ਬਠਿੰਡਾ, 30 ਸਤੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ 50 ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਮੰਡਲ ਦੱਖਣੀ ਪ੍ਰਧਾਨ ਗੋਵਿੰਦ ਮਸੀਹ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਵਿੱਚ ਸ਼ਾਮਲ ਹੋਣ ’ਤੇ ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਵੱਲੋਂ ਸਾਰਿਆਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਸਭ ਦਾ ਵਿਕਾਸ ਅਤੇ ਸਭ ਦਾ ਸਾਥ ਹੈ।
ਆਯੁਸ਼ਮਾਨ ਫੰਡਾਂ ਦੀ ਘਾਟ ਨੂੰ ਲੈਕੇ ਮੋਹਿਤ ਮਹਿੰਦਰਾ ਨੇ ਚੁੱਕੇ ਸਵਾਲ
ਲੋਕ ਭਲਾਈ ਲਈ ਕੰਮ ਕਰਨ ਵਾਲੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਭਾਰਤੀ ਜਨਤਾ ਪਾਰਟੀ ਹੈ, ਜਿਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਸਰੂਪ ਸਿੰਗਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸਾਰੇ ਲੋਕਾਂ ਨੂੰ ਪੂਰਾ ਸਨਮਾਨ ਮਿਲੇਗਾ। ਇਸ ਮੌਕੇ ਦੱਖਣੀ ਮੰਡਲ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੋਚੀ, ਯੁਵਾ ਮੋਰਚਾ ਦੇ ਪ੍ਰਧਾਨ ਮਨੀਸ਼ ਅਰੋੜਾ, ਜਨਰਲ ਸਕੱਤਰ ਰਾਜੇਸ਼ ਕੁਮਾਰ, ਬਲਬੀਰ ਸਿੰਘ, ਹਰਵਿੰਦਰ ਗੋਸ਼ਾ, ਰਾਜਾ ਸਿੰਘ, ਵਰਿੰਦਰ ਵਿੱਕੀ, ਜੋਗਿੰਦਰ ਸਿੰਘ ਜੋਗਾ, ਹਰਪ੍ਰੀਤ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Share the post "ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ 50 ਪਰਿਵਾਰ ਭਾਜਪਾ ਵਿਚ ਹੋਏ ਸ਼ਾਮਲ"