👉ਰਾਸ਼ਟਰੀ ਏਕਤਾ ਦਿਵਸ ‘ਤੇ ਮੁੱਖ ਮੰਤਰੀ ਨੇ ਚੁਕਾਈ ਏਕਤਾ ਦੀ ਸਹੁੰ, ਸਰਦਾਰ ਵੱਲਭਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
👉ਦੋ ਲੱਖ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਪਰਚੀ-ਬਿਨਾਂ ਖਰਚੀ ਦੇ ਸਰਕਾਰੀ ਨੌਕਰੀ ਦੇ ਕੇ ਖ਼ਤਮ ਕੀਤੀ ਸਿਫ਼ਾਰਸ਼ ਦੀ ਸੰਸਕ੍ਰਿਤੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਦਾਰ ਵੱਲਭਭਾਈ ਪਟੇਲ ਨੇ ਦੇਸ਼ ਦੀਆਂ ਸੈਂਕੜੇ ਰਿਆਸਤਾਂ ਨੂੰ ਇੱਕ ਧਾਗੇ ਵਿੱਚ ਪਰੋ ਕੇ ਅਖੰਡ ਭਾਰਤ ਦੇ ਨਿਰਮਾਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਜੋ ਸੰਕਲਪ ਲਿਆ ਸੀ, ਉਹ ਅੱਜ ਵੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਸਰਦਾਰ ਪਟੇਲ ਨੇ ਭਾਰਤ ਨੂੰ ਜੋੜਿਆ ਸੀ ਅਤੇ ਹੁਣ ਸਾਡੀ ਜ਼ਿੰਮੇਵਾਰੀ ਹੈ ਕਿ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਸਾਕਾਰ ਕਰੀਏ।ਮੁੱਖ ਮੰਤਰੀ ਸ਼ਨੀਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਕੰਪਲੈਕਸ ਵਿੱਚ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਮੌਕੇ ‘ਤੇ ਆਯੋਜਿਤ ਰਾਸ਼ਟਰੀ ਏਕਤਾ ਦਿਵਸ ਸਹੁੰ ਚੁੱਕ ਸਮਾਗਮ ਵਿੱਚ ਬੋਲ ਰਹੇ ਸਨ। ਉਨ੍ਹਾਂ ਨੇ ਸਰਦਾਰ ਪਟੇਲ ਨੂੰ ਫੁੱਲ ਅਰਪਿਤ ਕਰਕੇ ਨਮਨ ਕੀਤਾ ਅਤੇ ਸੂਬਾ ਵਾਸੀਆਂ ਨੂੰ ਉਨ੍ਹਾਂ ਦੀ ਜਯੰਤੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਦੀ ਸਹੁੰ ਚੁਕਾਈ।ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 1947 ਵਿੱਚ ਦੇਸ਼ ਆਜ਼ਾਦ ਤਾਂ ਹੋਇਆ, ਪਰ ਉਸ ਸਮੇਂ ਭਾਰਤ ਸੈਂਕੜੇ ਰਿਆਸਤਾਂ ਵਿੱਚ ਵੰਡਿਆ ਹੋਇਆ ਸੀ।
ਵੱਖ-ਵੱਖ ਰਿਆਸਤਾਂ ਦੇ ਆਪਣੇ ਝੰਡੇ ਅਤੇ ਵਿਵਸਥਾਵਾਂ ਸਨ। ਦੁਨੀਆ ਵਿੱਚ ਚਰਚਾ ਸੀ ਕਿ ਭਾਰਤ ਇੱਕਜੁੱਟ ਨਹੀਂ ਰਹਿ ਸਕੇਗਾ, ਪਰ ਸਰਦਾਰ ਵੱਲਭਭਾਈ ਪਟੇਲ ਨੇ ਆਪਣੇ ਦ੍ਰਿੜ ਸੰਕਲਪ ਅਤੇ ਦੂਰਅੰਦੇਸ਼ੀ ਨਾਲ ਰਿਆਸਤਾਂ ਦਾ ਭਾਰਤ ਵਿੱਚ ਵਿਲਯ ਕਰਵਾ ਕੇ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹਿਆ। ਜੂਨਾਗੜ੍ਹ ਅਤੇ ਹੈਦਰਾਬਾਦ ਵਰਗੀਆਂ ਰਿਆਸਤਾਂ ਦੇ ਮਾਮਲੇ ਵਿੱਚ ਵੀ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਭਾਰਤ ਦੀ ਏਕਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਦਾ ਖ਼ਿਤਾਬ ਉਨ੍ਹਾਂ ਨੂੰ ਅੰਗਰੇਜ਼ਾਂ ਨੇ ਨਹੀਂ ਦਿੱਤਾ ਸੀ। ਸਰਦਾਰ ਪਟੇਲ ਨੂੰ ਕਿਸਾਨਾਂ ਨੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਨ ‘ਤੇ ‘ਸਰਦਾਰ’ ਦਾ ਖ਼ਿਤਾਬ ਦਿੱਤਾ ਸੀ। ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਰਾਸ਼ਟਰ ਦੀ ਏਕਤਾ ਲਈ ਦ੍ਰਿੜ ਇੱਛਾ ਸ਼ਕਤੀ ਅਤੇ ਜਨਸੇਵਾ ਦੀ ਭਾਵਨਾ ਕਿੰਨੀ ਜ਼ਰੂਰੀ ਹੈ।ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਦਾਰ ਪਟੇਲ ਨੇ ਆਲ ਇੰਡੀਆ ਸਰਵਿਸਿਜ਼ (ਅਖਿਲ ਭਾਰਤੀ ਸੇਵਾਵਾਂ) ਦੀ ਨੀਂਹ ਰੱਖੀ, ਜਿਨ੍ਹਾਂ ਨੂੰ ਦੇਸ਼ ਦਾ ‘ਸਟੀਲ ਫ੍ਰੇਮ’ ਕਿਹਾ ਜਾਂਦਾ ਹੈ। ਉਨ੍ਹਾਂ ਨੇ 21 ਅਪ੍ਰੈਲ, 1947 ਨੂੰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸੇਵਾ, ਨਿਰਪੱਖਤਾ ਅਤੇ ਇਮਾਨਦਾਰੀ ਨੂੰ ਪ੍ਰਸ਼ਾਸਨ ਦੀ ਆਤਮਾ ਦੱਸਿਆ ਸੀ। ਉਨ੍ਹਾਂ ਦਾ ਮੰਨਣਾ ਸੀ ਕਿ ਆਲ ਇੰਡੀਆ ਸਰਵਿਸਿਜ਼ ਤੋਂ ਬਿਨਾਂ ਅਖੰਡ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਏਕਤਾ ਕੇਵਲ ਨਕਸ਼ੇ ‘ਤੇ ਖਿੱਚੀਆਂ ਲਕੀਰਾਂ ਨਾਲ ਨਹੀਂ ਬਣਦੀ, ਬਲਕਿ ਫਾਈਲਾਂ ‘ਤੇ ਲਏ ਗਏ ਨਿਰਪੱਖ ਫੈਸਲਿਆਂ ਅਤੇ ਜਨਤਾ ਦੇ ਵਿਸ਼ਵਾਸ ਨਾਲ ਮਜ਼ਬੂਤ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰ ਨਾਗਰਿਕ ਨੂੰ ਇਹ ਮਹਿਸੂਸ ਹੋਣਾ ਚਾਹੀਦਾ ਹੈ ਕਿ ਸਰਕਾਰ ਉਸ ਦੀ ਆਪਣੀ ਸਰਕਾਰ ਹੈ। ਹਰਿਆਣਾ ਸਰਕਾਰ ਵੀ ਇਸੇ ਭਾਵਨਾ ਨਾਲ ਸੁਸ਼ਾਸਨ ਅਤੇ ਜਨਸੇਵਾ ਦੇ ਸੰਕਲਪ ਨੂੰ ਧਰਾਤਲ ‘ਤੇ ਉਤਾਰ ਰਹੀ ਹੈ। ਸੂਬੇ ਵਿੱਚ ਪਿਛਲੇ ਸਮੇਂ ਵਿੱਚ ਦੋ ਲੱਖ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਪਰਚੀ-ਬਿਨਾਂ ਖਰਚੀ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਿਫ਼ਾਰਸ਼ ਦੀ ਸੰਸਕ੍ਰਿਤੀ ਨੂੰ ਖ਼ਤਮ ਕੀਤਾ ਗਿਆ ਹੈ। ਇਹੋ ਸਰਦਾਰ ਪਟੇਲ ਦੇ ਸੁਸ਼ਾਸਨ ਦੇ ਸੁਪਨੇ ਦੀ ਭਾਵਨਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸਾਲ 2014 ਤੋਂ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਣ ਦੀ ਪਰੰਪਰਾ ਸ਼ੁਰੂ ਕੀਤੀ। ਨਾਲ ਹੀ, ਵਿਸ਼ਵ ਦੀ ਸਭ ਤੋਂ ਉੱਚੀ ਪ੍ਰਤੀਮਾ ‘ਸਟੈਚੂ ਆਫ਼ ਯੂਨਿਟੀ’ ਦਾ ਨਿਰਮਾਣ ਕਰਵਾ ਕੇ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਅੱਜ ਇਹ ਪ੍ਰਤੀਮਾ ਪੂਰੀ ਦੁਨੀਆ ਨੂੰ ਭਾਰਤ ਦੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦੇ ਰਹੀ ਹੈ।ਇਸ ਮੌਕੇ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦਾ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਰਦਾਰ ਵੱਲਭਭਾਈ ਪਟੇਲ ਦੇ ਯੋਗਦਾਨ ਤੋਂ ਸਾਰੇ ਜਾਣੂ ਹਨ। ਆਜ਼ਾਦੀ ਦੇ ਸਮੇਂ ਦੇਸ਼ ਅਨੇਕ ਰਿਆਸਤਾਂ ਵਿੱਚ ਵੰਡਿਆ ਹੋਇਆ ਸੀ ਅਤੇ ਅਜਿਹੇ ਵਿੱਚ ਦੇਸ਼ ਨੂੰ ਇੱਕਜੁੱਟ ਰੱਖਣਾ ਅਤੇ ਉਸ ਦਾ ਪ੍ਰਸ਼ਾਸਨ ਚਲਾਉਣਾ ਵੱਡੀ ਚੁਣੌਤੀ ਸੀ। ਸਰਦਾਰ ਪਟੇਲ ਦੀ ਦ੍ਰਿੜਤਾ, ਸਮਰੱਥਾ ਅਤੇ ਕੁਸ਼ਲਤਾ ਦਾ ਹੀ ਨਤੀਜਾ ਸੀ ਕਿ ਉਨ੍ਹਾਂ ਨੇ ਦੇਸ਼ ਨੂੰ ਇੱਕ ਧਾਗੇ ਵਿੱਚ ਪਰੋਣ ਦਾ ਇਤਿਹਾਸਕ ਕਾਰਜ ਕੀਤਾ।ਇਸ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਸੁਧੀਰ ਰਾਜਪਾਲ, ਡਾ. ਸੁਮਿਤਾ ਮਿਸ਼ਰਾ ਸਮੇਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




