spot_img

Samana Tower Morcha News; 18 ਮਹੀਨਿਆਂ ਦੇ ਲੰਮੇ ਸੰਘਰਸ਼ ਤੋਂ ਬਾਅਦ ਹੇਠਾਂ ਉੱਤਰੇ ਭਾਈ ਗੁਰਜੀਤ ਸਿੰਘ ਖ਼ਾਲਸਾ

Date:

spot_img

Patiala News: Samana Tower Morcha News; ਸੂਬੇ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਦੀਆਂ ਲਗਾਤਰ ਹੋ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ‘ਤੇ ਰੋਕ ਲਗਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ 400 ਫੁੱਟ ਉੱਚੇ ਟਾਵਰ ‘ਤੇ ਚੜ੍ਹੇ ਭਾਈ ਗੁਰਜੀਤ ਸਿੰਘ ਖ਼ਾਲਸਾ ਅੱਜ ਸ਼ੁੱਕਰਵਾਰ ਨੂੰ ਹੇਠਾਂ ਉੱਤਰ ਆਏ। ਜਿੱਥੇ ਭਾਈ ਖ਼ਾਲਸਾ 18 ਮਹੀਨੇ ਪਹਿਲਾਂ ਟਾਵਰ ਉੱਪਰ ਚੜ੍ਹਕੇ ਬੈਠੇ ਹੋਏ ਸਨ, ਊਥੇ ਟਾਵਰ ਦੇ ਹੇਠਾਂ ਧਰਮ ਯੁੱਧ ਮੋਰਚੇ ਦੇ ਨਾਂ ਹੇਠ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਡਟੀਆਂ ਹੋਈਆਂ ਸਨ।

ਇਹ ਵੀ ਪੜ੍ਹੋ MP Malvinder Singh Kang ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ

ਪੰਜਾਬ ਸਰਕਾਰ ਨੇ ਬੇਅਦਬੀ ਦੇ ਮੁੱਦੇ ‘ਤੇ ਇਸ ਮੋਰਚੇ ਦੀ ਮੰਗ ਨੂੰ ਪੂਰਾ ਕਰਦਿਆਂ ਲੰਘੀ 13 ਅਪ੍ਰੈਲ ਨੁੰ ਖ਼ਾਲਸਾ ਸਾਜ਼ਨਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦ ਕੇ ਜਾਗਤਜੋਤ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਸਤਿਕਾਰ (ਸੋਧ) ਬਿੱਲ 2026 ਪਾਸ ਕੀਤਾ ਸੀ, ਜਿਸਨੂੰ ਹੁਣ ਪੰਜਾਬ ਦੇ ਰਾਜਪਾਲ ਵੱਲੋਂ ਵੀ ਮੰਨਜੂਰੀ ਦੇ ਦਿੱਤੀ ਗਈ ਹੈ। ਕਾਨੂੰਨ ਪਾਸ ਹੋਣ ਤੋਂ ਬਾਅਦ ਖੁਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਿੱਲ ਦੀ ਕਾਪੀ ਲੈ ਕੇ ਮੋਰਚੇ ਵਿਚ ਪੁੱਜੇ ਸਨ।

ਇਹ ਵੀ ਪੜ੍ਹੋ Punjab ਵਿੱਚ ਮੁੜ ਵੱਜੇਗਾ ਜੰਗੀ ਸਾਇਰਨ ਤੇ ਹੋਵੇਗਾ Blackout, ਜਾਣੋਂ ਕਾਰਨ

ਜਿਸਤੋਂ ਬਾਅਦ ਇਸ ਮੋਰਚੇ ਦੇ ਖ਼ਤਮ ਹੋਣ ਦੀਆਂ ਸੰਭਾਵਨਾਵਾਂ ਬਣ ਗਈਆਂ ਸਨ ਤੇ 22 ਅਪ੍ਰੈਲ ਨੂੰ ਇੱਥੇ ਸ਼੍ਰੀ ਅਖੰਠ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਸਨ ਤੇ ਅੱਜ ਉਨ੍ਹਾਂ ਦੇ ਭੋਗ ਪਾਏ ਜਾਣੇ ਹਨ। ਇਸ ਦੌਰਾਨ ਹੀ ਭਾਈ ਖਾਲਸਾ ਵੱਲੋਂ ਟਾਵਰ ਦੇ ਹੇਠਾਂ ਉੱਤਰਨ ਦਾ ਐਲਾਨ ਕੀਤਾ ਸੀ ਤੇ ਅੱਜ ਪਟਿਆਲਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹੇਠਾਂ ਉਤਾਰਨ ਲਈ ਵਿਸ਼ੇਸ ਪ੍ਰਬੰਧ ਕੀਤੇ ਹੋਏ ਸਨ। ਦੂਜੇ ਪਾਸੇ ਇਸ ਮੌਕੇ ਪੁੱਜੀਆਂ ਹੋਈਆਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਵੱਲੋਂ ਵਹਿਗੁਰੂ ਦਾ ਸਿਮਰਨ ਕੀਤਾ ਜਾ ਰਿਹਾ ਸੀ ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਈ ਖਾਲਸਾ ਨੂੰ ਹੇਠਾਂ ਉਤਾਰਦੇ ਹੀ ਸਿੱਧਾ ਮੈਡੀਕਲ ਚੈੱਕਅੱਪ ਲਈ ਲਿਜਾਇਆ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Guru Kashi University ਦੇ ਤੀਰਅੰਦਾਜ਼ ਕੁਸ਼ਲ ਦਲਾਲ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ

Talwandi Sabo News: ਨਾਗੋਆ, ਜਾਪਾਨ ਵਿਖੇ ਚੱਲ ਰਹੀਆਂ ਏਸ਼ੀਆਈ...

ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

Punjab News : ਪੰਜਾਬ ਕਾਂਗਰਸ ਦੇ ਲੰਮਾ ਸਮਾਂ ਪ੍ਰਧਾਨ...

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...