ਸੈਂਸਜ-2027 ਦੇ ਦੂਜਾ ਪੜਾਅ : ਕਮਿਸ਼ਨਰ ਨਗਰ ਨਿਗਮ ਨੇ ਸੁਪਰਵਾਈਜ਼ਰਾਂ ਨੂੰ ਵੰਡੇ ਨਿਯੁਕਤੀ ਪੱਤਰ

Date:

spot_img

Bathinda News: ਭਾਰਤ ਦੀ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਬਠਿੰਡਾ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨਗਰ ਨਿਗਮ ਬਠਿੰਡਾ ਵਿਖੇ ਮੈਡਮ ਲਵਜੀਤ ਕਲਸੀ ਪ੍ਰਿੰਸੀਪਲ ਸੈਂਸਜ ਅਫ਼ਸਰ-ਕਮ-ਕਮਿਸ਼ਨਰ, ਨਗਰ ਨਿਗਮ ਬਠਿੰਡਾ ਵੱਲੋਂ ਸੈਂਸਜ-2027 ਦੇ ਦੂਜੇ ਪੜਾਅ ਲਈ ਨਿਯੁਕਤ ਕੀਤੇ ਗਏ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ।ਇਸ ਮੌਕੇ ਮੈਡਮ ਕਲਸੀ ਨੇ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ਬਣਾਉਣ ਲਈ ਇੱਕ ਬਹੁਤ ਹੀ ਮਹੱਤਵਪੂਰਨ ਪ੍ਰਕਿਰਿਆ ਹੈ। ਜਨਗਣਨਾ ਰਾਹੀਂ ਇਕੱਠਾ ਕੀਤਾ ਜਾਣ ਵਾਲਾ ਡਾਟਾ ਸਰਕਾਰ ਨੂੰ ਵੱਖ-ਵੱਖ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ, ਸ਼ਹਿਰੀ ਯੋਜਨਾਬੰਦੀ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਨੀਤੀਆਂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਇਹ ਵੀ ਪੜ੍ਹੋ 👉Bathinda Police ਦੀ ਵੱਡੀ ਕਾਰਵਾਈ; 61 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਇਸ ਰਾਸ਼ਟਰੀ ਮਹੱਤਵ ਦੇ ਕਾਰਜ ਨੂੰ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨੇਪਰੇ ਚਾੜ੍ਹਨਾ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਅਹਿਮ ਜ਼ਿੰਮੇਵਾਰੀ ਹੈ।ਉਨ੍ਹਾਂ ਨੇ ਨਿਯੁਕਤ ਕੀਤੇ ਗਏ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹੇਠ ਕੰਮ ਕਰਨ ਵਾਲੇ ਗਣਨਾਕਾਰਾਂ ਨਾਲ ਤਾਲਮੇਲ ਬਣਾਈ ਰੱਖਣ ਅਤੇ ਜਨਗਣਨਾ ਸਬੰਧੀ ਨਿਰਧਾਰਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਆਮ ਨਾਗਰਿਕਾਂ ਦਾ ਵੱਧ ਤੋਂ ਵੱਧ ਸਹਿਯੋਗ ਪ੍ਰਾਪਤ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸੈਂਸਜ-2027 ਦੇ ਦੂਜੇ ਪੜਾਅ ਤਹਿਤ ਘਰਾਂ ਦੀ ਗਣਨਾ ਅਤੇ ਪਰਿਵਾਰਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਨੇਪਰੇ ਚਾੜ੍ਹਿਆ ਜਾਣਾ ਹੈ।

ਇਹ ਵੀ ਪੜ੍ਹੋ 👉ਸ੍ਰੀ ਗੁਰੂ ਨਾਨਕ ਦੇਵ ਜੀ ਦੁਨੀਆ ਦੇ ਮਹਾਨ ਅਧਿਆਤਮਕ ਅਤੇ ਸਮਾਜਿਕ ਕ੍ਰਾਂਤੀਕਾਰੀਆਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਅੰਧਵਿਸ਼ਵਾਸਾਂ, ਕਰਮਕਾਂਡਾਂ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਚੁਣੌਤੀ ਦਿੱਤੀ : ਰਾਜਪਾਲ ਕਟਾਰੀਆ

ਇਸ ਪ੍ਰਕਿਰਿਆ ਵਿੱਚ ਸਵੈ-ਗਣਨਾ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਗਈ ਹੈ, ਜਿਸ ਰਾਹੀਂ ਨਾਗਰਿਕ ਆਨਲਾਈਨ ਪੋਰਟਲ https://se.census.gov.in ‘ਤੇ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਇਸ ਸਬੰਧੀ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਸੈਂਸਜ ਸੁਪਰਡੈਂਟ ਸ੍ਰੀ ਪ੍ਰਦੀਪ ਕੁਮਾਰ ਮਿੱਤਲ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਸੈਂਸਜ ਦੇ ਕੰਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਨਗਰ ਨਿਗਮ ਦੀ ਸੈਂਸਜ ਟੀਮ ਦੇ ਮੈਂਬਰ ਸ੍ਰੀ ਬਲਵਾਨ ਸਿੰਘ, ਸ੍ਰੀ ਰਾਜਲ ਬਾਂਸਲ, ਸ਼੍ਰੀ ਲਲਿਤ ਕੁਮਾਰ, ਸ਼੍ਰੀ ਲਖਵੀਰ ਸਿੰਘ ਅਤੇ ਸ਼੍ਰੀ ਇਸੂ ਬਾਂਸ਼ਲ ਅਤੇ ਟੈਕਨੀਕਲ ਅਸਿਸਟੈਂਟ ਵੀ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

MRSPTU ਕੈਂਪਸ ਨੇ 11ਵੇਂ ਅੰਤਰ-ਜ਼ੋਨਲ ਯੁਵਕ ਮੇਲੇ ਦੀ ਓਵਰਆਲ ਟਰਾਫ਼ੀ ਜਿੱਤੀ

👉ਤਿੰਨ ਰੋਜ਼ਾ ਸੱਭਿਆਚਾਰਕ ਮਹਾਂਉਤਸਵ ‘ਜੁਗ ਜੁਗ ਜੀਵੇ ਪੰਜਾਬ’ ਸ਼ਾਨਦਾਰ...