WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ: ਮੁੱਖ ਮੰਤਰੀ

ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ‘ਸਭ ਤੋਂ ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ।

Big Breaking: ਸੁਪਰੀਮ ਕੋਰਟ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਫੈਸਲੇ ’ਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਨੂੰ ਖ਼ੁਸ਼ੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦੀ ਆਦਤ ਹੈ ਪਰ ਇਹ ਫੈਸਲਾ ਇਸ ਗੈਰ-ਸੰਵਿਧਾਨਕ ਰੁਝਾਨ ਨੂੰ ਠੱਲ੍ਹ ਪਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਕਾਨੂੰਨੀ ਵੋਟਾਂ ਰੱਦ ਕਰਨ ਦੇ ਘਿਨਾਉਣੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ  ‘ਆਪ’ ਦੇ ਕੁਲਦੀਪ ਕੁਮਾਰ ਦੇ ਚੰਡੀਗੜ੍ਹ ਨਗਰ ਨਿਗਮ ਦਾ ਜਮਹੂਰੀ ਢੰਗ ਨਾਲ ਮੇਅਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।

 

Related posts

ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

punjabusernewssite

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ’ ਦੀ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ: ਮੁੱਖ ਮੰਤਰੀ

punjabusernewssite

ਹਰੀਸ ਕੁਮਾਰ ਜੈਨ ਨੇ ਉਪ ਮੁੱਖ ਮੰਤਰੀ ਰੰਧਾਵਾ ਦੀ ਹਾਜਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

punjabusernewssite