Moga Police ਵੱਲੋਂ ਜਿਲ੍ਹੇ ਵਿੱਚ CASO ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ/ਹੋਟਸਪੋਟ ਦੀ ਕੀਤੀ ਗਈ ਸਰਚ ਅਤੇ ਚੈਕਿੰਗ

Date:

spot_img

Moga News: ਸ਼੍ਰੀ ਗੌਰਵ ਯਾਦਵ,ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (CASO) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ, ਅੱਜ ਸ਼੍ਰੀ ਅਜੈ ਗਾਂਧੀ,ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਵਿੱਚ ਸਵੇਰੇ ਸਬ-ਡਵੀਜਨ ਸਿਟੀ ਮੋਗਾ ਦੇ ਡਰੱਗ ਹੋਟਸਪੌਟ ਅਤੇ ਹੋਰ ਸ਼ੱਕੀ ਜਗ੍ਹਾਵਾਂ ਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ ਲਗਭਗ 100 ਪੁਲਿਸ ਕ੍ਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ CASO ਅਪਰੇਸ਼ਨ ਅਧੀਨ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ  ‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

SSP ਅਜੈ ਗਾਂਧੀ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

SSP ਅਜੈ ਗਾਂਧੀ  ਨੇ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...