ਚੰਡੀਗੜ੍ਹ, 5 ਦਸੰਬਰ: ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦੇ ਭਤੀਜੇ ਅਤੇ ਖਾਲਿਸਤਾਨੀ ਆਗੂ ਭਾਈ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ ਹੋਣ ਦੀ ਸੂਚਨਾ ਹੈ। ਹਾਲਾਂਕਿ ਉਹਨਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰੰਤੂ ਕਿਹਾ ਜਾ ਰਿਹਾ ਕਿ ਇਹ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਭਾਰਤ ਸਰਕਾਰ ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਭਾਈ ਰੋਡੇ ਪਿਛਲੇ ਕਈ ਦਹਾਕਿਆਂ ਤੋਂ ਪਾਕਿਸਤਾਨ ਵਿੱਚ ਜਲਾਵਤਨੀ ਦੀ ਜਿੰਦਗੀ ਜੀਅ ਰਹੇ ਸਨ।
ਬਠਿੰਡਾ ’ਚ ਲੜਕੀ ਨੂੰ ਵਿਆਂਹਦੜ ਦਾ ਸਰਵਾਲਾ ਬਣਾ ਕੇ ਡਾਕਟਰ ਪ੍ਰਵਾਰ ਨੇ ਸਦੀਆਂ ਪੁਰਾਣੀ ਮਿੱਥ ਤੋੜੀ
ਉਨਾਂ ਉੱਪਰ ਭਾਰਤ ਵਿਚ ਕਈ ਮੁਕਦਮੇ ਦਰਜ ਸਨ ਅਤੇ ਕੁਝ ਮਹੀਨੇ ਪਹਿਲਾਂ ਹੀ ਕੌਮੀ ਜਾਂਚ ਏਜੰਸੀ ਐਨਆਈਏ ਵੱਲੋਂ ਭਾਈ ਰੋਡੇ ਦੀ ਮੋਗਾ ਜ਼ਿਲ੍ਹੇ ਨਾਲ ਸਬੰਧਤ ਜਾਇਦਾਦ ਨੂੰ ਵੀ ਜਬਤ ਕੀਤਾ ਗਿਆ ਸੀ। ਭਾਈ ਲਖਬੀਰ ਸਿੰਘ ਰੋਡੇ ਦੀ ਮੌਤ ਦਾ ਖੁਲਾਸਾ ਖੁਦ ਉਹਨਾਂ ਦੇ ਭਰਾ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਕੀਤਾ ਹੈ।
Big News: ਜਨਤਕ ਥਾਵਾਂ ‘ਤੇ ‘ਖ਼ਾਲਿਸਤਾਨ’ ਦੇ ਨਾਅਰੇ ਲਿਖਣ ਵਾਲੇ ਬਠਿੰਡਾ ਦੇ ਦੋ ਨੌਜਵਾਨ ਗ੍ਰਿਫਤਾਰ
ਦੱਸਣਾ ਬਣਦਾ ਹੈ ਕਿ ਤਿੰਨ ਦਹਾਕੇ ਪਹਿਲਾਂ ਪੰਜਾਬ ਵਿੱਚ ਸ਼ੁਰੂ ਹੋਏ ਸਿੱਖ ਸੰਘਰਸ਼ ਦੌਰਾਨ ਰੋਡੇ ਪਰਿਵਾਰ ਦੇ ਕਾਫੀ ਸਾਰੇ ਮਰਦ ਮੈਂਬਰ ਮਾਰੇ ਗਏ ਸਨ। ਇਹਨਾਂ ਵਿੱਚ ਭਾਈ ਲਖਬੀਰ ਸਿੰਘ ਰੋਡੇ ਦੇ ਪਿਤਾ ਜਗੀਰ ਸਿੰਘ ਰੋਡੇ, ਚਾਚਾ ਜਗਜੀਤ ਸਿੰਘ ਰੋਡੇ, ਭਰਾ ਸਵਰਨ ਸਿੰਘ ਅਤੇ ਹਰਦੀਪ ਸਿੰਘ ਰੋਡੇ ਵੀ ਸ਼ਾਮਿਲ ਹਨ। ਦਸਿਆ ਜਾ ਰਿਹਾ ਹੈ ਕਿ ਭਾਈ ਲਖਬੀਰ ਸਿੰਘ ਰੋਡੇ ਦਾ ਪਰਵਾਰ ਕੈਨੇਡਾ ਵਿੱਚ ਰਹਿ ਰਿਹਾ ਹੈ।