👉ਸ਼ਹਿਰ ਦੀ ਸਫ਼ਾਈ ਲਈ ਹਦਾਇਤਾਂ ਜਾਰੀ
Bathinda News:ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ, ਸ੍ਰੀ ਘਸ਼ਸਿਆਮ ਥੋਰੀ ਨੇ ਬਠਿੰਡਾ ਸ਼ਹਿਰ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਨਗਰ ਨਿਗਮ ਬਠਿੰਡਾ ਵੱਲੋਂ ਸ਼ੁਰੂ ਕੀਤੇ ਗਏ ਅਤਿ-ਆਧੁਨਿਕ “ਮਕੈਨੀਕਲ ਸਵੀਪਿੰਗ (ਡੀਪ ਕਲੀਨਿੰਗ)” ਪ੍ਰੋਜੈਕਟ ਦੀ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਬਠਿੰਡਾ, ਸ੍ਰੀਮਤੀ ਲਵਜੀਤ ਕਲਸੀ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਮੌਜੂਦ ਸਨ।ਇਸ ਦੌਰਾਨ ਸ੍ਰੀ ਥੋਰੀ ਨੇ ਨਗਰ ਨਿਗਮ ਵੱਲੋਂ 100 ਕਿਲੋਮੀਟਰ ਪ੍ਰਤੀ ਹਫ਼ਤਾ ਦੀ ਰਫ਼ਤਾਰ ਨਾਲ ਚਲਾਈ ਜਾ ਰਹੀ ਮਕੈਨੀਕਲ ਸਵੀਪਿੰਗ ਦੀ ਕਾਰਜਪ੍ਰਣਾਲੀ ਵੇਖੀ ਅਤੇ ਇਸ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ Punjab ‘ਚ ਅੱਜ ਅੱਧੇ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ !
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਆਧੁਨਿਕ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਬਠਿੰਡਾ ਸ਼ਹਿਰ ਦੇ ਸੁੰਦਰੀਕਰਨ ਅਤੇ ਸਫ਼ਾਈ ਵਿਵਸਥਾ ਦੇ ਪੱਧਰ ਵਿੱਚ ਵੱਡਾ ਇਜ਼ਾਫ਼ਾ ਹੋਵੇਗਾ।ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਅੰਦਰੂਨੀ ਸੜਕਾਂ ‘ਤੇ 630 ਕਿਲੋਮੀਟਰ ਪ੍ਰਤੀ ਹਫ਼ਤਾ ਦੇ ਹਿਸਾਬ ਨਾਲ ਮਕੈਨੀਕਲ ਸਵੀਪਿੰਗ ਅਤੇ ਡੀਪ ਕਲੀਨਿੰਗ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਜਲਦ ਸ਼ੁਰੂ ਕਰਵਾਇਆ ਜਾਵੇ। ਨਾਲ ਹੀ ਉਨ੍ਹਾਂ ਸ਼ਹਿਰ ਦੀਆਂ ਮੁੱਖ ਸੜਕਾਂ ਦੀ 164 ਕਿਲੋਮੀਟਰ ਦੀ ਸਫ਼ਾਈ ਸਬੰਧੀ ਬਕਾਇਆ ਪਏ ਟੈਂਡਰ ਕਾਰਜਾਂ ਨੂੰ ਤੁਰੰਤ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ ਗਏ। ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਆਮ ਲੋਕਾਂ ਨੂੰ ਇਸ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਸ਼੍ਰੀ ਥੋਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿੱਚ ਨਿਗਮ ਦਾ ਸਾਥ ਦੇਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




