਬੀਤੀ ਦੇਰ ਰਾਤ ਪਿੰਡ ਕੋਟ ਮੁਹੰਮਦ ਖ਼ਾਨ ਵਿਚ ਦੋ ਧਿਰਾਂ ’ਚ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਮੌਕੇ ’ਤੇ ਪੁੱਜੇ ਸ਼੍ਰੀ ਗੋਇੰਦਵਾਲ ਸਾਹਿਬ ਥਾਣੇ ਦੇ ਵਧੀਕ ਐਸਐਚਓ ਦਾ ਪਿੰਡ ਦੇ ਹੀ ਸਰਪੰਚ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਦੌਰਾਨ ਇੱਕ ਸਹਾਇਕ ਥਾਣੇਦਾਰ ਵੀ ਜਖ਼ਮੀ ਹੋ ਗਿਆ, ਜਿਸਦਾ ਇਲਾਜ਼ ਚੱਲ ਰਿਹਾ। ਕਿਹਾ ਜਾ ਰਿਹਾ ਕਿ ਘਟਨਾ ਸਮੇਂ ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਅਤੇ ਥਾਣਾ ਮੁਖੀ ਪ੍ਰਭਜੀਤ ਸਿੰਘ ਵੀ ਮੌਕੇ ’ਤੇ ਪੁੱਜ ਗਏ ਸਨ ਪ੍ਰੰਤੂ ਮੁਲਜਮ ਫ਼ਰਾਰ ਹੋਣ ਵਿਚ ਕਾਮਯਾਬ ਰਹੇ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਨੂੰ ਕੀਤਾ ਗ੍ਰਿਫ਼ਤਾਰ

ਮੁਲਜਮ ਦੀ ਪਹਿਚਾਣ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਵਜੋਂ ਹੋਈ ਦੱਸੀ ਜਾ ਰਹੀ ਹੈ। ਸੂਚਨਾ ਮੁਤਾਬਕ ਸਰਪੰਚ ਦੇ ਪੁੱਤਰ ਦਾ ਪਿੰਡ ਦੇ ਹੀ ਇੱਕ ਵਿਅਕਤੀ ਅਰਸ਼ਦੀਪ ਸਿੰਘ ਨਾਲ ਪਿਛਲੇ ਕੁੱਝ ਦਿਨਾਂ ਤੋਂ ਕਿਸੇ ਗੱਲ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਵਿਵਾਦ ਕਾਰਨ ਕਈ ਵਾਰ ਲੜਾਈ-ਝਗੜਾ ਹੋ ਚੁੱਕਿਆ ਸੀ।

ਪਿੰਡ ਪੱਧਰ ’ਤੇ ਮਸਲੇ ਨੂੰ ਸੁਲਝਾਉਣ ਦੇ ਲਈ ਕਈ ਮੋਹਤਬਰ ਧਿਰਾਂ ਇਕੱਠੀਆਂ ਹੋਈਆਂ ਸਨ ਪ੍ਰੰਤੂ ਹੱਲ ਨਹੀਂ ਨਿਕਲ ਸਕਿਆ। ਬੀਤੇ ਕੱਲ ਵੀ ਦੋਨਾਂ ਧਿਰਾਂ ਵਿਚਕਾਰ ਪਹਿਲਾਂ ਦਿਨੇ ਅਤੇ ਉਸਤੋਂ ਬਾਅਦ ਮੁੜ ਕੇ ਸ਼ਾਮ ਨੂੰ ਤਕਰਾਰਬਾਜ਼ੀ ਹੋਈ ਤੇ ਦੂਜੀ ਧਿਰ ਵੱਲੋਂ ਪੁਲਿਸ ਹੈਲਪਲਾਈਨ ’ਤੇ ਫ਼ੋਨ ਕਰਕੇ ਪੁਲਿਸ ਨੂੰ ਸੱਦਿਆ ਸੀ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ 17 ਇੰਸਪੈਕਟਰਾਂ ਨੂੰ DSP ਵਜੋਂ ਮਿਲੀ ਤਰੱਕੀ, CM Mann ਨੇ ਪਦਉਨਤ ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਵਿਰੁਧ ਲਗਨ ਨਾਲ ਕੰਮ ਕਰਨ ਦਾ ਦਿੱਤਾ ਸੱਦਾ

ਇਸ ਮੌੇਕੇ ਵਧੀਕ ਐਸਐਚਓ ਚਰਨਜੀਤ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜਿਆ ਸੀ ਪ੍ਰੰਤੂ ਮੌਕੇ ’ਤੇ ਮੁੜ ਵਿਵਾਦ ਵਧ ਗਿਆ ਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਲਈ ਜਦ ਚਰਨਜੀਤ ਸਿੰਘ ਗਤੀਸ਼ੀਲ ਹੋਏ ਤਾਂ ਮੁਲਜਮਾਂ ਨੇ ਉਸਦੇ ਸਰਕਾਰੀ ਪਿਸਤੌਲ ਨੂੰ ਹੀ ਖੋਹ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸਦੀ ਮੌਤ ਹੋ ਗਈ।

ਉਧਰ ਘਟਨਾ ਤੋਂ ਬਾਅਦ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਵੀ ਮੌਕੇ ’ਤੇ ਪੁੱਜੇ ਅਤੇ ਮੁਲਜਮਾਂ ਨੂੰ ਕਾਬੂ ਕਰਨ ਦੀਆਂ ਹਿਦਾਇਤਾਂ ਦਿੱਤੀਆਂ। ਉਧਰ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਪੁਲਿਸ ਪ੍ਰਸ਼ਾਸਨ ਉਪਰ ਸਵਾਲ ਖੜੇ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here