👉ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਦੌਰਾਨ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ
Bathinda News : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ ਰੈਲੀ ਲਈ ਪੰਜਾਬੀਆਂ ਅਤੇ ਖਾਸ ਕਰਕੇ ਵਪਾਰੀਆਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਇਹ ਦਾਅਵਾ ਕਾਂਗਰਸ ਦੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਐਤਵਾਰ ਨੂੰ ਕਾਂਗਰਸ ਭਵਨ ਬਠਿੰਡਾ ਵਿਖੇ ਜਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੇਸ਼ ਦੀ ਭਾਜਪਾ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਾ ਮੁਕਤ ਕਰਨ ਦੀਆਂ ਗੱਲਾਂ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਯਾਦ ਆ ਰਹੀਆਂ ਪਰ ਅਮਿਤ ਸ਼ਾਹ ਨੂੰ 50 ਕਿਲੋਮੀਟਰ ਦੇ ਬੀਐਸਐਫ ਦੇ ਏਰੀਏ ਤਹਿਤ ਗਵਾਂਢੀ ਦੇਸ਼ਾਂ ਤੋਂ ਹੋ ਰਹੀ ਸਮਗਲਿੰਗ ਅਤੇ ਗੁਜਰਾਤ ਦੀ ਪੋਰਟ ‘ਤੇ ਆ ਰਹੇ ਹਜ਼ਾਰਾਂ ਟਨ ਨਸ਼ੇ ਨੂੰ ਦਿਖਾਈ ਕਿਉਂ ਨਹੀਂ ਦੇ ਰਿਹਾ।
ਇਹ ਵੀ ਪੜ੍ਹੋ 👉ਭਿਆਨਕ ਸੜਕ ਹਾ*ਦ*ਸੇ ‘ਚ ਨਾਮੀਂ ਪੰਜਾਬੀ ਸੰਗੀਤ ਕੰਪਨੀ ਦੇ ਮਾਲਕ ਦੇ ਨੌਜਵਾਨ ਪੁੱਤ ਸਮੇਤ ਦੋ ਦੀ ਮੌ/ਤ
ਸਾਬਕਾ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਪਹਿਲਾਂ ਦੇਸ਼ ਪ੍ਰਤੀ ਬਣਦੀ ਜਿੰਮੇਵਾਰੀ ਨਿਭਾਉਣ, ਫਿਰ ਪੰਜਾਬ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸਤ ਕਰਨ। ਉਹਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਚਿੱਟੇ ਦੀ ਹੋਂਦ ਹੋਈ, ਫਿਰ ਹੁਣ ਨਸ਼ਿਆਂ ਦੀਆਂ ਗੱਲਾਂ ਕਰਨੀਆਂ ਚੰਗੀਆਂ ਨਹੀਂ ਲੱਗਦੀਆਂ ਕਿਉਂਕਿ ਦੇਸ਼ ਦੀ ਭਾਜਪਾ ਸਰਕਾਰ ਜਿੱਥੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਉਥੇ ਹੀ ਵੋਟ ਚੋਰੀ ਮਾਮਲੇ ਤੇ ਵੀ ਦੇਸ਼ ਵਾਸੀਆਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ,ਨਸ਼ਿਆਂ ਨਾਲ ਨੌਜਵਾਨ ਮਰ ਰਹੇ ਹਨ ਤੇ ਸਰਕਾਰ ਆਪਣੀਆਂ ਜਿੰਮੇਵਾਰੀਆਂ ਤੋਂ ਭੱਜ ਚੁੱਕੀ ਹੈ। ਜਿਸ ਕਰਕੇ ਲੋਕ ਹੁਣ ਕਾਂਗਰਸ ਨੂੰ ਬਦਲ ਵਜੋਂ ਦੇਖ ਰਹੇ ਹਨ ਅਤੇ ਇਹ ਚਾਰ ਨਵੰਬਰ ਦੀ ਰੈਲੀ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗੀ ਤੇ ਕਾਂਗਰਸ ਦੀ ਸਰਕਾਰ ਦਾ ਮੁੱਢ ਬੱਝੇਗੀ।
ਇਹ ਵੀ ਪੜ੍ਹੋ 👉37 ਲੱਖ ਔਰਤਾਂ ਦੇ ਖਾਤਿਆਂ ‘ਚ ਮੁੜ ਹੋਈ ਟੂੰ-ਟੂੰ, CM ਮਾਨ ਨੇ ਜਾਰੀ ਕੀਤੀ ਸਨਮਾਨ ਰਾਸ਼ੀ ਦੀ ਅਗਲੀ ਕਿਸ਼ਤ!
ਇਸ ਮੌਕੇ ਦੋਨੇ ਜ਼ਿਲ੍ਹਾ ਪ੍ਰਧਾਨਾਂ ਜਿਲ੍ਹਾ ਪ੍ਰਧਾਨ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਸਾਬਕਾ ਮੰਤਰੀ ਦਾ ਬਠਿੰਡਾ ਪਹੁੰਚਣ ਨੂੰ ਜੀ ਆਇਆ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਭਗਵੰਤ ਪਾਲ ਸਿੰਘ ਸੱਚਰ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਅਸ਼ੋਕ ਕੁਮਾਰ, ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਯੂਥ ਲਖਵਿੰਦਰ ਸਿੰਘ ਲੱਕੀ, ਜੀਵਨ ਜੋਤ ਕੌਰ ਭੱਟੀ ਸਮੇਤ ਵੱਖ-ਵੱਖ ਵੱਖ-ਵੱਖ ਵਿੰਗਾ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




