SAS Nagar News: SAS Nagar Police ਨੇ ਇੱਕ ਅੰਤਰ-ਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਇਸਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਇੰਨ੍ਹਾਂ ਕੋਲੋਂ 18 ਚੋਰੀ ਦੀਆਂ ਗੱਡੀਆਂ ਬਰਾਮਦ ਕੀਤੀਆਂ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਸੌਰਵ ਜਿੰਦਲ ਨੇ ਦੱਸਿਆ ਕਿ ਕਪਤਾਨ ਪੁਲਿਸ (ਆਪਰੇਸ਼ਨ)ਤਲਵਿੰਦਰ ਸਿੰਘ , ਸ਼੍ਰੀ ਉੱਪ-ਕਪਤਾਨ ਪੁਲਿਸ (ਜਾਂਚ)ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਇਹ ਅਪਰੇਸ਼ਨ ਚਲਾਇਆ ਗਿਆ। ਉਨ੍ਹਾਂ ਦਸਿਆ ਕਿ ਸੀ.ਆਈ.ਏ. ਸਟਾਫ ਦੇ ਏ ਐਸ ਆਈ ਅੰਮ੍ਰਿਤਪਾਲ ਸਿੰਘ ਨੂੰ ਸੂਚਨਾ ਮਿਲੀ ਕਿ ਨਿਤੇਸ਼ ਸ਼ਰਮਾਂ ਉਰਫ ਨਿਸ਼ੂ ਵਾਸੀ ਗਲ਼ੀ ਨੰ: 16 ਅਜੀਤ ਰੋਡ ਬਠਿੰਡਾ,ਰਣਵੀਰ ਸਿੰਘ ਉਰਫ ਜੋਜੀ ਵਾਸੀ ਗਲ਼ੀ ਨੰ: 6 ਦਸਮੇਸ਼ ਨਗਰ ਰਾਮਪੁਰਾ ਫੂਲ, ਰਮਨਜੋਤ ਸਿੰਘ ਉਰਫ ਜੋਤ ਪਿੰਡ ਮਹਿਰਾਜ ਥਾਣਾ ਰਾਮਪੁਰਾ ਫੂਲ, ਸਰਾਜ ਅਨਵਰ ਸੰਧੂ ਉਰਫ ਰਾਜੂ ਪਿੰਡ ਬਿਜੋਕੀ ਖੁਰਦ ਥਾਣਾ ਅਮਰਗੜ੍ਹ, ਸ਼ਿਵ ਚਰਨ ਦਾਸ ਉਰਫ ਸ਼ਿਵ ਧਾਲੀਵਾਲ ਵਾਸੀ ਵਾਰਡ ਨੰ: 6 ਧਰਮਕੋਟ ਪੰਜਾਬ ਅਤੇ ਬਾਹਰਲੀਆਂ ਸਟੇਟਾਂ ਵਿੱਚ ਵਹੀਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਚੋਰੀ ਕੀਤੇ ਵਹੀਕਲਾਂ ਦੇ ਇੰਜਣ ਨੰਬਰ ਅਤੇ ਚਾਸੀ ਨੰਬਰ ਨੂੰ ਟੈਂਪਰ ਕਰਕੇ ਫਰਜੀ ਦਸਤਾਵੇਜਾਂ ਦੇ ਅਧਾਰ ਤੇ ਭੋਲ਼ੇ-ਭਾਲ਼ੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਕੇ, ਅੱਗੇ ਵੇਚਦੇ ਹਨ।
ਇਹ ਵੀ ਪੜ੍ਹੋ ਹੁਣ ਘੱਗਰ ਤੇ ਸਤਲੁਜ਼ ਦੀ ਤਬਾਹੀ ਦਾ ਡਰ; ਪ੍ਰਸ਼ਾਸਨ ਨੇ ਲੋਕਾਂ ਨੂੰ ਪਿੰਡ ਖਾਲੀ ਕਰਨ ਦੀ ਕੀਤੀ ਅਪੀਲ
ਜਿਨਾਂ ਵਿਰੁੱਧ ਪਹਿਲਾਂ ਵੀ ਵਾਹਨ ਚੋਰੀ ਦੇ ਮੁਕੱਦਮੇ ਦਰਜ ਹਨ। ਗ੍ਰਿਫਤਾਰੀ ਤੋਂ ਬਾਅਦ ਮੁਢਲੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਮੁਲਜਮ ਆਪਣੇ ਹੋਰ ਕਈ ਸਾਥੀਆਂ ਨਾਲ਼ ਮਿਲ਼ਕੇ ਪੰਜਾਬ ਅਤੇ ਅੱਡ-ਅੱਡ ਰਾਜਾਂ ਤੋਂ ਵਹੀਕਲ ਚੋਰੀ ਕਰਦੇ ਹਨ ਅਤੇ ਚੋਰੀ ਦੇ ਵਹੀਕਲ ਖਰੀਦ ਕੇ ਉਹਨਾਂ ਪਰ ਐਕਸੀਡੈਂਟਲ ਗੱਡੀਆਂ ਦੇ ਚਾਸੀ ਨੰਬਰ ਦੇ ਪੀਸ ਕੱਟਕੇ ਚੋਰੀ ਦੀਆਂ ਗੱਡੀਆਂ ਤੇ ਟੈਂਪਰਿੰਗ ਕਰ ਦਿੰਦੇ ਹਨ ਅਤੇ ਐਕਸੀਡੈਂਟਲ ਗੱਡੀਆਂ ਨੂੰ ਅੱਗੇ ਕਬਾੜ ਵਿੱਚ ਵੇਚਕੇ ਉਹਨਾਂ ਗੱਡੀਆਂ ਦੇ ਮਾਲਕਾ ਤੋਂ ਲਏ ਗਏ ਪੇਪਰਾਂ ਦੇ ਅਧਾਰ ਤੇ ਦੁਬਾਰਾ ਚੋਰੀ ਕੀਤੀਆਂ ਗੱਡੀਆਂ ਤੇ ਨੰਬਰ ਦੀ ਰਜਿਸਟ੍ਰੇਸ਼ਨ ਕਰਵਾਕੇ ਭੋਲ਼ੇ-ਭਾਲ਼ੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਕੇ ਵੇਚ ਦਿੰਦੇ ਸਨ।
ਇਹ ਵੀ ਪੜ੍ਹੋ Punjab Flood News; ਹੜ੍ਹਾਂ ਕਾਰਨ ਪੰਜਾਬ ਭਿਆਨਕ ਸਥਿਤੀ ਵੱਲ; ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ
ਰਣਵੀਰ ਸਿੰਘ ਜੋ ਕਿ ਗੱਡੀਆਂ ਨੂੰ ਟੈਂਪਰਿੰਗ ਕਰਨ ਦਾ ਮਾਹਰ ਹੈ, ਜਿਸ ਪਾਸ ਗੱਡੀਆਂ ਦੇ ਇੰਜਣ ਨੰਬਰ ਅਤੇ ਚਾਸੀ ਨੰਬਰ ਨੂੰ ਟੈਂਪਰਿੰਗ ਕਰਨ ਵਾਲ਼ੀ ਡੌਟ ਮਸ਼ੀਨ ਵੀ ਬ੍ਰਾਮਦ ਕੀਤੀ ਗਈ ਹੈ। ਉਕਤ ਦੋਸ਼ੀਆਂ ਨਾਲ਼ ਇਸ ਗਿਰੋਹ ਵਿੱਚ ਕਈ ਚੋਰ ਅਤੇ ਜਾਅਲੀ ਦਸਤਾਵੇਜ, ਨੰਬਰ ਪਲੇਟਾਂ ਤਿਆਰ ਕਰਨ ਵਾਲ਼ੇ ਦੋਸ਼ੀ ਵੀ ਸ਼ਾਮਲ ਹਨ। ਜਿਨਾਂ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਲਗਾਤਾਰ ਗ੍ਰਿਫਤਾਰ ਕਰਨ ਲਈ ਰੇਡਾਂ ਕੀਤੀਆਂ ਜਾ ਰਹੀਆਂ ਹਨ।ਬ੍ਰਾਮਦ ਹੋਈਆਂ ਗੱਡੀਆਂ ਵਿਚ 1 ਫਾਰਚੂਨਰ ਕਾਰ, 1 ਸਕਾਰਪੀਓ, 2 ਮਹਿੰਦਰਾ ਥਾਰ, 1 ਮਹਿੰਦਰਾ XUV500, 4 ਕਰੇਟਾ, 1 ਬੋਲੈਰੋ, 2 ਸਵਿਫਟ, 3 ਗਲਾਂਜਾ, 1 ਵਰਨਾ,1 ਆਰਟਿਗਾ ਅਤੇ 1 ਹੌਂਡਾ ਸਿਟੀ ਕਾਰ ਸ਼ਾਮਲ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













