ਪਿੰਡ ਜੋਧਪੁਰ ਰੋਮਾਣਾ ਵਿਖੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਵੱਲੋਂ ਰਾਸ਼ਨ ਕਿੱਟਾਂ ਵੰਡੀਆਂ

Date:

spot_img

Bathinda News: ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗ਼ਰੀਬ ਅਤੇ ਪਿੱਛੜੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਪੰਜਾਬ ਸਰਕਾਰ ਦੀ ਵੱਕਾਰੀ ‘ਮੇਰੀ ਰਸੋਈ ਯੋਜਨਾ’ ਤਹਿਤ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਵੱਲੋਂ ਦਰਜਨਾਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਇਹ ਵੀ ਪੜ੍ਹੋ 👉ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੌਕੇ ਹਾਜਰ ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਸੰਬੋਧਨ ਕਰਦਿਆਂ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੇਰੀ ਰਸੋਈ ਯੋਜਨਾ’ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇਕ ਵੱਡੀ ਰਾਹਤ ਬਣ ਕੇ ਉੱਭਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਮੁੱਖ ਮਕਸਦ ਸਮਾਜ ਦੇ ਆਖਰੀ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਅਤੇ ਮਦਦ ਪਹੁੰਚਾਉਣਾ ਹੈ।ਸਰਪੰਚ ਨੇ ਦੁਹਰਾਇਆ ਅਸੀਂ ਇਸ ਮਿਸ਼ਨ ਨੂੰ ਜ਼ਮੀਨੀ ਪੱਧਰ ਤਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਪਿੰਡ ਦੇ ਕਿਸੇ ਵੀ ਪਰਿਵਾਰ ਨੂੰ ਭੁੱਖਾ ਨਾ ਸੌਣਾ ਪਵੇ, ਇਹੀ ਇਸ ਮੁਹਿੰਮ ਦੀ ਸਭ ਤੋਂ ਵੱਡੀ ਕਾਮਯਾਬੀ ਹੋਵੇਗੀ।

ਇਹ ਵੀ ਪੜ੍ਹੋ 👉ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਨਹੀਂ ਪਵੇਗਾ ਭਟਕਣਾ: ਅਮਰਜੀਤ ਮਹਿਤਾ

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਰਸੋਈ ਦੀਆਂ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਮਹਿੰਗਾਈ ਦੇ ਦੌਰ ਵਿੱਚ ਕੁਝ ਰਾਹਤ ਮਿਲ ਸਕੇ।ਲਾਭਪਾਤਰੀ ਪਰਿਵਾਰਾਂ ਦੇ ਚਿਹਰਿਆਂ ’ਤੇ ਆਈ ਰੌਣਕ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਿਕ ਬਦਲਾਅ ਲਿਆ ਰਹੀਆਂ ਹਨ।ਇਸ ਮੌਕੇ ਡਿੱਪੂ ਹੋਲਡਰ ਸੰਦੀਪ ਸਿੰਘ ਸੋਨੂੰ, ਪੰਚ ਜਸਪਾਲ ਸਿੰਘ ਵਿਰਕ, ਬਲਕਰਨ ਸਿੰਘ ਗਿੱਲ, ਜਸਵਿੰਦਰ ਸਿੰਘ, ਰੌਸ਼ਨ ਸਿੰਘ, ਬਲਕਰਨ ਸਿੰਘ ਰੋਮਾਣਾ ਆਦਿ ਪਾਰਟੀ ਵਰਕਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

CM Bhagwant Singh Mann ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

👉ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ...