ਸਪੀਕਰ ਤੇ ਹੋਰ ਉੱਚ ਅਧਿਕਾਰੀਆਂ ਨੇ ਜਤਾਇਆ ਦੁੱਖ
ਫ਼ਰੀਦਕੋਟ, 18 ਦਸੰਬਰ: ਥਾਣਾ ਸਦਰ ਫਰੀਦਕੋਟ ਦੇ ਐਸ.ਐਚ.ਓ ਇੰਸਪੈਕਟਰ ਬਲਜੀਤ ਸਿੰਘ ਜਟਾਨਾ ਦਾ ਅੱਜ ਸਵੇਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਇਸ ਬੇਵਕਤੀ ਮੌਤ ਉਪਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਹਾਦਰ ਤੇ ਮਿਹਨਤੀ ਪੁਲਿਸ ਅਫ਼ਸਰ ਦੇ ਅਚਨਚੇਤ ਦੇਹਾਂਤ ਦੀ ਖਬਰ ਸੁਣਕੇ ਮਨ ਬਹੁਤ ਵਿਚਲਿਤ ਹੋਇਆ,
ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹੋਇਆ ਗੁਰੂ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਸਮੇਤ ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਅਤੇ ਸਹਿ ਕਰਮੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।। ਇਸਤੋਂ ਇਲਾਵਾ ਉਨ੍ਹਾਂ ਦੀ ਮੌਤ ’ਤੇ ਫਰੀਦਕੋਟ ਦੇ ਐਸਐਸਪੀ ਡਾ ਪ੍ਰਗਿਆ ਜੈਨ ਤਂੋ ਇਲਾਵਾ ਹੋਰਨਾਂ ਪੁਲਿਸ ਅਧਿਕਾਰੀਆਂ ਨੇ ਵੀ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK