SAS Nagar News: ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

Date:

spot_img

👉ਡੈਸਰਟ ਕੂਲਰ, ਏਅਰ ਸਰਕੂਲੇਟਰ ਪੱਖੇ ਅਤੇ ਐਗਰੋ ਨੈੱਟ ਲਗਾਏ

SAS Nagar News: ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ। ਜੰਗਲਾਤ ਅਤੇ ਜੰਗਲੀ ਜੀਵਾਂ ਦੀ ਸੰਭਾਲ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਸੋਚ ਤੋਂ ਸੇਧ ਲੈਂਦਿਆਂ ਚਿੜੀਆਘਰ ਪ੍ਰਬੰਧਨ ਨੇ ਵੱਖ-ਵੱਖ ਸ਼੍ਰੇਣੀ ਦੇ ਜਾਨਵਰਾਂ ਨੂੰ ਰਾਹਤ ਦੇਣ ਲਈ ਵਿਆਪਕ ਉਪਾਅ ਕੀਤੇ ਹਨ। ਮਾਸਾਹਾਰੀ ਜਾਨਵਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸਾਰੇ ਬਾਘਾਂ, ਚੀਤਿਆਂ, ਸ਼ੇਰਾਂ, ਰਿੱਛਾਂ ਅਤੇ ਹੋਰਨਾਂ ਜਾਨਵਰਾਂ ਦੇ ਰੈਣ-ਬਸੇਰਿਆਂ ਵਿੱਚ ਡੈਸਰਟ ਕੂਲਰ ਅਤੇ ਏਅਰ ਸਰਕੂਲੇਟਰ ਪੱਖੇ ਪ੍ਰਦਾਨ ਕੀਤੇ ਗਏ ਹਨ। ਪਸ਼ੂ ਪ੍ਰਬੰਧਨ ਸੈੱਲ ਇਹ ਯਕੀਨੀ ਬਣਾਉਣ ਲਈ ਹਰ ਸਮੇਂ ਚੌਕਸ ਤੇ ਸਰਗਰਮ ਹੈ ਕਿ ਇਹ ਘਰ ਅਤੇ ਰੈਣ-ਬਸੇਰੇ ਠੰਡੇ ਅਤੇ ਸੁੱਕੇ ਰਹਿਣ। ਮੱਛਰ ਮੁਕਤ ਵਾਤਾਵਰਣ ਬਣਾਈ ਰੱਖਣ ਲਈ ਸਾਰੀਆਂ ਸਾਰੀਆਂ ਖਿੜਕੀਆਂ ਨੂੰ ਜਾਲੀਦਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ 👉Amritsar Police ਦਾ ਵੱਡਾ Action; ਦੁਬਈ ਅਧਾਰਤ ਡਰੱਗ ਕਾਰਟੇਲ ਦਾ ਪਰਦਾਫ਼ਾਸ਼; 10 ਕਿੱਲੋ ICE ਤੇ 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਜਾਨਵਰਾਂ ਦੇ ਇਨ੍ਹਾਂ ਘਰਾਂ ਅਤੇ ਕੁਝ ਰੈਣ-ਬਸੇਰਿਆਂ ਨੂੰ 75ਫੀਸਦ ਸੰਘਣੀ ਐਗਰੋ-ਨੈੱਟ ਨਾਲ ਢਕਿਆ ਗਿਆ ਹੈ ਤਾਂ ਜੋ ਜਾਨਵਰਾਂ ਨੂੰ ਨਾ ਸਿਰਫ਼ ਛਾਂ ਮਿਲੇ ਸਗੋਂ ਆਲੇ- ਦੁਆਲੇ ਦੇ ਤਾਪਮਾਨ ਨੂੰ ਘਟਾਉਣ ਵਿੱਚ ਵੀ ਮਦਦ ਮਿਲੇ। ਐਮਰਜੈਂਸੀ ਦੀ ਸਥਿਤੀ ਵਿੱਚ ਚਿੜੀਆਘਰ ਵਿੱਚ ਹਰ ਥਾਂ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਟੈਂਕਰ ਅਤੇ ਟਰੈਕਟਰ ਹਮੇਸ਼ਾ ਉਪਲਬਧ ਰਹਿੰਦੇ ਹਨ। ਸ਼ਾਕਾਹਾਰੀ ਜਾਨਵਰਾਂ ਤਿੱਖੜ ਗਰਮੀ ਅਤੇ ਤੇਜ਼ ਧੁੱਪ ਤੋਂ ਬਚਾਉਣ ਲਈ ਕਾਨੇ, ਲੱਕੜ ਅਤੇ ਬਾਂਸ ਆਦਿ ਤੋਂ ਬਣੇ ਅਸਥਾਈ ਸ਼ੈਲਟਰ/ਹੱਟ ਬਣਾਏ ਗਏ ਹਨ। ਹਾਥੀਆਂ , ਮਨੀਪੁਰ ਦੇ ਹਿਰਨਾਂ , ਸਵੈਂਪ ਡੀਅਰ ਅਤੇ ਹਿਰਨ ਸਫਾਰੀ ਨੂੰ ਨਹਾਉਣ ਲਈ ਪਾਣੀ ਨਾਲ ਭਰਿਆ ਚਿੱਕੜ ਵਾਲਾ ਪੂਲ ਬਣਾਇਆ ਗਿਆ ਹੈ। ਕੰਕਰੀਟ ਵਾਲੇ ਪਾਣੀ ਦੇ ਪੂਲ ਵੀ ਚੌਵੀ ਘੰਟੇ ਪਾਣੀ ਨਾਲ ਭਰੇ ਰਹਿੰਦੇ ਹਨ। ਬਿਹਤਰ ਠੰਡਕ ਲਈ ਇਨ੍ਹਾਂ ਥਾਵਾਂ ’ਤੇ ਕੁਝ ਪੈਚਾਂ ਨੂੰ 75% ਸੰਘਣੇ ਐਗਰੋ-ਨੈੱਟ ਨਾਲ ਵੀ ਢੱਕਿਆ ਗਿਆ ਹੈ।

ਇਹ ਵੀ ਪੜ੍ਹੋ 👉Ludhiana News: Vigilance ਵੱਲੋਂ PSPCL ਦੇ ਸਾਬਕਾ CMD ਸਮੇਤ ਐਕਸੀਅਨ ਤੇ ਨਾਮੀਂ ਬਿਲਡਰ ਗ੍ਰਿਫਤਾਰ

ਪੰਛੀਆਂ ਦੀਆਂ ਕਈ ਕਿਸਮਾਂ ਲਈ, ਪੰਛੀਆਂ ਦੇ ਸਾਰੇ ਪਿੰਜਰਿਆਂ ਨੂੰ 75% ਘਣਤਾ ਵਾਲੇ ਐਗਰੋ-ਨੈੱਟ ਅਤੇ ਜੂਟ ਮੈਟ ਨਾਲ ਕੱਸ ਕੇ ਢੱਕਿਆ ਗਿਆ ਹੈ ਤਾਂ ਜੋ ਪੰਛੀਆਂ ਨੂੰ ਗਰਮ ਹਵਾ ਅਤੇ ਤੇਜ਼ ਧੁੱਪ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਗਰਮੀ ਤੋਂ ਬਚਾਇਆ ਜਾ ਸਕੇ। ਪੰਛੀਆਂ ਨੂੰ ਵਧੇਰੇ ਖੁਸ਼ ਅਤੇ ਆਰਾਮਦਾਇਕ ਬਣਾਉਣ ਲਈ ਛੋਟੇ ਪਿੰਜਰੇ ਲਟੀ ਸਪ੍ਰਿੰਕਲ ਸ਼ਾਵਰ ਪ੍ਰਦਾਨ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

DAV College Bathinda ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਵਜੋਂ ਚਮਕੀ

Bathinda News: DAV College Bathinda ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ...

RBDAV Senior Secondary Public School, Bathinda में स्वच्छ भारत अभियान का आयोजन

Bathinda News: RBDAV Senior Secondary Public School, Bathinda; प्राचार्य...

SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ...

ਮੋਹਾਲੀ ਦੇ ਲੋਕਾਂ ਵੱਲੋਂ ਮਿਲੇ ਮਾਣ-ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗੇ: ਵਿਧਾਇਕ ਕੁਲਵੰਤ ਸਿੰਘ

👉ਸੈਕਟਰ-70 ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੇਅਰ...