spot_img
spot_img
spot_img

ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

Date:

spot_img

👉ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ 15 ਅਪ੍ਰੈਲ, ਦਾਅਵੇ ਅਤੇ ਇਤਰਾਜ਼ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ, ਨਿਪਟਾਰਾ 30 ਅਪ੍ਰੈਲ,ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ 2026 ਨੂੰ

Bathinda News: Municipal Corporations election, ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਆਮ /ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਲਈ ਸਮਾਂ –ਸਾਰਣੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣਕਾਰ ਅਫਸਰ-ਕਮ- ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਚ ਨਗਰ ਨਿਗਮ ਬਠਿੰਡਾ ਦੇ ਨਾਲ ਨਾਲ 6 ਨਗਰ ਕੌਂਸਲਾਂ ਕੌਂਸਲਾਂ ਦੀ ਚੋਣ, ਇਕ ਨਗਰ ਕਾਉਂਸਿਲ ਦੀ ਉਪ ਚੋਣ ਅਤੇ 8 ਨਗਰ ਪੰਚਾਇਤਾਂ ਦੀ ਚੋਣ ਹੋਣੀ ਹੈ।ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 15 ਅਪ੍ਰੈਲ 2026 ਨੂੰ ਕੀਤੀ ਜਾਵੇਗੀ ਅਤੇ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 30 ਅਪ੍ਰੈਲ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਮਈ 2026 ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਸੜਕ ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿਚੋਂ ਤਲਾਸੀ ਦੌਰਾਨ ਢਾਈ ਕਿਲੋਂ ਹੈਰੋਇਨ ਬਰਾਮਦ

ਉਨ੍ਹਾਂ ਦੱਸਿਆ ਕਿ ਸੋਧ ਸਬੰਧੀ ਅਨੁਸੂਚੀ ਮੁਤਾਬਿਕ, ਪੰਜਾਬ ਮਿਉਂਸਪਲ ਚੋਣ ਨਿਯਮ, 1994 ਦੇ ਨਿਯਮ 14 ਵਿੱਚ ਦਰਸਾਏ ਅਨੁਸਾਰ ਕੋਈ ਵੀ ਯੋਗ ਵਿਅਕਤੀ ਫਾਰਮ ਨੰ. 7 (ਨਾਮ ਸ਼ਾਮਲ ਕਰਨ ਸਬੰਧੀ ਦਾਅਵੇ ਦੀ ਅਰਜ਼ੀ ਲਈ), ਫਾਰਮ 8 (ਨਾਮ ਸ਼ਾਮਲ ਕਰਨ ਸਬੰਧੀ ਇਤਰਾਜ਼ ਲਈ) ਅਤੇ ਫਾਰਮ 9 (ਇੱਕ ਐਂਟਰੀ ਵਿੱਚ ਵੇਰਵਿਆਂ ਬਾਰੇ ਇਤਰਾਜ਼ ਲਈ) ਰਾਹੀਂ ਬਿਨੈ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਫਾਰਮ ਨੰ: 7, 8 ਅਤੇ 9 ਨੂੰ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in) ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਨੈਕਾਰ ਵੱਲੋਂ ਆਪਣਾ ਨਾਮ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਯੋਗ ਹੋਣ ਦੀ ਯੋਗਤਾ ਮਿਤੀ 23.4.2026 ਨਿਰਧਾਰਤ ਕੀਤੀ ਗਈ ਹੈ। ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹੋਣ ਲਈ, ਬਿਨੈਕਾਰ ਦੀ ਉਮਰ ਯੋਗਤਾ ਮਿਤੀ ਨੂੰ 18 ਸਾਲ ਪੂਰੀ ਹੋਣੀ ਚਾਹੀਦੀ ਹੈ ਅਤੇ ਉਹ ਆਮ ਤੌਰ ‘ਤੇ ਉਸ ਇਲਾਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ ਜਿਸ ਇਲਾਕੇ ਵਿੱਚ ਉਹ ਰਹਿੰਦਾ ਹੈ।

ਇਹ ਵੀ ਪੜ੍ਹੋ Bhagwant Mann Govt ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ, ਨਗਰ ਕਾਉਂਸਿਲ ਭੁੱਚੋ ਮੰਡੀ, ਨਗਰ ਕਾਉਂਸਿਲ ਗੋਨਿਆਣਾ, ਨਗਰ ਕਾਉਂਸਿਲ ਕੋਟਫੱਤਾ, ਨਗਰ ਕਾਉਂਸਿਲ ਮੌੜ, ਨਗਰ ਕਾਉਂਸਿਲ ਰਾਮਾਂ ਅਤੇ ਨਗਰ ਕਾਉਂਸਿਲ ਸੰਗਤ ਦੀਆਂ ਚੋਣਾਂ ਹੋਣੀਆਂ ਹਨ । ਨਾਲ ਹੀ ਨਗਰ ਕਾਉਂਸਿਲ ਤਾਲਵਾਨੀ ਸਾਬੋ ਵਿਖੇ ਉਪ ਚੋਣ ਕਾਰਵਾਈ ਜਾਵੇਗੀ । ਇਸ ਤੋਂ ਇਲਾਵਾ ਜਿਹੜੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ ਉਹ ਇਸ ਪ੍ਰਕਾਰ ਹਨ – ਭਗਤਾ ਭਾਈ ਕਾ, ਕੋਟਸ਼ਮੀਰ, ਨਥਾਣਾ, ਲਹਿਰਾ ਮੁਹੱਬਤ, ਭਾਈ ਰੂਪ, ਮਹਿਰਾਜ, ਕੋਠਾ ਗੁਰੂ ਅਤੇ ਮਲੂਕਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬਠਿੰਡਾ ‘ਚ 8 ਦਿਨਾਂ ਤੋਂ ਲਾਪਤਾ 18 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ; ਪਿੰਡ ‘ਚ ਫੈਲੀ ਸਨਸਨੀ

👉ਦੋਸਤਾਂ ਵੱਲੋਂ ਦਿੱਤੇ ਚਿੱਟੇ ਦੀ ਓਵਰਡੋਜ਼ ਨਾਲ ਹੋਈ ਸੀ...

International News: ਮੱਝ ਦਾ ਨਾਂਅ ‘ਟਰੰਪ’ ਹੋਣ ਕਰਕੇ ਹਲਾਲ ਹੋਣ ਤੋਂ ਬੱਚ ਗਈ..! ਵੀਡੀਓ ਵਾਇਰਲ

International News:  ਬੰਗਲਾਦੇਸ਼ ਵਿੱਚ ਇਕ ਅਜੀਬੋ-ਗਰੀਬ ਰੰਗ ਵਾਲੀ ਮੱਝ...

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ...

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ...