👉ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜਿਕ ਏਕਤਾ ਅਤੇ ਬਰਾਬਰੀ ਦਾ ਮਾਰਗ: ਸਰੂਪ ਚੰਦ ਸਿੰਗਲਾ
👉ਕਨ੍ਹਈਆ ਚੌਂਕ, ਬੀਬੀ ਵਾਲਾ ਚੌਂਕ ਅਤੇ ਗਿੱਲ ਪੱਤੀ ਵਿਖੇ ਢੋਲਾਂ ਦੀ ਥਾਪ ਅਤੇ ਫੁੱਲਾਂ ਦੀ ਵਰਖਾ ਨਾਲ ਸੰਗਤਾਂ ਵੱਲੋਂ ਭਰਵਾਂ ਸਵਾਗਤ
Bathinda News: ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਦੀ ਕੌਮੀ ‘ਸਮਰਸਤਾ ਸੰਕਲਪ ਯਾਤਰਾ’ ਅੱਜ ਆਪਣੇ ਚੌਥੇ ਦਿਨ ਸ੍ਰੀ ਮੁਕਤਸਰ ਸਾਹਿਬ ਦੇ ਮਸੀਤ ਚੌਂਕ ਤੋਂ ਰਵਾਨਾ ਹੋ ਕੇ ਅਤੇ ਦੋਧਾ ਤੋਂ ਹੁੰਦੀ ਹੋਈ ਬਠਿੰਡਾ ਸ਼ਹਿਰ ਵਿੱਚ ਦਾਖਲ ਹੋਈ। ਬਠਿੰਡਾ ਪੁੱਜਣ ’ਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਸੰਗਤਾਂ ਵੱਲੋਂ ਕਨ੍ਹਈਆ ਚੌਂਕ ਵਿਖੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ 👉ਮਾਣ ਵਾਲੀ ਗੱਲ; Canada ਦੇ ਬ੍ਰਿਟਿਸ਼ ਕੰਲੋਬੀਆ (BC) ਦੀ ਨਵੀਂ ਸਰਕਾਰ ‘ਚ ਅੱਧੀ ਦਰਜ਼ਨ ‘ਪੰਜਾਬੀ’ ਬਣੇ ਮੰਤਰੀ
ਇਸ ਉਪਰੰਤ ਬੀਬੀ ਵਾਲਾ ਚੌਂਕ ਵਿਖੇ ਸੰਗਤਾਂ ਨੇ ਢੋਲਾਂ ਦੀ ਥਾਪ ਅਤੇ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਾਵਨ ਪਾਲਕੀ ਸਾਹਿਬ ਅੱਗੇ ਸ਼ਰਧਾ ਪ੍ਰਗਟਾਈ।ਇਸ ਸਵਾਗਤੀ ਪ੍ਰੋਗਰਾਮ ਵਿੱਚ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਤੇ ਉਮੇਸ਼ ਸ਼ਰਮਾ, ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਜਤਿੰਦਰ ਗੋਗੀ, ਅਸ਼ੋਕ ਬਾਲਿਆਂਵਾਲੀ, ਨਰਿੰਦਰ ਮਿੱਤਲ ਤੇ ਧੀਰਜ ਖੋੜ੍ਹਾ, ਜ਼ਿਲ੍ਹਾ ਉੱਪ ਪ੍ਰਧਾਨ ਦਮੋਦਰ ਬਾਂਸਲ, ਸੀਨੀਅਰ ਆਗੂ ਮੋਹਨ ਲਾਲ ਗਰਗ ਤੇ ਧੀਰਜ ਜਿੰਦਲ, ਮੰਡਲ ਪ੍ਰਧਾਨ ਅੰਕੁਰ ਗੁਪਤਾ, ਜਸਵੰਤ ਸਿੰਘ ਤੇ ਡਾ. ਪ੍ਰਵੀਨ ਗਰਗ, ਅਤੇ ਸਾਬਕਾ ਓ.ਬੀ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਰਾਮ ਲਾਲ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਸ਼ਾਮਲ ਹੋਏ।
ਇਹ ਵੀ ਪੜ੍ਹੋ 👉ਥਾਣੇਦਾਰ ਇਕਬਾਲ ਸਿੰਘ ਕ*ਤ*ਲ ਕੇਸ; ਪੰਜਾਬ ਪੁਲਿਸ ਨੇ ਦੂਜਾ ਸ਼ੂਟਰ ਵੀ ਹਿਰਾਸਤ ਵਿਚ ਲਿਆ
ਇਸ ਉਪਰੰਤ ਗਿੱਲ ਪੱਤੀ ਵਿਖੇ ਕਰਵਾਏ ਗਏ ਵਿਸ਼ੇਸ਼ ਸਵਾਗਤੀ ਸਮਾਗਮ ਦੌਰਾਨ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਭਾਜਪਾ ਐੱਸਸੀ ਮੋਰਚਾ ਦੇ ਕੌਮੀ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਿਵੇਸ਼ ਕੁਮਾਰ ਰਾਮ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਪਵਿੱਤਰ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸਮਾਜਿਕ ਬਰਾਬਰੀ, ਆਪਸੀ ਭਾਈਚਾਰੇ ਅਤੇ ਊਚ-ਨੀਚ ਦੇ ਭੇਦਭਾਵ ਤੋਂ ਮੁਕਤ ਸਮਾਜ ਸਿਰਜਣ ਦੀ ਪ੍ਰੇਰਨਾ ਦਿੰਦੀਆਂ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਇਹ ਯਾਤਰਾ ਸਮਾਜਿਕ ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸ਼ਰਧਾਪੂਰਵਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੀ ਧਰਤੀ ‘ਤੇ ਸੰਗਤਾਂ ਵੱਲੋਂ ਮਿਲਿਆ ਅਥਾਹ ਪਿਆਰ ਅਤੇ ਸਤਿਕਾਰ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













