👉ਮੇਅਰ ਪਦਮਜੀਤ ਸਿੰਘ ਮਹਿਤਾ ਬੋਲੇ—ਕੁਝ ਹੀ ਦਿਨਾਂ ਵਿੱਚ ਚਮਕੇਗਾ ਸ਼ਹਿਰ
ਭਾਰੀ ਮੀਂਹ ਅਤੇ ਹੜਤਾਲ ਦੇ ਬਾਵਜੂਦ ਕੁਝ ਘੰਟਿਆਂ ਵਿੱਚ ਸੜਕਾਂ ਤੋਂ ਪਾਣੀ ਦੀ ਨਿਕਾਸੀ ਹੋਈ, ਕੌਂਸਲਰ ਸਾਥੀ ਅਤੇ ਨਗਰ ਨਿਗਮ ਦੇ ਅਧਿਕਾਰੀ ਵਧਾਈ ਦੇ ਹੱਕਦਾਰ : ਮੇਅਰ
Bathinda News:ਪੂਰੇ ਪੰਜਾਬ ਵਿੱਚ ਚੱਲ ਰਹੀ ਸਫਾਈ ਸੇਵਕ ਯੂਨੀਅਨ ਅਤੇ ਸੀਵਰੇਜ ਬੋਰਡ ਵਰਕਰਜ਼ ਯੂਨੀਅਨ ਦੀ ਹੜਤਾਲ ਦਾ ਅਸਰ ਬਠਿੰਡਾ ਵਿੱਚ ਵੀ ਵੇਖਣ ਨੂੰ ਮਿਲਿਆ, ਜਿੱਥੇ 1500 ਤੋਂ ਵੱਧ ਸਫਾਈ ਮੁਲਾਜ਼ਮ ਹੜਤਾਲ ’ਤੇ ਸਨ। ਹਾਲਾਂਕਿ ਮੰਗਲਵਾਰ ਨੂੰ ਬਠਿੰਡਾ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਇਹ ਹੜਤਾਲ ਖ਼ਤਮ ਕਰਵਾ ਦਿੱਤੀ।ਪ੍ਰੈੱਸ ਕਾਨਫਰੰਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਸਾਰੇ ਪੱਖਾਂ ਦੇ ਸਹਿਯੋਗ ਨਾਲ ਹੜਤਾਲ ਸਮਾਪਤ ਹੋ ਗਈ ਹੈ ਅਤੇ ਅੱਜ ਤੋਂ ਹੀ ਸਾਰੇ ਮੁਲਾਜ਼ਮ ਮੁੜ ਆਪਣੀਆਂ ਡਿਊਟੀਆਂ ’ਤੇ ਪਰਤ ਆਏ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਪੂਰੇ ਸ਼ਹਿਰ ਦੀ ਸਫਾਈ ਵਿਵਸਥਾ ਮੁੜ ਪੂਰੀ ਤਰ੍ਹਾਂ ਸਧਾਰਨ ਹੋ ਜਾਵੇਗੀ ਅਤੇ ਬਠਿੰਡਾ ਪਹਿਲਾਂ ਨਾਲੋਂ ਵੀ ਵੱਧ ਸਾਫ਼-ਸੁਥਰਾ ਅਤੇ ਸੁੰਦਰ ਨਜ਼ਰ ਆਵੇਗਾ।
ਇਹ ਵੀ ਪੜ੍ਹੋ 👉ਦੀਵਾਲੀ ਤੋਂ ਪਹਿਲਾਂ ਬਠਿੰਡਾ ਨੂੰ ਤਿੰਨ ਵੱਡੀਆਂ ਸੌਗਾਤਾਂ, 7 ਸਾਲਾਂ ਤੋਂ ਅਧੂਰਾ ਅਮਰਪੁਰਾ ਰੇਲਵੇ ਓਵਰਬ੍ਰਿਜ ਹੋਵੇਗਾ ਸ਼ੁਰੂ
ਮੇਅਰ ਨੇ ਕਿਹਾ ਕਿ ਹੜਤਾਲ ਖ਼ਤਮ ਹੋਣ ਤੋਂ ਬਾਅਦ ਵਾਲਮੀਕੀ ਸਮਾਜ, ਸੀਵਰੇਜ ਬੋਰਡ ਅਤੇ ਸਫਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਹੁਣ ਵਿਸ਼ੇਸ਼ ਸਫਾਈ ਮੁਹਿੰਮ ਚਲਾ ਕੇ ਸ਼ਹਿਰ ਦੇ ਹਰ ਵਾਰਡ, ਗਲੀ ਅਤੇ ਬਾਜ਼ਾਰ ਨੂੰ ਪਹਿਲ ਦੇ ਆਧਾਰ ’ਤੇ ਸਾਫ਼-ਸੁਥਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ, “ਅੱਜ ਤੋਂ ਸਾਰੇ ਸਫਾਈ ਮੁਲਾਜ਼ਮ ਪੂਰੇ ਸਮਰਪਣ ਨਾਲ ਆਪਣੇ ਕੰਮ ਵਿੱਚ ਜੁੱਟ ਗਏ ਹਨ। ਯੂਨੀਅਨਾਂ ਨੇ ਭਰੋਸਾ ਦਿੱਤਾ ਹੈ ਕਿ ਬਠਿੰਡਾ ਨੂੰ ਜਲਦੀ ਹੀ ਪੂਰੀ ਤਰ੍ਹਾਂ ਸਾਫ਼-ਸੁਥਰਾ ਬਣਾ ਦਿੱਤਾ ਜਾਵੇਗਾ। ਨਗਰ ਨਿਗਮ ਵੀ ਇਸ ਮੁਹਿੰਮ ਵਿੱਚ ਪੂਰੀ ਤਾਕਤ ਨਾਲ ਲੱਗਾ ਹੋਇਆ ਹੈ।”ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਦਾ ਜ਼ਿਕਰ ਕਰਦੇ ਹੋਏ ਮੇਅਰ ਮਹਿਤਾ ਨੇ ਕਿਹਾ ਕਿ ਸਫਾਈ ਮੁਲਾਜ਼ਮਾਂ ਦੀ ਹੜਤਾਲ ਵਰਗੀਆਂ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ ਨਗਰ ਨਿਗਮ ਦੀ ਟੀਮ ਨੇ ਸਾਰੀ ਰਾਤ ਮਿਹਨਤ ਕਰਕੇ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਯਕੀਨੀ ਬਣਾਈ।
ਇਹ ਵੀ ਪੜ੍ਹੋ 👉ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੜਕਾਂ ’ਤੇ ਪਹਿਲਾਂ ਮੀਂਹ ਦਾ ਪਾਣੀ ਤਿੰਨ-ਚਾਰ ਦਿਨ ਤੱਕ ਖੜ੍ਹਾ ਰਹਿੰਦਾ ਸੀ, ਉੱਥੇ ਇਸ ਵਾਰ ਕੁਝ ਹੀ ਘੰਟਿਆਂ ਵਿੱਚ ਪਾਣੀ ਦੀ ਨਿਕਾਸੀ ਕਰ ਦਿੱਤੀ ਗਈ।ਉਨ੍ਹਾਂ ਕਿਹਾ, “ਇਹ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਾਰੇ ਕੌਂਸਲਰ ਸਾਥੀਆਂ ਦੀ ਸਖ਼ਤ ਮਿਹਨਤ ਅਤੇ ਆਪਸੀ ਤਾਲਮੇਲ ਦਾ ਨਤੀਜਾ ਹੈ। ਪੂਰੀ ਟੀਮ ਨੇ ਰਾਤ ਭਰ ਮੈਦਾਨ ਵਿੱਚ ਰਹਿ ਕੇ ਕੰਮ ਕੀਤਾ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ। ਇਸ ਲਈ ਸਾਰੇ ਅਧਿਕਾਰੀ ਅਤੇ ਕੌਂਸਲਰ ਵਧਾਈ ਅਤੇ ਧੰਨਵਾਦ ਦੇ ਹੱਕਦਾਰ ਹਨ।”ਇੱਕ ਸਵਾਲ ਦੇ ਜਵਾਬ ਵਿੱਚ ਮੇਅਰ ਮਹਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਵਪਾਰੀਆਂ ਤੋਂ ਜਾਣਕਾਰੀ ਮਿਲੀ ਹੈ ਕਿ ਪਹਿਲਾਂ ਬਾਜ਼ਾਰਾਂ ਵਿੱਚ ਜਲ ਭਰਾਅ ਦੀ ਸਮੱਸਿਆ ਨਹੀਂ ਸੀ, ਪਰ ਇੰਟਰਲਾਕਿੰਗ ਟਾਈਲਾਂ ਲੱਗਣ ਤੋਂ ਬਾਅਦ ਕੁਝ ਥਾਵਾਂ ’ਤੇ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ ਅਤੇ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਇਸ ਦਾ ਪੱਕਾ ਹੱਲ ਕੱਢਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ 👉ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ
ਉਨ੍ਹਾਂ ਕਿਹਾ, “ਅਸੀਂ ਸਿਰਫ਼ ਸਮੱਸਿਆਵਾਂ ਦੀ ਪਛਾਣ ਹੀ ਨਹੀਂ ਕਰ ਰਹੇ, ਸਗੋਂ ਉਨ੍ਹਾਂ ਦਾ ਸਥਾਈ ਹੱਲ ਵੀ ਯਕੀਨੀ ਬਣਾਵਾਂਗੇ, ਤਾਂ ਜੋ ਭਵਿੱਖ ਵਿੱਚ ਵਪਾਰੀਆਂ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।”ਮੇਅਰ ਨੇ ਦੱਸਿਆ ਕਿ ਬਠਿੰਡਾ ਦੇ ਪ੍ਰਮੁੱਖ ਬਾਜ਼ਾਰਾਂ, ਜਿਨ੍ਹਾਂ ਨੂੰ ਸ਼ਹਿਰ ਦਾ ਦਿਲ ਮੰਨਿਆ ਜਾਂਦਾ ਹੈ, ਦੇ ਸੁੰਦਰੀਕਰਨ ਅਤੇ ਆਧੁਨਿਕ ਵਿਕਾਸ ਲਈ ਕਈ ਮਹੱਤਵਾਕਾਂਕਸ਼ੀ ਪ੍ਰੋਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਬਿਹਤਰ ਪਾਣੀ ਦੀ ਨਿਕਾਸੀ, ਆਧੁਨਿਕ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਸੁਚੱਜੀ ਆਵਾਜਾਈ ਵਿਵਸਥਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਬਾਜ਼ਾਰਾਂ ਨੂੰ ਸੁੰਦਰ ਬਣਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਅਜਿਹੀਆਂ ਸਹੂਲਤਾਂ ਨਾਲ ਲੈਸ ਕਰਨਾ ਹੈ, ਜਿਨ੍ਹਾਂ ਦਾ ਲਾਭ ਵਪਾਰੀਆਂ ਅਤੇ ਆਮ ਲੋਕਾਂ ਦੋਵਾਂ ਨੂੰ ਮਿਲੇ। ਬਠਿੰਡਾ ਨੂੰ ਇੱਕ ਆਧੁਨਿਕ ਅਤੇ ਸੁਵਿਧਾਜਨਕ ਸ਼ਹਿਰ ਬਣਾਉਣ ਲਈ ਨਗਰ ਨਿਗਮ ਲਗਾਤਾਰ ਕੰਮ ਕਰ ਰਿਹਾ ਹੈ।”
ਪ੍ਰੈੱਸ ਕਾਨਫਰੰਸ ਦੇ ਅੰਤ ਵਿੱਚ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਬਠਿੰਡਾ ਵਾਸੀਆਂ ਨੂੰ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਅਤੇ ਵਿਕਸਤ ਸ਼ਹਿਰ ਦਾ ਸੁਪਨਾ ਤਦੋਂ ਹੀ ਸਾਕਾਰ ਹੋ ਸਕਦਾ ਹੈ, ਜਦੋਂ ਪ੍ਰਸ਼ਾਸਨ ਅਤੇ ਆਮ ਲੋਕ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ।ਉਨ੍ਹਾਂ ਕਿਹਾ ਕਿ ਉਹ ਬਠਿੰਡਾ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦੇ ਹਨ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ। ਜਨਤਕ ਥਾਵਾਂ ’ਤੇ ਗੰਦਗੀ ਨਾ ਫੈਲਾਓ ਅਤੇ ਸਫਾਈ ਪ੍ਰਬੰਧ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਓ। ਸਾਰਿਆਂ ਦੇ ਸਾਂਝੇ ਯਤਨਾਂ ਨਾਲ ਬਠਿੰਡਾ ਨੂੰ ਪੰਜਾਬ ਦਾ ਸਭ ਤੋਂ ਸਾਫ਼, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਇਆ ਜਾ ਸਕਦਾ ਹੈ। ਨਗਰ ਨਿਗਮ ਇਸੇ ਸੰਕਲਪ ਨਾਲ ਨਿਰੰਤਰ ਕੰਮ ਕਰ ਰਿਹਾ ਹੈ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






