ਸੰਦੀਪ ਮਿੱਤਲ ਅਤੇ ਪ੍ਰਦੀਪ ਮਿੱਤਲ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ

Date:

spot_img

👉ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਕੀਤਾ ਸਵਾਗਤ
👉ਬਬਲੀ ਢਿੱਲੋਂ ਨੇ ਕਿਹਾ- ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਗੂਆਂ ਨੇ ਲਿਆ ਫੈਸਲਾ
Bathinda News:ਸ਼੍ਰੋਮਣੀ ਅਕਾਲੀ ਦਲ ਨੂੰ ਬਠਿੰਡਾ ਵਿੱਚ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਸੀਨੀਅਰ ਆਗੂ ਬਲਵੰਤ ਸਿੰਘ ਰਾਮੂਵਾਲੀਆ ਦੇ ਕਰੀਬੀ ਅਤੇ ਆਮ ਆਦਮੀ ਪਾਰਟੀ ਦੇ ਸਮਰਥਕ ਰਹੇ ਮਾਡਲ ਟਾਊਨ ਫੇਜ਼-1 ਦੇ ਨਿਵਾਸੀ ਸੰਦੀਪ ਮਿੱਤਲ ਅਤੇ ਪ੍ਰਦੀਪ ਮਿੱਤਲ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ।ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਅਤੇ ਸਰਕਲ ਪ੍ਰਧਾਨ ਪਰਮਪਾਲ ਸਿੰਘ ਸਿੱਧੂ ਦੀ ਪ੍ਰੇਰਨਾ ਸਦਕਾ ਸੰਦੀਪ ਮਿੱਤਲ, ਪ੍ਰਦੀਪ ਮਿੱਤਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ 👉Bathinda Police ਦੀ ਮੁਸਤੈਦੀ ਨੇ ਇੱਕ ਵਾਰ ਫਿਰ ਜਿੱਤਿਆ ਲੋਕਾਂ ਦਾ ਦਿਲ,ਗੁੰਮ ਹੋਈ ਸਕੂਟਰੀ ਲੱਭ ਕੇ ਅਸਲ ਮਾਲਕ ਨੂੰ ਸੌਂਪੀ

ਇਸ ਮੌਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਜੀ ਆਇਆਂ ਕਿਹਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸਾਰਿਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸੰਦੀਪ ਮਿੱਤਲ, ਪ੍ਰਦੀਪ ਮਿੱਤਲ ਅਤੇ ਉਨ੍ਹਾਂ ਦੇ ਸਾਥੀ ਲੰਬੇ ਸਮੇਂ ਤੋਂ ਰਾਜਨੀਤੀ ਨਾਲ ਜੁੜੇ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਲੋਕ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਬਠਿੰਡਾ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੌਕੇ ਗੁਰਚਰਨ ਸਿੰਘ, ਓਐੱਸਡੀ ਗੁਰਸੇਵਕ ਸਿੰਘ ਮਾਨ, ਮੋਹਨਜੀਤ ਸਿੰਘ ਪੁਰੀ, ਬਲਜੀਤ ਸਿੰਘ ਬੀੜ ਬਹਿਮਣ, ਗੁਰਪ੍ਰੀਤ ਸਿੰਘ ਸੰਧੂ, ਕੁਲਦੀਪ ਸਿੰਘ ਨੰਬਰਦਾਰ, ਦਲਜੀਤ ਸਿੰਘ ਬਰਾੜ, ਮਾਨ ਸਿੰਘ ਰਠੌੜ ਅਤੇ ਜੰਗੀਰ ਸਿੰਘ ਰਠੌੜ ਸਮੇਤ ਕਈ ਆਗੂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

👉ਕਬੱਡੀ ਵਿੱਚ ਬਠਿੰਡਾ ਨੇ ਜਿੱਤਿਆ ਖ਼ਿਤਾਬ, ਨੈੱਟਬਾਲ ਵਿੱਚ ਬਰਨਾਲਾ...