ਕਿਹਾ, ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਦਾ ਲਾਇਸੈਂਸ ਰੱਦ ਹੋਵੇਗਾ
Haryana News:ਹਰਿਆਣਾ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਫੂਡ ਡਰੱਗ ਏਡਮਿਨਿਸਟ੍ਰੇਸ਼ਨ ਡਿਪਾਰਟਮੈਂਟ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ੈਡੀਯੂਲ ਐਚ ਅਤੇ ਐਕਸ ਦਵਾਈਆਂ ਦੀ ਵਿਕਰੀ ਦੀ ਨਿਗਰਾਨੀ ਲਈ ਮੈਡੀਕਲ ਸਟੋਰਾਂ ਦਾ ਨਿਯਮਤ ਦੌਰਾ ਕਰ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਨ। ਦੋਸ਼ੀ ਪਾਏ ਜਾਣ ਵਾਲੇ ਮੈਡੀਕਲ ਸਟੋਰਾਂ ਦਾ ਲਾਇਸੈਂਸ ਵੀ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਕਾਨੂੰਨੀ ਕਾਰਵਾਈ ਦੇ ਨਾਲ ਦੁਕਾਨਾਂ ਨੂੰ ਤੁਰੰਤ ਸੀਲ ਕਰ ਦੇਣ।ਸਿਹਤ ਮੰਤਰੀ ਨੇ ਹਰਿਆਣਾ ਵਿਚ ਨਸ਼ਾ ਮੁਕਤੀ ਪ੍ਰੋਗਰਾਮ ਦੀ ਸਮੀਖਿਆ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਚ ਨਸ਼ੇ ਦੀ ਲੱਤ ਦੇ ਮੁਫਤ ਇਲਾਜ ਦੀ ਉਪਲਬਧਤਾ ਸਰਲ ਕੀਤੀ ਜਾਵੇ ਅਤੇ ਉਪਚਾਰ ਦੌਰਾਨ ਇਹ ਯਕੀਨੀ ਕੀਤਾ ਜਾਵੇ ਕਿ ਨਸ਼ੇ ਦੇ ਆਦੀ-ਰੋਗੀ ਦੀ ਪਹਿਚਾਣ ਗੁਪਤ ਰਹੇ। ਉਨ੍ਹਾਂ ਨੇ ਨਸ਼ੀਲੀ ਦਵਾਈਆਂ ਦੀ ਲੱਤ ਦੇ ਖਤਰੇ ਤੋਂ ਬਚਾਉਣ ਲਈ ਸਕੂਲ/ਕਾਲਜ ਜਾਣ ਵਾਲੇ ਬੱਚਿਆਂ/ਨੌਜੁਆਨਾਂ ਨੂੰ ਨਸ਼ੇ ਦੀ ਬੁਰਾਈ ਦੇ ਪ੍ਰਤੀ ਜਾਗਰੁਕਤਾ ਫੈਲਾਉਣ ਦੀ ਗੱਲ ਕਹੀ। ਉਨ੍ਹਾਂ ਨੇ ਮਾਂਪਿਆਂ ਨੂੰ ਵੀ ਆਪਣੀ ਬੱਚਿਆਂ ਦੀ ਆਦਤਾਂ ‘ਤੇ ਧਿਆਨ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਸੂਰਜਕੁੰਡ ਮੇਲੇ ਦਾ ਦੌਰਾ
ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਹਰਿਆਣਾ ਨੂੰ ਨਸ਼ਾ ਮੁਕਤ ਬਨਾਉਣ ਲਈ ਪ੍ਰਤੀਬੱਧ ਹੈ, ਜਿਸ ਦੇ ਲਈ ਸਮਾਜ ਦੇ ਲੋਕਾਂ ਅਤੇ ਪੁਲਿਸ ਦੀ ਸਮਾਨ ਭਾਗੀਦਾਰੀ ਜਰੂਰੀ ਹੈ। ਉਨ੍ਹਾਂ ਨੇ ਦਸਿਆ ਕਿ ਨਸ਼ਾ ਮੁਕਤੀ ਕੇਂਦਰਾਂ ਵੱਲੋਂ ਨਿਸਮਾਂ ਦਾ ਪਾਲਣ ਨਹੀਂ ਕਰਨ ਦੇ ਕਾਰਨ ਪਿਛਲੇ ਸਾਲ 33 ਕੇਂਦਰਾਂ ਦੇ ਲਾਇਸੈਂਸ ਰੱਦ ਕੀਤੇ ਸਨ। ਉਨ੍ਹਾਂ ਨੇ ਇਹ ਵੀ ਦਸਿਆ ਕਿ ਰਾਜ ਵਿਚ ਨਸ਼ਾ ਮੁਕਤੀ ਸੇਵਾਵਾਂ ਨੂੰ ਮਜਬੂਤ ਕਰਨ ਲਈ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਪ੍ਰਯੋਜਿਤ ਯੋ੧ਨਾ ਤਹਿਤ 17 ਨਵੇਂ ਨਸ਼ਾ ਮੁਕਤੀ ਕੇਂਦਰਾਂ ਵਜੋ ਸਥਾਪਨਾ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਨਸ਼ਾ ਕਰਨ ਵਾਲਿਆਂ ਦੇ ਖਿਲਾਫ 4505 ਐਫਆਈਆਰ ਦਰਜ ਕੀਤੀਆਂ ਅਤੇ 7523 ਨਸ਼ਾ ਕਰਨ ਵਾਲਿਆਂ ਦੀ ਪਹਿਚਾਣ ਕੀਤੀ ਗਈ। ਨਸ਼ਾ ਕਰਨ ਵਾਲਿਆਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਦਾ ਇਲਾਜ ਕਰਨ ਲਈ ਉਕਤ ਨੌਜੁਆਨਾਂ ਦੀ ਸੂਚੀ ਸਬੰਧਿਤ ਜਿਲ੍ਹਿਆਂ ਦੇ ਅਧਿਕਾਰੀਆਂ ਦੇ ਨਾਂਲ ਸਾਂਝੀ ਕੀਤੀ ਗਈ ਹੈ।ਸਿਹਤ ਸੇਵਾਵਾਂ ਵਿਭਾਗ ਦੇ ਨਿਦੇਸ਼ਕ ਡਾ. ਬ੍ਰਹਮਦੀਪ ਨੇ ਇਸ ਮੌਕੇ ‘ਤੇ ਦਸਿਆ ਕਿ ਵਿੱਤ ਸਾਲ 2024-25 ਵਿਚ ਓਪੀਡੀ ਵਿਚ ਕੁੱਲ 34684 ਮਾਮੂਲੀ ਨਸ਼ੇ ਦੇ ਆਦਿ ਮਰੀਜਾਂ ਦਾ ਇਲਾਜ ਕੀਤਾ ਗਿਆ, ਜਦੋਂ ਕਿ ਗੰਭੀਰ ਰੂਪ ਨਾਲ ਨਸ਼ੇ ਦੇ ਆਦੀ 2651 ਮਰੀਜਾਂ ਨੂੰ ਨਸ਼ੇ ਦੀ ਲੱਤ ਦੇ ਇਲਾਜ ਲਈ ਭਰਤੀ ਕੀਤਾ ਗਿਆ।
ਇਹ ਵੀ ਪੜ੍ਹੋ ਹਵਾਈ ਅੱਡਿਆਂ ਦੀ ਤਰਜ ‘ਤੇ ਬਸ ਅੱਡਿਆਂ ‘ਤੇ ਸਥਾਪਿਤ ਹੋਣਗੇ ਡਿਸਪਲੇ ਬੋਰਡ- ਅਨਿਲ ਵਿਜ
ਇੰਨ੍ਹਾਂ ਵਿਚ ਸੱਭ ਤੋਂ ਵੱਧ ਨਸ਼ਾ ਦੇ ਮਾਮਲੇ ਜਿਲ੍ਹਾ ਸਿਰਸਾ ਵਿਚ ਮਿਲੇ ਹਨ। ਉਨ੍ਹਾਂ ਨੇ ਸਾਰੇ ਜਿਲ੍ਹਿਆਂ ਨੂੰ ਰਾਜ ਦੇ ਸਾਰੇ ਨਸ਼ਾ ਮੁਕਤੀ ਕੇਂਦਰਾਂ ‘ਤੇ ਯੋਗ ਅਤੇ ਜਰੂਰੀ ਕਰਮਚਾਰੀਆਂ ਦੀ ਮੌਜੂਦਗੀ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਸਾਰੇ ਜਿਲ੍ਹਾ ਨੋਡਲ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਦੌਰਾਨ ਨਸ਼ੀਲੇ ਪਦਾਰਥਾਂ ਦੇ ਸੇਵਨ ਤੋਂ ਪੀੜਤ ਵਿਅਕਤੀਆਂ ਨੁੰ ਨਸ਼ਾ ਮੁਕਤੀ ਉਪਚਾਰ ਸੇਵਾਵਾਂ ਪ੍ਰਦਾਨ ਕਰਨ ਵਾਲੇ ਨਸ਼ਾ ਮੁਕਤੀ ਕੇਂਦਰਾਂ ਲਈ ਮਾਨਕ ਸੰਚਾਲਨ ਪ੍ਰਕ੍ਰਿਆ ਦੇ ਸਬੰਧ ਵਿਚ ਮਾਨਕ ਉਪਚਾਰ ਦਿਸ਼ਾ-ਨਿਰਦੇਸ਼ਾਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਸਾਰੇ ਨਸ਼ਾ ਮੁਕਤੀ ਕੇਂਦਰਾਂ ਨੂੰ ਐਨਸੀਓਆਰਡੀ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਮੌਜੂਦਾ ਨਸ਼ਾ ਮੁਕਤੀ ਕੇਂਦਰਾਂ ਵਿਚ ਬੱਚਿਆਂ ਲਈ ਵੱਖ ਨਸ਼ਾ ਮੁਕਤੀ ਸਹੂਲਤਾਂ ਜਾਂ ਨਿਰਦੇਸ਼ਿਤ ਖੇਤਰ ਨਿਰਧਾਰਿਤ ਕਰਨ ਦਾ ਵੀ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਦਸਿਆ ਕਿ ਨਸ਼ੀਲੀ ਦਵਾਈਆਂ ਦੀ ਗਲਤ ਵਰਤੋ ਦਾ ਜਲਦੀ ਪਤਾ ਲਗਾਉਣ ਲਈ ਸਾਰੇ ਜਿਲ੍ਹਾ ਸਿਵਲ ਹਸਪਤਾਲਾਂ ਵਿਚ ਪਹਿਲਾਂ ਤੋਂ ਹੀ ਉਪਲਬਧ ਕਰਾਏ ਗਏ ਮੂਤਰ ਅਵਧੀ ਜਾਂਚ ਕਿੱਟ ਦੀ ਵਰਤੋ ਕੀਤੀ ਜਾਵੇਗੀ। ਇਹ ਕਿੱਟ ਮੂਤਰ ਦੇ ਸੈਂਪਲ ਵਿਚ ਵੱਖ-ਵੱਖ ਤਰ੍ਹਾ ਦੀ ਦਵਾਈਆਂ ਜਿਵੇਂ ਓਪਿਓਇਡ, ਕੋਕੀਨ, ਕੈਨਬਿਸ, ਬੇਂਜੋਡਯਜੋਯੇਂਸ, ਏਮਫੈਟੋਮਿਨ ਦੇ ਸੇਵਾ ਦਾ ਤੇਜੀ ਨਾਲ ਪਤਾ ਲਗਾਉਂਦੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਨਸ਼ਾ ਕਰਨ ਵਿਚ ਇਸਤੇਮਾਲ ਕਰਨ ਵਾਲੀ ਦਵਾਈਆਂ ਦੀ ਵਿਕਰੀ ਕਰਨ ਵਾਲੀ ਦੁਕਾਨਾਂ ਨੂੰ ਸੀਲ ਕਰਨ – ਸਿਹਤ ਮੰਤਰੀ"