SAS Nagar News: ਸਾਲ 2015 ਤੋਂ ਆਪਣੀਆਂ ਸਿਆਸੀ ਗਲਤੀਆਂ ਕਾਰਨ ਲਗਾਤਾਰ ਢਹਿੰਦੀਆਂ ਕਲਾਵਾਂ ਵੱਲ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਹਾਲੇ ਦੋ ਦਿਨ ਪਹਿਲਾਂ ਤਰਨਤਾਰਨ ਹਲਕੇ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਜਾਣ ਦੀਆਂ ਖਬਰਾਂ ਹਾਲੇ ਮੁੱਕੀਆਂ ਨਹੀਂ ਸਨ ਕਿ ਸ਼ੁੱਕਰਵਾਰ ਨੂੰ ਖਰੜ ਹਲਕੇ ਤੋਂ ਇੰਚਾਰਜ਼ ਅਤੇ ਦੋ ਦਫ਼ਾ ਚੋਣ ਲੜਣ ਵਾਲੇ ਵੱਡੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਵੀ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁੱਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ; ਮੋਹਾਲੀ ਪੁਲਿਸ ਨੂੰ ਫਿਰ ਮਿਲੀ ਵੱਡੀ ਸਫਲਤਾ
ਆਪਣੇ ਅਸਤੀਫ਼ੇ ਦੇ ਬਾਅਦ ਵੱਖ ਵੱਖ ਮੀਡੀਆ ਵਾਲਿਆਂ ਨਾਲ ਗੱਲਬਾਤ ਕਰਦਿਆਂ ਸ: ਗਿੱਲ ਨੇ ਦਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਗਲਤ ਤਰੀਕੇ ਨਾਲ ਹਟਾਉਣ ਕਾਰਨ ਕੌਮ ਵਿਚ ਫੈਲੀ ਨਾਰਾਜ਼ਗੀ ਦੇ ਚੱਲਦਿਆਂ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਬੇਅਦਬੀ ਦੇ ਮਾਮਲਿਆਂ ਅਤੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਗਲਤ ਫੈਸਲਿਆਂ ਕਾਰਨ ਘਿਰਿਆ ਹੋਇਆ ਸੀ ਤੇ ਹੁਣ ਤਖ਼ਤਾਂ ਦੇ ਜਥੇਦਾਰਾਂ ਨੂੰ ਇਸ ਤਰ੍ਹਾਂ ਹਟਾਉਣ ਕਾਰਨ ਲੋਕ ਹੋਰ ਨਰਾਜ਼ ਹੋ ਗਏ ਹਨ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ
ਰਣਜੀਤ ਸਿੰਘ ਗਿੱਲ ਨੇ ਇਹ ਵੀ ਦਾਅਵਾ ਕੀਤਾ ਹੈ ਕਿ , ”ਕੁਝ ਅਜਿਹੇ ਲੋਕ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਦੇ ਫੈਸਲਿਆਂ ਕਾਰਨ ਅਕਾਲੀ ਦਲ ਨਾਲ ਜੁੜੇ ਲੋਕ ਦੂਰ ਹੋ ਰਹੇ ਹਨ।” ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ਼ ਨੇ ਇਹ ਵੀ ਰੋਸ਼ ਜ਼ਾਹਰ ਕੀਤਾ ਕਿ ਪਿਛਲੇ ਦਿਨੀਂ ਅਕਾਲੀ ਦਲ ਦੇ ਹੋਏ ਪੁਨਰਗਠਨ ਦੌਰਾਨ ਵੀ ਉਨ੍ਹਾਂ ਦੇ ਹਲਕੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ। ਜਿਸ ਕਾਰਨ ਹਲਕੇ ਦੇ ਲੋਕਾਂ ਵਿਚ ਰੋਸ਼ ਸੀ ਤੇ ਉਨ੍ਹਾਂ ਇਕੱਠ ਕਰਕੇ ਹੀ ਉਸਨੂੰ ਅਕਾਲੀ ਦਲ ਤੋਂ ਦੂਰੀ ਬਣਾਉਣ ਲਈ ਕਿਹਾ ਸੀ, ਜਿਸ ਉਪਰ ਉਨ੍ਹਾਂ ਫੁੱਲ ਚੜਾਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


