ਚੰਡੀਗੜ੍ਹ, 21 ਅਪਰੈਲ : ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿਚ ਬਾਕੀ ਰਹਿੰਦੇ 7 ਉਮੀਦਵਾਰਾਂ ਦੇ ਨਾਂ ਜਲਦੀ ਹੀ ਜਾਰੀ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜਨ ਖ਼ੜਗੇ ਅਤੇ ਸ਼੍ਰੀਮਤੀ ਸੋਨੀਆ ਗਾਂਧੀ ਦੀ ਅਗਵਾਈ ਹੇਠ ਉਮੀਦਵਾਰਾਂ ਦੀ ਚੋਣ ਸਬੰਧੀ ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਹੋ ਚੁੱਕੀ ਹੈ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ਼ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਰਹੇ। ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਮੀਟਿੰਗ ਦੇ ਵਿਚ ਇੱਕ-ਦੋ ਸੀਟਾਂ ਨੂੰ ਛੱਡ ਬਾਕੀ ਸਾਰੇ ਨਾਂ ਫ਼ਾਈਨਲ ਹੋ ਚੁੱਕੇ ਹਨ ਤੇ ਇਹ ਲਿਸਟ ਅੱਜ ਸ਼ਾਮ ਜਾਂ ਭਲਕ ਤੱਕ ਜਾਰੀ ਹੋ ਸਕਦੀ ਹੈ।
ਆਪ ਵਿਧਾਇਕ ਦਾ ਬਿਆਨ: ਸਾਬਕਾ ਉੱਪ ਮੁੱਖ ਮੰਤਰੀ ਨੇ ਚਣ ਕਮਿਸ਼ਨ ਨੂੰ ਲਿਖਿਆ ਪੱਤਰ
ਦਸਣਾ ਬਣਦਾ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਦੀਆਂ ਕੁੱਲ 14 ਸੀਟਾਂ ਹਨ ਤੇ ਇੰਨ੍ਹਾਂ ਵਿਚੋਂ 7 ਉਪਰ ਪਾਰਟੀ ਅਪਣੇ ਨਾਂ ਐਲਾਨ ਚੁੱਕੀ ਹੈ। ਇੰਨ੍ਹਾਂ ਵਿਚ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਿਟਿੰਗ ਐਮ.ਪੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਭੇਜਿਆ ਗਿਆ ਹੈ। ਇਸਤੋਂ ਇਲਾਵਾ ਪਟਿਆਲਾ ਤੋਂ ਡਾ ਧਰਮਵੀਰ ਗਾਂਧੀ, ਸੰਗਰੂਰ ਤੋਂ ਸੁਖਪਾਲ ਸਿੰਘ ਖ਼ਹਿਰਾ, ਬਠਿੰਡਾ ਤੋਂ ਜੀਤਮਹਿੰਦਰ ਸਿੰਘ ਸਿੱਧੂ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਫ਼ਤਿਹਗੜ੍ਹ ਸਾਹਿਬ ਤੋਂ ਡਾ ਅਮਰ ਸਿੰਘ ਅਤੇ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਇਆ ਹੈ।
ਮਨੀਸ਼ ਤਿਵਾੜੀ ਨੇ ਸ਼ੋਅਰੂਮ, ਬੂਥ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ
ਹੁਣ ਮਿਲੀ ਸੂਚਨਾ ਮੁਤਾਬਕ ਖਡੂਰ ਸਾਹਿਬ ਤੋਂ ਸਿਟਿੰਗ ਐਮ.ਪੀ ਜਸਬੀਰ ਸਿੰਘ ਡਿੰਪਾ ਦੇ ਪਿੱਛੇ ਹਟ ਜਾਣ ਕਾਰਨ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਅਤੇ ਸੁਲਤਾਨਪੁਰ ਲੋਧੀ ਤੋਂ ਅਜਾਦ ਵਿਧਾਇਕ ਰਾਣਾ ਇੰਤਰਪ੍ਰਤਾਪ ਸਿੰਘ ਦਾ ਨਾਂ ਤੈਅ ਦਸਿਆ ਜਾ ਰਿਹਾ। ਇਸੇ ਤਰ੍ਹਾਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਅੰਗਦ ਸਿੰਘ ਸੈਣੀ ਦੇ ਵਿਚੋਂ ਕਿਸੇ ਨੂੰ ਟਿਕਟ ਮਿਲੇਗੀ। ਜਦੋਂਕਿ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਾਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਨਾਂ ਉਪਰ ਚਰਚਾ ਹੋਈ ਹੈ। ਇਸਤੋਂ ਇਲਾਵਾ ਲੁਧਿਆਣਾ ਤੋਂ ਪ੍ਰਗਟ ਸਿੰਘ ਜਾਂ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਵਿਚੋਂ ਕਿਸੇ ਇੱਕ ਨੂੰ ਟਿਕਟ ਮਿਲ ਸਕਦੀ ਹੈ।