spot_img
spot_img

‘ਸੰਪਰਕ’ ਪ੍ਰੋਜੈਕਟ; ਬਠਿੰਡਾ ਦੀ ਐਸਐਸਪੀ ਪੁੱਜੇ ਲੋਕਾਂ ‘ਚ, ਸੁਣੀਆਂ ਮੁਸ਼ਕਿਲਾਂ

Date:

spot_img

Bathinda News: ਪੰਜਾਬ ਸਰਕਾਰ ਦੀਆਂ ਹਿਦਾਇਤਾਂ ‘ਤੇ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ‘ਸੰਪਰਕ’ ਪ੍ਰੋਜੈਕਟ ਦੇ ਤਹਿਤ ਐੱਸ.ਐੱਸ.ਪੀ ਬਠਿੰਡਾ ਜਯੋਤੀ ਯਾਦਵ ਵੱਲੋਂ ਐਤਵਾਰ ਨੂੰ ਜਨਤਾ ਵਿਚ ਬੈਠ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਬਠਿੰਡਾ ਦੀ ਤਿੰਨਕੋਨੀ ਰੋਡ ਦੀ ਮਸ਼ਹੂਰ ਟੀ-ਸਟਾਲ ਨੂੰ ਚੁਣਿਆ ਗਿਆ, ਜਿੱਥੇ ਸਵੇਰ ਸਮੇਂ ਹਰ ਵਰਗ ਦੇ ਲੋਕ ਸਵੇਰ ਦੀ ਸੈਰ ਤੋਂ ਬਾਅਦ ਆ ਕੇ ਬੈਠਦੇ ਹਨ। ਇਸ ਮੌਕੇ ਐਸਐਸਪੀ ਦੇ ਵੱਲੋਂ ਇੰਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਪੁਲਿਸਿੰਗ ਬਾਰੇ ਜਾਣਕਾਰੀ ਦਿੱਤੀ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਤੇ ਜ਼ਿਲ੍ਹੇ ਵਿਚ ਹੋਰ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਚਰਚਾ ਕੀਤੀ। ਇਸ ਮੀਟਿੰਗ ਦੌਰਾਨ ਨਸ਼ਾ-ਮੁਕਤ ਸਮਾਜ ਦੀ ਸਥਾਪਨਾ ਲਈ ਸਾਂਝੀ ਕੋਸ਼ਿਸ਼ਾਂ ਕਰਨ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ‘ਤੇ ਜ਼ੋਰ ਦਿੱਤਾ ਗਿਆ। ਨਾਲ ਹੀ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਤੁਰੰਤ ਪੁਲਿਸ ਦੇ ਧਿਆਨ ਵਿੱਚ ਲਿਆਉਣ।ਐਸਐਸਪੀ ਜਯੌਤੀ ਯਾਦਵ ਨੇ ਲੋਕਾਂ ਨੂੰ ਖੁੱਲਾ ਸੱਦਾ ਦਿੰਦਿਆਂ ਸਮਾਜ ਦੇ ਭਲੇ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣ ਲਈ ਕਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...