ਸਾਲ ਦੀ ਦੂਜੀ ਲੋਕ ਅਦਾਲਤ 10 ਮਈ ਨੂੰ-ਜ਼ਿਲ੍ਹਾ ਅਤੇ ਸੈਸ਼ਨ ਜੱਜ

0
51
+1

Muktsar News:ਮਿਤੀ 10.05.2025 ਨੂੰ ਲੱਗਣ ਵਾਲੀ ਨੈਸਨਲ ਲੋਕ ਅਦਾਲਤ ਸਬੰਧੀ ਮੀਟਿੰਗ – ਸ੍ਰੀ ਰਾਜ ਕੁਮਾਰ ,ਜ਼ਿਲ੍ਹਾ ਅਤੇ ਸੈਸ਼ਨ ਜੱਜ, ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਦੇ ਪ੍ਰਾਪਤ ਪੱਤਰ ਅਨੁਸਾਰ ਸਾਲ 2025 ਵਿੱਚ ਲੱਗਣ ਵਾਲੀਆਂ ਨੈਸਨਲ ਲੋਕ ਅਦਾਲਤਾਂ ਵਿੱਚ ਸਾਲ ਦੀ ਦੂਜੀ ਨੈਸਨਲ ਲੋਕ ਅਦਾਲਤ ਮਿਤੀ 10.05.2025 ਨੂੰ ਲਗਾਈ ਜਾਵੇਗੀ ਜਿਸ ਸਬੰਧੀ, ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਜੀਆਂ ਵਲੋ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਸੈਸਨ ਡਿਵੀਜਨ ਦੇ ਸਾਰੇ ਜੂਡੀਸੀਅਲ ਅਫਸਰਾ ਨੇ ਭਾਗ ਲਿਆ ।

ਇਹ ਵੀ ਪੜ੍ਹੋ  Bathinda ਦੇ CIA Staff ਵੱਲੋਂ 1 ਕੁਇੰਟਲ 20 ਕਿੱਲੋ ਭੁੱਕੀ ਸਹਿਤ ਇੱਕ ਕਾਬੂ

ਇਸ ਮੀਟਿੰਗ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸਨ ਜੱਜ ਜੀਆਂ ਵੱਲੋਂ ਸਾਰੇ ਜੱਜ ਸਾਹਿਬਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਤਾਂ ਕਿ ਵੱਧ ਤੋਂ ਵੱਧ ਕੇਸਾ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਜਿਵੇ ਕਿ ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ, ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ. ਆਦਿ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ  ਜਲੰਧਰ ’ਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌ+ਤ,2 ਦੀ ਜਖ਼ਮੀ

ਜੱਜ ਸਾਹਿਬ ਨੂੰ ਮੀਟਿੰਗ ਵਿੱਚ ਹਾਜਰ ਜੂਡੀਸੀਅਲ ਅਫਸਰਾ ਵੱਲੋ ਵਿਸ਼ਵਾਸ ਦਵਾਇਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here