ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ- ਐਡਵੋਕੇਟ ਧਾਮੀ

Date:

spot_img

👉ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦਾ ਕੀਤਾ ਸਵਾਗਤ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੀ ਆਸ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿੱਚ ਮਾਨਵ ਵਿਰੋਧੀ ਕਰੂਰ ਕਾਰੇ ਦੀ ਸਿਖਰ ਵਜੋਂ ਅੰਕਿਤ ਹੈ, ਜਿਸ ਦੇ ਪੀੜਤ ਕਰੀਬ 4 ਦਹਾਕਿਆਂ ਤੋਂ ਇਨਸਾਫ਼ ਲਈ ਅੱਜ ਵੀ ਸੰਘਰਸ਼ ਕਰ ਰਹੇ ਹਨ, ਜੋ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਸ਼ਰਮਨਾਕ ਹੈ।

ਇਹ ਵੀ ਪੜ੍ਹੋ  ਸਿੱਖ ਨਸ਼ਲਕੁਸ਼ੀ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੋਸ਼ੀ ਕਰਾਰ

ਹੁਣ ਜਦੋਂ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੋਸ਼ੀ ਪਾਏ ਗਏ ਹਨ ਤਾਂ ਉਸ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਤੋਂ ਇਲਾਵਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸਮੇਤ ਹੋਰ ਵੀ ਕਈ ਆਗੂ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਅਤੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਨੇ ਸਿੱਖਾਂ ਦੇ ਜਖਮ ਭਰਨ ਦੀ ਥਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹਮੇਸ਼ਾ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਕੁਝ ਹੱਦ ਤੱਕ ਧਰਵਾਸ ਮਿਲੇਗਾ।

ਇਹ ਵੀ ਪੜ੍ਹੋ ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ 1984 ਸਿੱਖ ਕਤਲੇਆਮ ਨਾਲ ਸਬੰਧਤ ਦੇਸ਼ ਦੇ ਵੱਖ-ਵੱਖ ਥਾਂਵਾਂ ਉੱਤੇ ਚੱਲ ਰਹੇ ਮਾਮਲਿਆਂ ਨੂੰ ਫਾਸਟ ਟ੍ਰੈਕ ਅਦਾਲਤਾਂ ਰਾਹੀਂ ਅੱਗੇ ਵਧਾਇਆ ਜਾਵੇ ਤਾਂ ਜੋ ਇਨਸਾਫ਼ ਵਿੱਚ ਹੋਰ ਦੇਰੀ ਨਾ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਦੇਸ਼ ਦੀ ਸੰਸਦ ਅੰਦਰ ਸਿੱਖ ਕਤਲੇਆਮ ਪ੍ਰਤੀ ਸੰਵੇਦਨਾ ਅਤੇ ਮੁਆਫ਼ੀ ਦਾ ਇੱਕ ਮਤਾ ਵੀ ਜ਼ਰੂਰ ਪਾਸ ਕੀਤਾ ਜਾਵੇ। ਇਹ ਆਪਣੇ ਦੇਸ਼ ਵਿੱਚ 1984 ਅੰਦਰ ਮਾਰੇ ਗਏ ਬੇਦੋਸ਼ੇ ਸਿੱਖ ਨਾਗਰਿਕਾਂ ਪ੍ਰਤੀ ਇੱਕ ਸ਼ਰਧਾਂਜਲੀ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਪੰਜਾਬ ‘ਚ ਵਧੇਗੀ ਠੰਡ! ਅਗਲੇ 7 ਦਿਨ ਮੀਂਹ ਦੀ ਕੋਈ ਸੰਭਾਵਨਾ ਨਹੀਂ

Punjab News : ਪੰਜਾਬ ਵਾਲਿਓ! ਜੇਕਰ ਤੁਸੀਂ ਆਉਣ ਵਾਲੇ...

CM Bhagwant Singh Mann ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

👉ਘਨੌਰ ਹਲਕੇ ਵਿੱਚ 432.65 ਕਰੋੜ ਰੁਪਏ ਦੀ ਲਾਗਤ ਨਾਲ...