ਪੰਜਾਬ ਦੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਦੇਖੋ ਕਿੰਨੇਂ ਵਜੇਂ ਖੁੱਲ੍ਹਣਗੇ !

Date:

spot_img

ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਨੇ 19 ਅਗਸਤ (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।ਉਨ੍ਹਾਂ ਨੇ ਲੋਕਾਂ ਨੂੰ 19 ਅਗਸਤ ਨੂੰ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

 

spot_img
spot_img
spot_img

Share post:

Popular

More like this
Related

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...

CM Nayab Singh Saini ने की शहरी स्वामित्व योजना की समीक्षा

👉शहरी स्वामित्व योजना के तहत दुकानों के मालिकाना हक...