ਸੰਘਰਸ ਮੋਰਚੇ ਵੱਲੋਂ ਲੋਕ ਨਿਰਮਾਣ ਵਿਭਾਗ ਬਿਜਲੀ ਵਿੰਗ ਦੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੀ ਨਿਖੇਧੀ

Date:

spot_img

ਬਠਿੰਡਾ, 9 ਨਵੰਬਰ : ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ, ਜਗਸੀਰ ਸਿੰਘ ਭੰਗੂ ਨੇ ਇੱਥੇ ਜਾਰੀ ਇੱਕ ਬਿਆਨ ਵਿਚ ਲੋਕ ਨਿਰਮਾਣ ਵਿਭਾਗ ਬਿਜਲੀ ਵਿੰਗ ਦੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੀ ਨਿਖੇਧੀ ਕੀਤੀ ਹੈ।

ਇਹ ਵੀ ਪੜੋ੍ਵੱਡੀ ਖ਼ਬਰ: ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਹੁਣ ‘1 ਨੰਬਰ’ ਸੀਟ ’ਤੇ ਨਹੀਂ ਬੈਠ ਸਕਣਗੇ ਕੰਡਕਟਰ

ਉਨ੍ਹਾਂ ਕਿਹਾ ਕਿ ਪਿਛਲੇ 17-18 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਜ਼ਿਲਾ ਸ੍ਰੀ ਅਮ੍ਰਿਤਸਰ ਸਾਹਿਬ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਬਿਜਾਏ ਵਿਭਾਗ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋੰ ਜ਼ਬਰ ਦੇ ਜ਼ੋਰ ਨਾਲ਼ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਵਿਭਾਗ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਉਕਤ ਠੇਕਾ ਮੁਲਾਜ਼ਮਾਂ ਨੂੰ ਫ਼ਾਰਗ ਕਰਨ ਦੇ ਲੋਕ-ਦੋਖੀ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ਼ ਵਾਪਸ ਲਵੇ ਅਤੇ ਉਕਤ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕਰੇ।

ਇਹ ਵੀ ਪੜੋ੍ਦੁਖ਼ਦਾਈਕ ਖ਼ਬਰ: ਵੱਡੇ ਭਰਾ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਛੋਟੇ ਨੇ ਵੀ ਤੋੜਿਆ ਦਮ

ਮੋਰਚੇ ਦੇ ਸੂਬਾਈ ਆਗੂਆਂ ਨੇ ਪੀ.ਡਬਲਯੂ.ਡੀ.ਇਲੈੱਕਟਰੀਕਲ ਆਊਟਸੋਰਸ਼ ਮੁਲਾਜ਼ਮ ਯੂਨੀ: (ਪੰਜਾਬ) ਵੱਲੋੰ ਠੇਕਾ ਮੁਲਾਜ਼ਮਾਂ ਦੀ ਬਹਾਲੀ ਲਈ 18 ਨਵੰਬਰ 2024 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕਰਦਿਆਂ ਕਿਹਾ ਕਿ ਇਸ ਸੰਘਰਸ਼ ਵਿੱਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਕਰਵਾਈ ਜਾਵੇਗੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...