SAS Nagar News: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

Date:

spot_img

*• ਧੂਰੀ ਦੇ ਅਰਪਿਤ ਅਤੇ ਮੋਹਾਲੀ ਦੇ ਵਿਸ਼ੇਸ਼ ਸੂਦ ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਇੰਸਟੀਚਿਊਟ ਦੇ ਜਲ ਸੈਨਾ ਅਫਸਰਾਂ ਦੀ ਗਿਣਤੀ 24 ਹੋਈ*

*• ਅਮਨ ਅਰੋੜਾ ਵੱਲੋਂ ਦੋਵੇਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੀ ਸੇਵਾ ਵਿੱਚ ਸਫਲ ਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ*

SAS Nagar News: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ।

ਇਹ ਵੀ ਪੜ੍ਹੋ 👉CM Bhagwant Mann ਨੇ BJP ਵੱਲੋਂ ਕੇਵਲ ਢਿੱਲੋਂ ਨੂੰ ਪ੍ਰਧਾਨ ਬਣਾਉਣ ‘ਤੇ ਕਸਿਆ ਤੰਜ਼!

ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧ ਹੈ। ਇਨ੍ਹਾਂ ਅਧਿਕਾਰੀਆਂ ਨੇ ਪੰਜਾਬ ਨੂੰ ਮਾਣ ਵਧਾਇਆ ਹੈ। ਇਸ ਤੋਂ ਬਾਅਦ ਕਈ ਹੋਰ ਕੈਡਿਟ ਵੀ ਬੁਲੰਦੀਆਂ ਨੂੰ ਛੂਹਣਗੇ। ਇਹਨਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 24 ਹੋ ਗਈ ਹੈ, ਜੋ ਕਿ ਸੰਸਥਾ ਲਈ ਇੱਕ ਨਵਾਂ ਮੀਲ ਪੱਥਰ ਹੈ।

ਇਹ ਵੀ ਪੜ੍ਹੋ 👉ਨਗਰ ਨਿਗਮ/ਨਗਰ ਕੌਂਸਲ/ ਨਗਰ ਪੰਚਾਇਤ ਚੋਣਾਂ-2026: 29 ਮਈ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਇਹਨਾਂ ਕੈਡਿਟਾਂ ਤੋਂ ਇਲਾਵਾ, ਸਾਡੀ ਸੰਸਥਾ ਦੇ 24 ਹੋਰ ਕੈਡਿਟਾਂ ਨੇ ਆਪਣੇ ਐਸਐਸਬੀ ਇੰਟਰਵਿਊ ਪਾਸ ਕਰ ਲਏ ਹਨ ਅਤੇ ਜੂਨ 2026 ਤੋਂ ਵੱਖ-ਵੱਖ ਸਿਖਲਾਈ ਅਕੈਡਮੀਆਂ ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਨਵ-ਨਿਯੁਕਤ ਅਫਸਰਾਂ ਦੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

👉ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ...

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...