Sunday, November 9, 2025
spot_img

ਧਰਤੀ, ਪਾਣੀ ਤੇ ਹਵਾ ਨੂੰ ਬਚਾਉਣਾ ਸਾਡਾ ਸਭ ਦਾ ਮੁੱਢਲਾ ਫਰਜ਼ ਤੇ ਧਰਮ : ਗੁਲਾਬ ਚੰਦ ਕਟਾਰੀਆ

Date:

spot_img

ਕੈਂਸਰ ਜਾਗਰੂਕਤਾ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਕੈਂਸਰ ਨੂੰ ਪੈਸੇ ਨਾਲ ਨਹੀਂ ਸਗੋਂ ਸਾਵਧਾਨੀਆਂ ਨਾਲ ਜਾ ਸਕਦਾ ਹੈ ਹਰਾਇਆ : ਕੁਲਵੰਤ ਸਿੰਘ ਧਾਲੀਵਾਲ
ਬਠਿੰਡਾ, 22 ਨਵੰਬਰ : ਬਠਿੰਡਾ ’ਚ 100ਵੇਂ ਵਰਲਡ ਕੈਂਸਰ ਕੇਅਰ ਕੈਂਪ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਧਰਤੀ, ਪਾਣੀ ਅਤੇ ਹਵਾ ਨੂੰ ਬਚਾਉਣ ਦੀ ਲੋੜ ’ਤੇ ਜੋਰ ਦਿੰਦਿਆਂ ਪਹਿਲੀ ਪਾਤਸ਼ਾਹਿ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ’ਤੇ ਚੱਲਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਾਰਨ ਕਿਸਾਨ ਵੱਧ ਉਤਪਾਦਨ ਲੈਣ ਲਈ ਖਾਦਾਂ ਅਤੇ ਕੀਟਨਾਸ਼ਕਾਂ ਦੀ ਜ਼ਿਆਦਾ ਵਰਤੋਂ ਕਰ ਰਹੇ ਹਨ ਅਤੇ ਉਦਯੋਗ ਅਤੇ ਹਸਪਤਾਲ ਆਪਣਾ ਗੰਦਾ ਪਾਣੀ ਬਿਨਾਂ ਟਰੀਟ ਕੀਤੇ ਜ਼ਮੀਨ ਦੇ ਹੇਠਾਂ ਜਾਂ ਨਦੀਆਂ-ਨਾਲਿਆਂ ਵਿੱਚ ਸੁੱਟ ਰਹੇ ਹਨ। ਇਸ ਦੀ ਪ੍ਰਤੱਖ ਮਿਸਾਲ ਸਾਡਾ ਸਤਲੁਜ ਦਰਿਆ ਹੈ ਜੋ ਪੰਜਾਬ ਵਿਚੋਂ ਲੰਘਦਾ ਹੈ ਅਤੇ ਜਿਸ ਦਾ ਪਾਣੀ ਹਰੀ ਕੇ ਪੱਤਣ ਵਿਚ ਪਹੁੰਚਦਿਆਂ ਹੀ ਪੂਰੀ ਤਰ੍ਹਾਂ ਕਾਲਾ ਅਤੇ ਪ੍ਰਦੂਸ਼ਿਤ ਹੋ ਜਾਂਦਾ ਹੈ, ਜੋ ਕਿ ਕੈਂਸਰ ਫੈਲਣ ਦਾ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸਾਡੀ ਹਵਾ, ਧਰਤੀ, ਵਾਤਾਵਰਣ ਬਚੇਗਾ, ਉੱਥੇ ਹੀ ਸਾਡੀ ਸਿਹਤ, ਭਵਿੱਖ ਅਤੇ ਆਉਣ ਵਾਲੀ ਪੀੜ੍ਹੀ ਲਈ ਲਾਭਦਾਇਕ ਹੋਵੇਗਾ।

ਇਹ ਵੀ ਪੜ੍ਹੋ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਤਿਮਾਹੀ ਮੈਗਜ਼ੀਨ ‘ਸੰਕਲਪ’ ਜਾਰੀ।

ਇਸ ਮੌਕੇ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਵਰਲਡ ਕੈਂਸਰ ਕੇਅਰ ਇੱਕ ਗੈਰ-ਮੁਨਾਫ਼ਾ ਸੰਸਥਾ ਹੈ ਜੋ ਕਿ ਪੰਜਾਬ ਤੇ ਭਾਰਤ ਦੇ ਹੋਰ ਪੇਂਡੂ ਖੇਤਰਾਂ ਵਿੱਚ ਕੈਂਸਰ ਸਕਰੀਨਿੰਗ ਕੈਂਪ, ਮੋਬਾਈਲ ਡਾਇਗਨੌਸਟਿਕ ਵੈਨ, ਮੁਫਤ ਇਲਾਜ ਅਤੇ ਸਲਾਹ, ਜਾਗਰੂਕਤਾ ਮੁਹਿੰਮਾਂ, ਕੀਟਨਾਸ਼ਕਾਂ ਤੇ ਵਾਤਾਵਰਣ ਪ੍ਰਦੂਸ਼ਣ ਬਾਰੇ ਜਾਗਰੂਕਤਾ, ਕੈਂਸਰ ਦੇ ਮਰੀਜ਼ਾਂ ਅਤੇ ਪਰਿਵਾਰਾਂ ਨੂੰ ਸਹਾਇਤਾ, ਸਰਕਾਰੀ ਤੇ ਨਿੱਜੀ ਭਾਈਵਾਲੀ ਅਤੇ ਮੁਫਤ ਡਾਕਟਰੀ ਸੇਵਾਵਾਂ ਪ੍ਰਦਾਨ ਕਰਦਾ ਹੈ। ਇਹ ਸੰਸਥਾ ਵਿਸ਼ੇਸ਼ ਤੌਰ ’ਤੇ ਉਨ੍ਹਾਂ ਖੇਤਰਾਂ ਵਿਚ ਸਰਗਰਮ ਹੈ ਜਿੱਥੇ ਸਿਹਤ ਸਹੂਲਤਾਂ ਸੀਮਤ ਹਨ ਅਤੇ ਕੈਂਸਰ ਦੇ ਕੇਸਾਂ ਦੀ ਗਿਣਤੀ ਜ਼ਿਆਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕੈਂਸਰ ਵਰਗੀ ਘਾਤਕ ਬਿਮਾਰੀ ਦੀਆਂ ਜੜ੍ਹਾਂ ਮਾਲਵਾ ਖੇਤਰ ਸਮੇਤ ਪੰਜਾਬ ਭਰ ਵਿੱਚ ਤੇਜ਼ੀ ਨਾਲ ਫੈਲ ਰਹੀਆਂ ਹਨ। ਇਸ ਮੌਕੇ ਵਰਲਡ ਕੈਂਸਰ ਕੇਸਰ ਸੰਸਥਾ ਦੇ ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਐਸਬੀਆਈ ਕਾਰਡ ਪੇਮੈਂਟ ਸਰਵਿਸ ਲਿਮਿਟਡ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਵਰਲਡ ਕੈਂਸਰ ਕੇਅਰ ਸੰਸਥਾ ਦਾ ਮੁੱਖ ਮਕਸਦ ਪੂਰੇ ਭਾਰਤ ਨੂੰ ਕੈਂਸਰ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਤਹਿਤ ਮਾਲਵੇ ’ਚ ਅੱਜ 100ਵਾਂ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੂਸਰੇ ਫੇਜ਼ ਤਹਿਤ ਸਰਹੱਦੀ ਇਲਾਕਿਆਂ ਤੋਂ ਇਲਾਵਾ ਜੰਮੂ ਤੋਂ ਖੇਮਕਰਨ ਤੱਕ ਦੇ ਏਰੀਏ ਨੂੰ ਮਾਰਚ 2025 ਤੱਕ ਕਵਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਉਨ੍ਹਾਂ ਕਿਹਾ ਕਿ ਇਹੋ ਜਿਹੀ ਭਿਆਨਕ ਬਿਮਾਰੀ ਦੇ ਨਾਲ ਪੈਸਾ ਹੋਣ ਦੇ ਬਾਵਜੂਦ ਵੀ ਨਹੀਂ ਲੜਿਆ ਜਾ ਸਕਦਾ, ਸਗੋਂ ਇਸ ਨੂੰ ਪੂਰਨ ਪ੍ਰਹੇਜ਼ ਤੇ ਸਾਵਧਾਨੀਆਂ ਵਰਤ ਕੇ ਹਰਾਇਆ ਜਾ ਸਕਦਾ ਹੈ। ਉਨ੍ਹਾਂ ਭਾਵਕ ਹੁੰਦਿਆਂ ਕਿਹਾ ਕਿ ਇਸ ਨਾ ਮੁਰਾਦ ਬਿਮਾਰੀ ਨੇ ਉਨ੍ਹਾਂ ਦੀ ਮਾਤਾ ਨੂੰ ਉਹਨਾਂ ਤੋਂ ਹਮੇਸ਼ਾ ਲਈ ਖੋਹ ਲਿਆ। ਇਸ ਉਪਰੰਤ ਉਹਨਾਂ ਦੁਨੀਆਂ ਦੀਆਂ ਕਰੋੜਾਂ ਮਾਵਾਂ ਨੂੰ ਬਚਾਉਣ ਦਾ ਬੀੜਾ ਉਠਾਇਆ ਹੈ। ਉਹਨਾਂ ਇਹ ਵੀ ਕਿਹਾ ਕਿ ਹੁਣ ਤੱਕ 5 ਲੱਖ ਲੋਕਾਂ ਦੀ ਮੁਫਤ ਚੈਕਿੰਗ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਦੌਰਾਨ ਸੰਸਥਾ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ ਵੱਲੋਂ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਸ਼ਹਿਰ ‘ਚ ਖੁੱਲੇ ਥਾਂ ਕੂੜਾ ਸੁੱਟਣ ਵਾਲਿਆਂ ਦੀ ਹੁਣ ਖ਼ੈਰ ਨਹੀਂ;ਜੁਰਮਾਨੇ ਦੇ ਨਾਲ ਹੋਵੇਗਾ ਪਰਚਾ

Ludhiana News: ਹੁਣ ਸ਼ਹਿਰ ਦੇ ਖੁੱਲੇ ਥਾਵਾਂ 'ਤੇ ਕੂੜਾ-ਕਰਕਟ...

ਡ੍ਰੇਨਾਂ ਦੀ ਮੁਰੰਮਤ ਕੰਮ ਸਮੇਂ ‘ਤੇ ਤੇ ਗੁਣਵੱਤਾਪੂਰਣ ਢੰਗ ਨਾਲ ਪੂਰੇ ਕੀਤੇ ਜਾਣਗੇ :ਮੰਤਰੀ ਸ਼ਰੂਤੀ ਚੌਧਰੀ

Haryana News:ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ...

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜੀਵਨ ਸੰਪੂਰਣ ਮਨੁੱਖਤਾ ਲਈ ਪੇ੍ਰਰਣਾ ਸਰੋਤ: CM ਨਾਇਬ ਸਿੰਘ ਸੈਣੀ

👉ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਬਣੇਗੀ ਸ਼੍ਰੀ ਗੁਰੂ ਤੇਗ...