ਮੋਹਾਲੀ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

Date:

spot_img

👉ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਬਣਾਇਆ ਜਾਵੇਗਾ ਪੂਰੀ ਤਰ੍ਹਾਂ ਸਫਲ: ਕੁਲਵੰਤ ਸਿੰਘ
👉ਮੋਹਾਲੀ ਦੀ ਖੂਬਸੂਰਤੀ ਅਤੇ ਸਫ਼ਾਈ ਨੂੰ ਬਰਕਰਾਰ ਰੱਖਣਾ ਸਾਡੀ ਮੁੱਖ ਤਰਜੀਹ: ਮੇਅਰ ਸਰਬਜੀਤ ਸਿੰਘ ਸਮਾਣਾ
Mohali News : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਗਾੜ੍ਹਾ ਦੀ ਮੌਜੂਦਗੀ ਵਿੱਚ ਸੈਕਟਰ 74-ਏ (ਬਰਿਆਲੀ), ਏਅਰਪੋਰਟ ਰੋਡ ਤੋਂ ਮੁਹਿੰਮ ਦਾ ਆਗਾਜ਼ ਕੀਤਾ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਇਲਾਜਾਂ ’ਤੇ ₹51.58 ਕਰੋੜ ਦਾ ਖ਼ਰਚ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਸਮੇਤ ਸਮੁੱਚੇ ਪੰਜਾਬ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿੱਚ ਅੱਠ ਦਿਨਾਂ ਤੱਕ ਜੰਗੀ ਪੱਧਰ ’ਤੇ ਸਫ਼ਾਈ ਅਭਿਆਨ ਚਲਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਵੀ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।ਵਿਧਾਇਕ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ। ਕੁਲਵੰਤ ਸਿੰਘ ਨੇ ਕਿਹਾ ਕਿ ਜਨਤਕ ਥਾਵਾਂ ’ਤੇ ਗੰਦਗੀ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

ਇਸ ਮੌਕੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੀ ਸਫ਼ਾਈ ਅਤੇ ਖੂਬਸੂਰਤੀ ਨੂੰ ਬਰਕਰਾਰ ਰੱਖਣਾ ਨਗਰ ਨਿਗਮ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅੱਜ ਸੈਕਟਰ 74-ਏ (ਬਰਿਆਲੀ), ਏਅਰਪੋਰਟ ਰੋਡ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਕਿਉਂਕਿ ਇਹ ਮੋਹਾਲੀ ਲਈ ਇੱਕ ਮਹੱਤਵਪੂਰਨ ਐਂਟਰੀ ਅਤੇ ਐਗਜ਼ਿਟ ਪੁਆਇੰਟ ਹੈ।ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਨੂੰ ਲਗਾਤਾਰ ਚਲਾਇਆ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਤਹਿਤ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟਾਂ ਅਤੇ ਹੋਰ ਪਛਾਣੇ ਗਏ ਸਥਾਨਾਂ ’ਤੇ ਜੰਗੀ ਪੱਧਰ ’ਤੇ ਸਫ਼ਾਈ ਕਰਵਾਈ ਜਾ ਰਹੀ ਹੈ, ਤਾਂ ਜੋ ਗੰਦਗੀ ਦੇ ਢੇਰਾਂ ਨੂੰ ਹਟਾ ਕੇ ਮੋਹਾਲੀ ਦੀ ਸੁੰਦਰਤਾ ਅਤੇ ਸਾਫ਼-ਸੁਥਰੀ ਪਹਿਚਾਣ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ. ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਸ. ਹਰਪਾਲ ਸਿੰਘ ਚੰਨਾ, ਕੌਂਸਲਰ ਪਰਮਿੰਦਰ ਕੌਰ ਬਰਿਆਲੀ, ਗੁਰਪ੍ਰੀਤ ਸਿੰਘ ਬਰਿਆਲੀ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੱਧੂ, ਨਰੇਸ਼ ਬੱਤਾ, ਹਰਮੇਸ਼ ਸਿੰਘ ਕੁੰਬੜਾ ਸਮੇਤ ਹੋਰ ਪਤਵੰਤੇ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...