Bathinda News: SSD Girls College ਦੇ ਕੈਂਪਸ ਵਿੱਚ “ਸੁਰੱਖਿਅਤ ਸੜਕਾਂ, ਸੁਰੱਖਿਅਤ ਜੀਵਨ” ਵਿਸ਼ੇ ’ਤੇ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੀਆਂ ਐਨ. ਐਸ. ਐਸ., ਐਨ. ਸੀ. ਸੀ. ਅਤੇ ਆਈ.ਕਿਊ.ਏ.ਸੀ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਪਹਿਲ “ਜੌਏ ਆਫ਼ ਸੇਫਟੀ” ਅਤੇ ਇਸ ਦੀ ਲਾਗੂਕਰਨ ਸਹਿਯੋਗੀ ਸੰਸਥਾ ਵੈਲਿਊ ਲਾਈਫ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀਮਤੀ ਅੰਚਲ ਦਾਸ ਸਹਾਇਕ ਮੈਨੇਜਰ ਅਤੇ ਸ੍ਰੀ ਵਿਵੇਕ ਕੁਮਾਰ ਪ੍ਰੋਗਰਾਮ ਮੈਨੇਜਰ ਸਮੇਤ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਦੇ ਰਸਮੀ ਸਵਾਗਤ ਨਾਲ ਹੋਈ। ਕਾਲਜ ਦੀ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੌਦੇ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ।
ਇਹ ਵੀ ਪੜ੍ਹੋ 👉Mansa ‘ਚ ਤੜਕਸਾਰ ਬੱਸ ਤੇ ਸਕੂਲ ਵੈਨ ‘ਚ ਭਿਆਨਕ ਟੱਕਰ; ਇੱਕ ਦਰਜ਼ਨ ਬੱਚੇ ਜ/ਖ਼/ਮੀ
ਇਸ ਮੌਕੇ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮਟਿਡ ਅਤੇ ਵੈਲਿਊ ਲਾਈਫ ਫਾਊਂਡੇਸ਼ਨ ਦੇ ਨੁਮਾਇੰਦਿਆਂ ਵੱਲੋਂ ਪ੍ਰਿੰਸੀਪਲ ਡਾ. ਨੀਰੂ ਗਰਗ, ਨੋਡਲ ਅਫਸਰ ਡਾ. ਸਿਮਰਜੀਤ ਕੌਰ, ਸ੍ਰੀਮਤੀ ਗੁਰਮਿੰਦਰ ਜੀਤ ਕੌਰ ਅਤੇ ਸ੍ਰੀਮਤੀ ਨੇਹਾ ਭੰਡਾਰੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਚਾਰ ਵਿਦਿਆਰਥਣਾਂ ਜਯਾ ਜੈਨ, ਤਿਤਿਕਸ਼ਾ, ਜਸਪ੍ਰੀਤ ਕੌਰ ਅਤੇ ਲਿਜ਼ਾ ਬੰਸਲ ਨੂੰ “ਸੜਕ ਸੁਰੱਖਿਆ ਦੂਤ” ਵਜੋਂ ਬੈਜ ਲਗਾ ਕੇ ਸਨਮਾਨਿਤ ਕੀਤਾ ਗਿਆ।ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਵੇਕ ਕੁਮਾਰ ਨੇ ਉਨ੍ਹਾਂ ਨੂੰ ਸੜਕ ਸੁਰੱਖਿਆ ਨਿਯਮਾਂ ਅਤੇ ਜ਼ਿੰਮੇਵਾਰ ਸੜਕੀ ਵਿਹਾਰ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਹੈਲਮਟ ਪਹਿਨਣ, ਟ੍ਰੈਫਿਕ ਸਿਗਨਲਾਂ ਦੀ ਪਾਲਣਾ ਕਰਨ, ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਤੋਂ ਬਚਣ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੀ ਮਹੱਤਤਾ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਸੁਰੱਖਿਅਤ ਡਰਾਈਵਿੰਗ ਦੀ ਆਦਤ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ 👉ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ
ਸ੍ਰੀ ਪ੍ਰੇਮ ਨੇ ਵਿਦਿਆਰਥਣਾਂ ਨੂੰ ਕਾਰਡੀਓਪਲਮੋਨਰੀ ਰੀਸਸਿਟੇਸ਼ਨ (ਸੀ ਪੀ ਆਰ) ਸਬੰਧੀ ਵਿਹਾਰਕ ਜਾਣਕਾਰੀ ਅਤੇ ਪ੍ਰਦਰਸ਼ਨ ਦਿੱਤਾ। ਇਸ ਤੋਂ ਬਾਅਦ ਟੀਮ ਵੱਲੋਂ ਪਾਰਕਿੰਗ ਖੇਤਰ ਵਿੱਚ ਵਿਹਾਰਕ ਸਿਖਲਾਈ ਸੈਸ਼ਨ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥਣਾਂ ਨੂੰ ਜ਼ਰੂਰੀ ਸੁਰੱਖਿਆ ਅਤੇ ਐਮਰਜੈਂਸੀ ਸਹਾਇਤਾ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਗਈ।ਪ੍ਰੋਗਰਾਮ ਦਾ ਸੰਚਾਲਨ ਆਈ.ਕਿਊ.ਏ.ਸੀ ਮੈਂਬਰ ਸ੍ਰੀਮਤੀ ਨੇਹਾ ਭੰਡਾਰੀ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਧੰਨਵਾਦ ਦੇ ਮਤੇ ਰਾਹੀਂ ਮਹਿਮਾਨਾਂ, ਪ੍ਰਬੰਧਕ ਕਮੇਟੀ, ਕਾਲਜ ਪ੍ਰਸ਼ਾਸਨ, ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਦਾ ਪ੍ਰੋਗਰਾਮ ਵਿੱਚ ਸਰਗਰਮ ਸ਼ਮੂਲੀਅਤ ਲਈ ਧੰਨਵਾਦ ਕੀਤਾ।ਇਸ ਮੌਕੇ ਸ੍ਰੀਮਤੀ ਬਿੰਦੂ ਗਰਗ, ਸ੍ਰੀਮਤੀ ਸਮਰਿੱਧੀ, ਡਾ. ਜੋਤੀ ਅਤੇ ਸ੍ਰੀਮਤੀ ਸੰਜਨਾ ਸਮੇਤ 390 ਵਿਦਿਆਰਥਣਾਂ ਨੇ ਜਾਗਰੂਕਤਾ ਪ੍ਰੋਗਰਾਮ ਵਿੱਚ ਭਾਗ ਲਿਆ ਅਤੇ ਵੱਖ-ਵੱਖ ਸੈਸ਼ਨਾਂ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ।ਪ੍ਰੋਗਰਾਮ ਦਾ ਸਮਾਪਨ ਪ੍ਰੇਰਣਾਦਾਇਕ ਸੰਦੇਸ਼ “ਸੜਕ ਸੁਰੱਖਿਆ, ਜੀਵਨ ਰੱਖਿਆ” ਨਾਲ ਹੋਇਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




