Thursday, April 16, 2026
spot_img
spot_img

ਵੱਡੀ ਖਬਰ: ਸਿੱਖਾਂ ਜਥੇਬੰਦੀਆਂ ਦੇ ਵਿਆਪਕ ਰੋਸ਼ ਨੂੰ ਦੇਖਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਤੜਕਸਾਰ’ ਸੰਭਾਲੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ

Date:

spot_img

👉ਪਹਿਲਾਂ ਸ਼੍ਰੋਮਣੀ ਕਮੇਟੀ ਨੇ ਰੱਖਿਆ ਸੀ 10 ਵਜੇਂ ਦਾ ਸਮਾਂ, ਨਿਹੰਗ ਸਿੰਘਾਂ ਸਹਿਤ ਹੋਰਨਾਂ ਜਥੇਬੰਦੀਆਂ ਨੇ ਤਾਜ਼ਪੋਸ਼ੀ ਦੇ ਵਿਰੋਧ ਦਾ ਕੀਤਾ ਸੀ ਐਲਾਨ
Sri Anandpur Sahib News: ਪਿਛਲੇ ਕੁੱਝ ਦਿਨਾਂ ਤੋਂ ਸਿੱਖ ਪੰਥ ਵਿਚ ਹੋ ਰਹੀਆਂ ਵੱਡੀਆਂ ਉਥਲ-ਪੁਥਲਾਂ ਦੌਰਾਨ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੀ ਅੰਤ੍ਰਿਗ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਆਪਣੀ ਜਿੰਮੇਵਾਰੀ ਸੰਭਾਲ ਲਈ। ਹਾਲਾਂਕਿ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਇਹ ਸੇਵਾ ਸੰਭਾਲ ਦਾ ਪ੍ਰੋਗਰਾਮ ਸਵੇਰੇ 10 ਵਜੇਂ ਰੱਖਿਆ ਗਿਆਸੀ ਪ੍ਰੰਤੂ ਅਚਾਨਕ ਤੜਕਸਾਰ ਇਹ ਸਮਾਗਮ ਸੰਪੰਨ ਹੋਣ ਕਾਰਨ ਸਿੱਖ ਹਲਕਿਆਂ ’ਚ ਵੱਡੀਆਂ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ। ਮੁਢਲੇ ਤੌਰ ’ਤੇ ਤੈਅ ਸਮੇਂ ਤੋਂ ਪਹਿਲਾਂ ਰੱਖੀ ਇਸ ਸੇਵਾ ਸੰਭਾਲ ਦੇ ਪਿੱਛੇ ਸਿੱਖ ਕੌਮ ’ਚ ਪਹਿਲਾਂ ਵਾਲੇ ਜਥੇਦਾਰਾਂ ਨੂੰ ਬਦਲਣ ’ਤੇ ਫੈਲੇ ਵਿਆਪਕ ਰੋਸ਼ ਅਤੇ ਨਿਹੰਗ ਸਿੰਘਾਂ ਸਹਿਤ ਹੋਰਨਾਂ ਜਥੇਬੰਦੀਆਂ ਵੱਲੋਂ ਇਸ ਤਾਜ਼ਪੋਸ਼ੀ ਦਾ ਵਿਰੋਧ ਕਰਨ ਦੇ ਲਏ ਫੈਸਲੇ ਨੂੰ ਪ੍ਰਮੁੱਖ ਕਾਰਨ ਮੰਨਿਆ ਜਾ ਰਿਹਾ। ਜਿਉਂ ਹੀ ਨਵਨਿਯੁਕਤ ਜਥੈਦਾਰ ਵੱਲੋਂ ਸੇਵਾ-ਸੰਭਾਲ ਦੀ ਖ਼ਬਰ ਸਾਹਮਣੇ ਆਈ ਤਾਂ ਇਸ ਉਪਰ ਵੱਖ ਵੱਖ ਪ੍ਰਤੀਕ੍ਰਮ ਵੀ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ India ਨੇ 12 ਸਾਲ ਬਾਅਦ ਜਿੱਤੀ ਚੈਂਪੀਅਨਸ਼ਿਪ ਟਰਾਫ਼ੀ, ਨਿਊਜੀਲੈਂਡ ਨੂੰ 4 ਵਿਕੇਟਾਂ ਨਾਲ ਹਰਾਇਆ

ਇੱਥੇ ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਸਿੱਖ ਰਿਵਾਇਤਾਂ ਮੁਤਾਬਕ ਕਿਸੇ ਵੀ ਜਥੈਦਾਰ ਦੀ ਸੇਵਾ ਸੰਭਾਲ ਮੌਕੇ ਵੱਡੀ ਪੱਧਰ ’ਤੇ ਸਿੱਖ ਸੰਪਰਦਾਵਾਂ, ਜਥੈਬੰਦੀਆਂ, ਨਿਹੰਗ ਸਿੰਘ ਜਥੈਬੰਦੀਆਂ ਸਹਿਤ ਗੁਰਦੂਆਰਾ ਪ੍ਰਬੰਧਕ ਕਮੇਟੀਆਂ ਸਹਿਤ ਦੂਜੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਹੈਡਗ੍ਰਰੰਥੀ ਸਿੰਘਾਂ ਨੂੰ ਸੱਦਿਆ ਜਾਂਦਾ ਹੈ ਤੇ ਨਵੇਂ ਜਥੇਦਾਰ ਸਾਹਿਬ ਦੀ ਦਸਤਾਰਬੰਦੀ ਕੀਤੀ ਜਾਂਦੀ ਹੈ। ਪ੍ਰੰਤੂ ਅੱਜ ਅਚਾਨਕ ਅਜਿਹਾ ਕਰਨ ਦੇ ਨਾਲ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਉਪਰ ਹੋਰ ਗੰਭੀਰ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਉਧਰ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਵੱਡੇ ਭਾਗ ਹਨ ਕਿ ਇੱਕ ਸਧਾਰਨ ਸਿੱਖ ਪਰਿਵਾਰ ਵਿੱਚ ਪੈਦਾ ਹੋ ਕੇ ਉਨ੍ਹਾਂ ਨੂੰ ਇੰਨੀ ਵੱਡੀ ਸੇਵਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਦੇ ਵਿੱਚ ਇੱਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।

ਇਹ ਵੀ ਪੜ੍ਹੋ SSP ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

ਪੰਥ ਨੂੰ ਦਰਪੇਸ਼ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਮਸਲਿਆਂ ਬਾਰੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਦਰ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਸਿਆਸੀ ਤੌਰ ’ਤੇ ਸਿੱਖ ਪੰਥ ਵੱਡੇ ਹਮਲਿਆਂ ਦਾ ਸ਼ਿਕਾਰ ਹੈ ਜਿੱਥੇ ਇੱਕ ਪਾਸੇ ਦੇਸ਼ ਵਿੱਚ ਘੱਟ ਗਿਣਤੀਆਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਗਿਆ ਹੈ ਉੱਥੇ ਹੀ ਰਾਜਸੀ ਤਾਕਤ ਨੂੰ ਵਰਤਦਿਆਂ ਸਿੱਖਾਂ ਦੇ ਖਿਲਾਫ ਕਾਲੇ ਕਾਨੂੰਨ ਅਤੇ ਯੂਏਪੀਏ, ਐੱਨਐੱਸਏ ਵਰਗੀਆਂ ਧਾਰਾਵਾਂ ਲਾ ਕੇ ਨੌਜਵਾਨੀ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਦੇਸ਼ ਦੇ ਹੁਕਮਰਾਨ 1984 ਦੇ ਸਿੱਖ ਕਤਲੇਆਮ ਦਾ 40 ਸਾਲ ਬੀਤ ਜਾਣ ਮਗਰੋਂ ਵੀ ਇਨਸਾਫ਼ ਦਵਾਉਣ ਵਿੱਚ ਵੀ ਨਕਾਮ ਰਹੇ ਹਨ। ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਸਬੰਧ ਵਿੱਚ 2 ਦਸੰਬਰ ਨੂੰ ਸਿੰਘ ਸਾਹਿਬਾਨ ਵੱਲੋਂ ਲਏ ਫੈਸਲੇ ਬਾਰੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰਮਤਿ ਦੀ ਰੋਸ਼ਨੀ ਵਿੱਚ ਨਿਕਲੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਅਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮਿਆਂ ’ਤੇ ਇੰਨ ਬਿੰਨ ਲਾਗੂ ਹੁੰਦੀ ਹੈ। ਸਬੰਧਤ ਧਿਰਾਂ ਨੂੰ ਤਕੀਦ ਕੀਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿੱਚ ਇੱਕ ਦੂਜੇ ਪ੍ਰਤੀ ਕੁੜੱਤਣ ਭਰੀ ਬਿਆਨਬਾਜੀ ਤੋਂ ਗ਼ੁਰੇਜ਼ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਚੀਫ਼ ਗੁਰਦੁਆਰਾ ਇੰਸਪੈਕਟਰ ਜਗਦੀਸ਼ ਸਿੰਘ ਬੁੱਟਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਹਰਦੇਵ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...