Thursday, April 16, 2026
spot_img
spot_img

ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

Date:

spot_img

👉ਇਹ ਪੁਰਸਕਾਰ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵਲੋਂ ਕੀਤੀ ਮਿਹਨਤ ਦਾ ਨਤੀਜਾ – ਰਾਜੇਸ਼ ਮਹਿਤਾ
Ferozepur News:ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਿਤਾ ਮਿੱਤਰਾ ਆਈ.ਏ.ਐੱਸ. ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  ਗ੍ਰਾਮ ਪੰਚਾਇਤ ਹੁਸੈਨੀਵਾਲਾ ਦੀ ਸਰਪੰਚ ਪੂਜਾ ਨੇ ਰਾਸ਼ਟਰ ਸੰਮੇਲਨ ‘ਚ ਸ਼ਾਮਲ ਹੋ ਕੇ ਫਿਰੋਜ਼ਪੁਰ ਦਾ ਨਾਮ ਕੀਤਾ ਰੌਸ਼ਨ

ਇਸੇ ਲੜੀ ਤਹਿਤ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਹਿਕ ਆਦਮਿਕ ਪ੍ਰਾਪਤੀਆਂ ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜ਼ਾਰੀਆਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸਕੂਲ ਆਫ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਨੂੰ ਸੈਸ਼ਨ 2023-24 ਦੌਰਾਨ ਉੱਤਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਸਕੱਤਰ ਸਿੱਖਿਆ ਵਿਭਾਗ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।ਇਹ ਪੁਰਸਕਾਰ ਸਕੂਲ ਪ੍ਰਿੰਸੀਪਲ ਰਾਜੇਸ਼ ਮਹਿਤਾ ਨੇ ਪ੍ਰਾਪਤ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਸਕੂਲ ਦੇ ਮਿਹਨਤੀ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ: ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਹਟਾਇਆ

ਉਨ੍ਹਾਂ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਫ਼ਿਰੋਜ਼ਪੁਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਹ ਸਕੂਲ ਨੂੰ ਇਸੇ ਤਰ੍ਹਾਂ ਬੈਸਟ ਐਵਾਰਡ ਮਿਲਦੇ ਰਹਿਣਗੇ।ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਹੋਣ ‘ਤੇ ਵਧਾਈਆਂ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪੁਰਸਕਾਰ ਨਾਲ ਦਸ ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ ਹੈ, ਜੋ ਕਿ ਸਕੂਲ ਦੇ ਹੋਰ ਬਿਹਤਰ ਕੰਮਾਂ ਲਈ ਸਹਾਈ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...