spot_img
spot_img

ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਐੱਸ.ਸੀ. ਕਮਿਸ਼ਨ ਵਚਨਬੱਧ : ਜਸਵੀਰ ਸਿੰਘ ਗੜ੍ਹੀ

Date:

spot_img

👉ਹੱਕਾਂ ਪ੍ਰਤੀ ਜਾਗਰੂਕਤਾ ਲਈ ਸੰਗਤ ਵਿਖੇ ਵਿਸ਼ਾਲ ਚੇਤਨਾ ਸਮਾਗਮ
👉ਹਰ ਨਾਗਰਿਕ ਦਾ ਸਿੱਖਿਅਤ ਹੋਣਾ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ
Bathinda News:ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੰਗਤ ਵਿਖੇ ਕਰਵਾਏ ਗਏ ਵਿਸ਼ਾਲ ਚੇਤਨਾ ਸਮਾਗਮ ਦੀ ਪ੍ਰਧਾਨਗੀ ਕੀਤੀ।ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਐੱਸ.ਸੀ. ਕਮਿਸ਼ਨ ਦਾ ਮੁੱਖ ਉਦੇਸ਼ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਦੀ ਰੱਖਿਆ ਕਰਨਾ ਹੈ। ਇਹ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ ਲਈ ਬਣਾਇਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਆਪਣੇ ਮੂਲ ਮਕਸਦ ਅਨੁਸਾਰ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਮੇਸ਼ਾ ਇੱਕ-ਦੂਜੇ ਨਾਲ ਔਖੇ-ਸੌਖੇ ਸਮੇਂ ਖੜ੍ਹਨਾ ਚਾਹੀਦਾ ਹੈ।

ਇਹ ਵੀ ਪੜ੍ਹੋ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਭੰਡਾ ਭੰਡਾਰੀਆ’ ਲੋਕ ਅਰਪਣ, ਪੰਜਾਬ ਦੀ ਲੋਕ-ਵਿਰਾਸਤ ਨੂੰ ਸੰਭਾਲਣ ਦਾ ਸੱਦਾ

ਆਪਸੀ ਏਕਤਾ, ਭਾਈਚਾਰਾ ਅਤੇ ਸਹਿਯੋਗ ਹੀ ਸਮਾਜ ਨੂੰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਰੱਖਿਆ ਲਈ ਇੱਕਜੁੱਟ ਰਹਿਣ ਅਤੇ ਕਿਸੇ ਵੀ ਮੁਸ਼ਕਲ ਵੇਲੇ ਇੱਕ-ਦੂਜੇ ਦਾ ਸਾਥ ਦੇਣ, ਤਾਂ ਜੋ ਸਮਾਜ ਵਿੱਚ ਬਰਾਬਰੀ, ਇਨਸਾਫ਼ ਅਤੇ ਸਨਮਾਨ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਮਾਜ ਦੇ ਹਰ ਨਾਗਰਿਕ ਦਾ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਸਿੱਖਿਆ ਹੀ ਵਿਅਕਤੀ ਨੂੰ ਆਪਣੇ ਹੱਕਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਪੜ੍ਹਿਆ-ਲਿਖਿਆ ਸਮਾਜ ਹੀ ਤਰੱਕੀ, ਬਰਾਬਰੀ ਅਤੇ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ ਰੱਖ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਧੀਆ ਸਿੱਖਿਆ ਦਿਵਾਉਣ ਅਤੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਸਮਝਣ।ਇਸ ਮੌਕੇ ਨੀਲ ਗਰਗ ਚੇਅਰਮੈਨ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

श्री रामलीला एवं दशहरा कमेटी फेज-1 मोहाली ने शुरू की आयोजन की तैयारियां

👉15 अगस्त से शुरू होगी रामलीला की रिहर्सल, 3-4...

Sri Akal Takht Sahib ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ – ਗਿਆਨੀ ਕੁਲਦੀਪ ਸਿੰਘ ਗੜਗੱਜ

👉ਸੰਗਤਾਂ ਨੂੰ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਤੋਂ ਰੋਕਣ...