ਮਹਿੰਦਰਗੜ੍ਹ, 11 ਅਪ੍ਰੈਲ: ਹਰਿਆਣਾ ਦੇ ਮਹਿੰਦਰਗੜ੍ਹ ਦੇ ਕਨੀਨਾ ਪਿੰਡ ਉਨਹਾਨੀ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਪਲਟਣ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸਵੇਰੇ ਕਰੀਬ ਸਾਢੇ 8 ਵਜੇਂ ਵਾਪਰੇ ਇਸ ਦਰਦਨਾਕ ਹਾਦਸੇ ਵਿਚ 7 ਬੱਚਿਆਂ ਦੀ ਮੌਤ ਹੋ ਚੁੱਕੀ ਹੈ ’ਤੇ 12 ਦੇ ਕਰੀਬ ਬੱਚੇ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਇਹ ਬੱਸ ਕਨੀਨਾ ਸਥਿਤ ਜੀਐਲਪੀ ਸਕੂਲ ਦੀ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਦੌਰਾਨ ਗੰਭੀਰ ਜ਼ਖਮੀ ਬੱਚਿਆਂ ਨੂੰ ਰੇਵਾੜੀ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਵਾਪਰਿਆ।
ਸਾਬਕਾ ਰਾਜਦੂਤ ਤੇ ਭਾਜਪਾ ਉਮੀਦਵਾਰ ਨੂੰ ਮਿਲੀ Y+ ਸੁਰੱਖਿਆ
ਦੂਜੇ ਪਾਸੇ ਸੂਚਨਾ ਮਿਲੀ ਹੈ ਕਿ ਬੱਸ ਡਰਾਈਵਰ ਸ਼ਰਾਬ ਦੇ ਨਸ਼ੇ ’ਚ ਸੀ। ਪੁਲੀਸ ਨੇ ਬੱਸ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਾਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਅੱਜ ਸੂਬੇ ਭਰ ਵਿਚ ਈਦ ਦੀ ਸਰਕਾਰੀ ਛੁੱਟੀ ਸੀ ਤੇ ਸਮੂਹ ਵਿਦਿਅਕ ਤੇ ਸਰਕਾਰੀ ਦਫ਼ਤਰ ਬੰਦ ਸਨ ਪ੍ਰੰਤੂ ਇਸਦੇ ਬਾਵਜੂਦ ਉਕਤ ਸਕੂਲ ਖੁੱਲਿਆ ਹੋਇਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਕੂਲ ਬੱਸ ਦੇ ਜਰੂਰੀ ਦਸਤਾਵੇਜ਼ ਪੂਰੇ ਨਹੀਂ ਸਨ। ਸੂਬੇ ਦੇ ਸਿੱਖਿਆ ਮੰਤਰੀ ਸੀਮਾ ਤ੍ਰਿਖਾ ਦਾ ਕਹਿਣਾ ਹੈ ਕਿ ਉਹ ਮੌਕੇ ’ਤੇ ਪੁੰਜ ਰਹੇ ਹਨ ਤੇ ਜਿੰਮੇਵਾਰ ਸਕੂਲ ਪ੍ਰਬੰਧਕਾਂ ਅਤੇ ਹੋਰਨਾਂ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Share the post "ਛੁੱਟੀ ਵਾਲੇ ਦਿਨ ਖੁੱਲੇ ਸਕੂਲ ’ਚ ਬੱਚੇ ਲਿਜਾ ਰਹੀ ਸਕੂਲ ਬੱਸ ਪਲਟੀ, ਸੱਤ ਬੱਚਿਆਂ ਦੀ ਮੌਤ, ਦਰਜ਼ਨਾਂ ਜਖਮੀ"