SC ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਪੁਲਿਸ ਮੁਲਾਜ਼ਮ ਵਿਰੁੱਧ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

Date:

spot_img

Chandigarh News:ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਜਸਵੀਰ ਸਿੰਘ ਗੜ੍ਹੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਮੁਲਾਜਮ ਵਿਰੁੱਧ ਕੁੱਟ ਮਾਰ ਦੇ ਮਾਮਲੇ ਵਿੱਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੋੜ ਦਿੱਤੀਆਂ ਗਈਆ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਰਮਿੰਦਰ ਕੌਰ ਪਤਨੀ ਸ੍ਰੀ ਭੁਸ਼ਨ ਕੁਮਾਰ ਵਾਸੀ ਮਕਾਨ ਨੰ: 610 ਗਲੀ ਨੰ:4 ਸ਼ਹੀਦ ਉਧਮ ਸਿੰਘ ਨਗਰ ਵੱਲੋਂ ਇੱਕ ਲਿਖਤੀ ਸਿਕਾਇਤ ਕਮੀਸ਼ਨ ਨੂੰ ਭੇਜੀ ਗਈ ਸੀ।

ਇਹ ਵੀ ਪੜ੍ਹੋ  3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜਿਸ ਵਿੱਚ ਉਹਨਾਂ ਦੱਸਿਆਂ ਸੀ ਕਿ ਮੇਰੇ ਪਤੀ ਭੁਸ਼ਨ ਕੁਮਾਰ ਪੁੱਤਰ ਸਰਦਾਰੀ ਲਾਲ ਨਾਲ ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਹਵਲਦਾਰ ਬਲਜਿੰਦਰ ਸਿੰਘ ਵੱਲੋਂ ਬਿਨਾਂ ਵਜ੍ਹਾ ਕੁੱਟ ਮਾਰ ਕੀਤੀ ਗਈ ਅਤੇ ਜਾਤੀ ਸੂਚਕ ਗਾਲਾਂ ਵੀ ਕੱਢੀਆਂ ਗਈਆਂ ਜਿਸ ਸਬੰਧੀ ਪਰਮਿੰਦਰ ਕੌਰ ਅਤੇ ਉਸਦੇ ਪਤੀ ਭੁਸ਼ਨ ਕੁਮਾਰ ਵੱਲੋਂ ਪੁਲਿਸ ਥਾਣੇ ਵਿੱਚ ਸਿਕਾਇਤ ਕੀਤੀ ਗਈ ਪਰੰਤੂ ਪੁਲਿਸ ਵੱਲੋਂ ਭੁਸ਼ਨ ਕੁਮਾਰ ਉੱਤੇ ਹੀ ਕਰਾਸ ਪਰਚਾ ਦਰਜ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਹਵਲਦਾਰ ਬਲਜਿੰਦਰ ਸਿੰਘ ਖਿਲਾਫ਼ ਜੋ ਮਾਮਲਾ ਦਰਜ ਕੀਤਾ ਗਿਆ ਉਸ ਵਿੱਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਨਹੀਂ ਜੋੜੀਆਂ ਗਈਆ।ਬੁਲਾਰੇ ਨੇ ਦੱਸਿਆ ਕਿ ਕਮਿਸਨ ਵੱਲੋਂ ਇਸ ਸਬੰਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੂੰ ਇਸ ਮਾਮਲੇ ਦੀ ਮੁੜ ਜਾਚ ਕਰਕੇ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਜੋੜਨ ਦਾ ਨਿਰਦੇਸ ਦਿੱਤਾ ਗਿਆ ਸੀ ਜਿਸਤੋਂ ਬਾਅਦ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਇਹ ਧਾਰਾਵਾਂ ਜੋੜ ਦਿੱਤੀਆ ਗਈਆ ਅਤੇ ਕਮੀਸ਼ਨ ਨੂੰ ਭਰੋਸਾ ਦਵਾਇਆ ਕਿ ਭੁਸ਼ਨ ਕੁਮਾਰ ਤੇ ਦਰਜ ਪਰਚਾ ਵੀ ਜਲਦ ਹੀ ਰੱਦ ਕਰ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...