Punjab News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਧੂਰੀ ਮਾਮਲੇ ਵਿਚ ਕੇਂਦਰੀ ਰੇਲ ਰਾਜ ਮੰਤਰੀ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਹੈ। ਜਦਕਿ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਧੂਰੀ ਮਾਮਲੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅੱਜ ਕਮਿਸ਼ਨ ਅੱਗੇ ਪੇਸ਼ ਹੋਣ ਲਈ ਹੁਕਮ ਕੀਤਾ ਗਿਆ ਸੀ ਪ੍ਰੰਤੂ ਉਨ੍ਹਾਂ ਦੀ ਤਰਫੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਏ.ਐਸ. ਬਰਨਾਲਾ ਪੇਸ਼ ਹੋਏ ਜਿਨ੍ਹਾਂ ਦੱਸਿਆ ਕਿ ਸ੍ਰੀ ਰਵਨੀਤ ਸਿੰਘ ਬਿੱਟੂ ਦੇ ਨਵੀਂ ਦਿੱਲੀ ਵਿਖੇ ਕੁਝ ਰੁਝੇਵੇਂ ਹਨ ਜਿਸ ਕਾਰਨ ਅੱਜ ਉਹ ਪੇਸ਼ ਨਹੀਂ ਹੋ ਸਕਦੇ।ਉਨ੍ਹਾਂ ਕਮਿਸ਼ਨ ਤੋਂ ਮੰਗ ਕੀਤੀ ਰਵਨੀਤ ਸਿੰਘ ਬਿੱਟੂ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਜਾਵੇ ਜਿਸ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦਿਆਂ 24 ਜੂਨ 2026 ਨੂੰ ਸਵੇਰੇ 11 ਵਜੇ ਦਾ ਸਮਾਂ ਦਿੱਤਾ ਗਿਆ ਅਤੇ ਨਾਲ ਹੀ ਐਸ.ਐਸ.ਪੀ.ਸੰਗਰੂਰ ਨੂੰ ਤਾਕੀਦ ਕੀਤੀ ਗਈ ਜੇਕਰ ਰਵਨੀਤ ਸਿੰਘ ਬਿੱਟੂ ਅਗਲੀ ਤਰੀਕ ਤੇ ਵੀ ਪੇਸ਼ ਨਹੀਂ ਹੁੰਦੇ ਤਾਂ ਇਸ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ 25 ਜੂਨ 2026ਨੂੰ ਐਸ.ਪੀ ਹੈਡਕੁਆਰਟਰ ਸੰਗਰੂਰ ਰਾਹੀ ਰਿਪੋਰਟ ਕਮਿਸ਼ਨ ਨੂੰ ਪੇਸ਼ ਕੀਤੀ ਜਾਵੇ।
ਇਹ ਵੀ ਪੜ੍ਹੋ Patiala Police ਵੱਲੋਂ ਲੁੱਟਾਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਬਰ 10 ਪਿਸਟਲਾਂ ਸਮੇਤ ਕਾਬੂ
ਦੂਜੇ ਪਾਸੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ।ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ ‘ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ।ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਨਮੂਨੇ ਲੈ ਕੇ ਅਤੇ ਉਨ੍ਹਾਂ ਦੀ ਜਾਂਚ ਕਰਵਾ ਕੇ 2 ਜੁਲਾਈ 2026 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


