Monday, May 4, 2026
spot_img
spot_img

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

Date:

spot_img

ਚੰਡੀਗੜ੍ਹ, 2 ਅਗਸਤ:ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ।ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਸ. ਸੰਧਵਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ 31 ਜੁਲਾਈ, 2024 ਨੂੰ ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵੱਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿੱਚ ਪੜ੍ਹਿਆ ਗਿਆ।

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਉਕਤ ਨੋਟੀਫਿਕੇਸ਼ਨ ਪੰਜਾਬੀ ਵਿੱਚ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸਰਕਾਰੀ ਭਾਸ਼ਾਵਾਂ ਵਜੋਂ ਅੰਗਰੇਜ਼ੀ ਅਤੇ ਹਿੰਦੀ ਨੂੰ ਮਾਨਤਾ ਦਿੰਦੇ ਹਾਂ, ਉਸੇ ਤਰ੍ਹਾਂ ਹੀ ਸਾਡੇ ਦੇਸ਼ ਦੀ ਭਾਸ਼ਾਈ ਵਿਭਿੰਨਤਾ ਦਾ ਮਾਣ-ਸਤਿਕਾਰ ਕੀਤਾ ਜਾਣਾ ਜ਼ਰੂਰੀ ਹੈ, ਕਿਉਂਕਿ ਵਿਭਿੰਨਤਾ ਜੀਵਨ ਦਾ ਆਧਾਰ ਹੈ। ਭਾਰਤ ਜਿਹੇ ਵੰਨ-ਸੁਵੰਨਤਾ ਵਾਲੇ ਦੇਸ਼ ਵਿੱਚ ਖੇਤਰੀ ਭਾਸ਼ਾਵਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ. ਸੰਧਵਾਂ ਨੇ ਆਪਣੇ ਪੱਤਰ ਵਿੱਚ ਅੱਗੇ ਲਿਖਿਆ ਕਿ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਜੀਵੰਤ ਭਾਸ਼ਾਈ ਪਰੰਪਰਾਵਾਂ ਦੀ ਝਲਕ ਹੈ।

 

Share post:

spot_img

Popular

More like this
Related