AAP ਉਮੀਦਵਾਰਾਂ ਦੀ ਜਾਰੀ ਹੋਵੇਗੀ ਦੂਜੀ ਲਿਸਟ! ਦਿੱਲੀ ‘ਚ PAC ਦੀ ਅਹਿਮ ਬੈਠਕ ਅੱਜ

Date:

spot_img

👉ਮੌਜੂਦਾ ਮੰਤਰੀਆਂ ਤੇ ਨਵੇਂ ਉਮੀਦਵਾਰਾਂ ਦੇ ਨਾਵਾਂ ‘ਤੇ ਹੋਵੇਗੀ ਚਰਚਾ
Punjab News: AAP; ਆਮ ਆਦਮੀ ਪਾਰਟੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਅੱਜ ਜਾਰੀ ਕੀਤੀ ਜਾ ਸਕਦੀ ਹੈ। ਇਸ ਗੱਲ ਦੀ ਚਰਚਾ ਦਾ ਮੁੱਖ ਕਾਰਨ ਪਾਰਟੀ ਦੀ ਸ਼ਾਮ ਨੂੰ ਦਿੱਲੀ ਵਿਖੇ ਹੋ ਰਹੀ ਪੀਏਸੀ ਦੀ ਮੀਟਿੰਗ ਨੁੰ ਲੈ ਕੇ ਹੈ, ਜਿਸਦੇ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਵਿਸ਼ੇਸ ਤੌਰ ‘ਤੇ ਉਥੇ ਜਾ ਰਹੇ ਹਨ। ਸੰਭਾਵਨਾ ਹੈ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਦਫ਼ਾ ਵੀ ਮੀਟਿੰਗ ਤੋਂ ਬਾਅਦ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ 👉‘ਵਾਰਿਸ ਪੰਜਾਬ ਦੇ’ ਆਗੂਆਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ, CM Mann ਨੇ ਕੀਤਾ ਸਵਾਗਤ

ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜ਼ਰੀਵਾਲ ਦੀ ਅਗਵਾਈ ਵਿਚ ਹੋਣ ਵਾਲੀ ਸਿਆਸੀ ਮਾਮਲਿਆਂ ਦੀ ਕਮੇਟੀ ਮੀਟਿੰਗ ਵਿਚ ਮੌਜੂਦਾ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਵੱਖ ਵੱਖ ਹਲਕਿਆਂ ਵਿਚ ਉਤਾਰੇ ਜਾਣ ਵਾਲੇ ਨਵੇਂ ਉਮੀਦਵਾਰਾਂ ਦੇ ਨਾਵਾਂ ਊੱਪਰ ਚਰਚਾ ਹੋਵੇਗੀ। ਇਸ ਲਿਸਟ ਵਿਚ ਮੌਜੂਦਾ ਕਈ ਮੰਤਰੀਆਂ ਦੇ ਨਾਮ ਆ ਸਕਦੇ ਹਨ। ਜਿਕਰਯੋਗ ਹੈ ਕਿ ਪਾਰਟੀ ਵੱਲੋਂ 31 ਅਕਤੂਬਰ 2026 ਨੂੰ 40 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ 👉Sri Anandpur Sahib ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਇਸ ਲਿਸਟ ਦੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧੂਰੀ ਅਤੇ ਮੌਜੂਦਾ ਮੰਤਰੀਆਂ ਵਿਚੋਂ ਸਿਰਫ਼ ਜੇਲ੍ਹ ‘ਚ ਬੰਦ ਸੰਜੀਵ ਕੁਮਾਰ ਅਰੋੜਾ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਹਾਲਾਂਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਡਿਪਟੀ ਸਪੀਕਰ ਜੈਕਿਸ਼ਨ ਸਿੰਘ ਰੋੜੀ ਸਮੇਤ ਦਰਜ਼ਨਾਂ ਵਿਧਾਇਕਾਂ ਦਾ ਨਾਮ ਵੀ ਇਸ ਲਿਸਟ ਵਿਚ ਸ਼ਾਮਲ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਹਮੇਸ਼ਾ ਹੀ ਟਿਕਟਾਂ ਦੀ ਵੰਡ ਵਿਚ ਦੂਜੀਆਂ ਪਾਰਟੀਆਂ ਨਾਲੋਂ ਅੱਗੇ ਰਹਿੰਦੀ ਹੈ ਤੇ ਸੰਭਾਵਨਾ ਹੈ ਕਿ 117 ਮੈਂਬਰੀ ਵਿਧਾਨ ਸਭਾ ਲਈ 4 ਵਾਰ ਲਿਸਟਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ। ਬਹਰਹਾਲ ਪੰਜਾਬ ਦੇ ਲੋਕਾਂ ਦੀਆਂ ਹੁਣ ਦੂਜੀ ਲਿਸਟ ਉੱਪਰ ਨਿਗਾਹਾਂ ਟਿਕੀਆਂ ਹੋਈਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

विकास कार्यों के टेंडर में तेजी के लिए अलग कॉरपोरेशन बनाया जाए: मुख्यमंत्री

मुख्यमंत्री नायब सिंह सैनी ने अगले बजट की तैयारियों...