ਨਥੇਹਾ (ਬਠਿੰਡਾ), 20 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮਹਮ ਤਹਿਤ ਵੱਖ-ਵੱਖ ਸਥਾਨਾਂ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਨਥੇਹਾ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਮੱਦੇਨਜ਼ਰ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਨੇ ਕੈਂਪ ਦੀ ਅਗਵਾਈ ਕਰਦਿਆਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਰਹੇ।
ਖੂਨ ਹੋਇਆ ਸਫੈਦ: ਮਾਸ਼ੂਕ ਪਿੱਛੇ ਭਰਾ ਨੇ ਸਕੇ ਭਰਾ ਦਾ ਕੀਤਾ ਕ+ਤਲ
ਐਸਡੀਐਮ ਸ ਜੱਸਲ ਨੇ ਕਿਹਾ ਕਿ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ।ਕੈਂਪ ਦੌਰਾਨ ਪਿੰਡ ਨਥੇਹਾ ਤੋਂ ਇਲਾਵਾ ਗੋਲੇਵਾਲਾ, ਕੋਰੇਆਣਾ, ਨੰਗਲਾ, ਮੈਨੂੰਆਣਾ ਅਤੇ ਪਿੰਡ ਮਿਰਜੇਆਣਾ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾਂ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।