ਡਰੱਗ ਤੇ ਸਮਾਜਿਕ-ਆਰਥਿਕ ਸੈਂਸਸ ਲਈ ਸਵੈ-ਗਣਨਾ ਦਾ ਕੰਮ ਜਲਦ ਸ਼ੁਰੂ:ਡਿਪਟੀ ਕਮਿਸ਼ਨਰ

Date:

spot_img

Bathinda News: ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਸਬੰਧੀ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ” ਕਰਵਾਇਆ ਜਾ ਰਿਹਾ ਹੈ। ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 1193 ਪੋਲਿੰਗ ਬੂਥਾਂ ’ਤੇ ਐਨਯੂਮੇਰੇਟਰ (ਗਿਣਤੀਕਾਰ) ਤਾਇਨਾਤ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਸੈਂਸਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸੰਬੰਧਿਤ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ, ਤਾਂ ਜੋ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਹਜ਼ਾਰਾਂ ਸੇਜ਼ਲ ਅੱਖਾਂ ਨਾਲ ਖ਼ੁਸਬਾਜ਼ ਸਿੰਘ ਜਟਾਣਾ ਨੂੰ ਦਿੱਤੀ ਅੰਤਿਮ ਵਿਦਾਈ

ਉਨ੍ਹਾਂ ਜ਼ਿਲ੍ਹਾ ਪੱਧਰੀ ਤਿਆਰੀਆਂ, ਲਾਜਿਸਟਿਕਲ ਪ੍ਰਬੰਧਾਂ, ਸਿਖਲਾਈ ਯੋਜਨਾਵਾਂ,ਪੇਂਡੂ ਅਤੇ ਸ਼ਹਿਰੀ ਕਵਰੇਜ ਰਣਨੀਤੀਆਂ ਅਤੇ ਸਥਾਨਕ ਸੰਸਥਾਵਾਂ ਨਾਲ ਤਾਲਮੇਲ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਐਨਯੂਮੇਰੇਟਰ ਘਰ-ਘਰ ਸਰਵੇ ਲਈ ਆਉਣ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਅਤੇ ਅੱਪਡੇਟ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਪਾਰਦਰਸ਼ਤਾ, ਅੰਕੜਿਆਂ ਦੀ ਸਟੀਕਤਾ ਅਤੇ ਨਿਰਧਾਰਿਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਸੁਚੱਜੀ ਯੋਜਨਾਬੰਦੀ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਜਨਗਣਨਾ ਐਕਟ ਤਹਿਤ ਮਾਪਦੰਡਾਂ, ਪਰਿਭਾਸ਼ਾਵਾਂ ਅਤੇ ਪ੍ਰਕਿਰਿਆਵਾਂ ਦੀ ਪੂਰੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  Chandigarh Blast Case; Punjab Police ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਸਤ ‘ਚ ਲਿਆ!

ਉਨ੍ਹਾਂ ਦੱਸਿਆ ਇਹ ਸੈਂਸਸ ਜਲਦ ਸ਼ੁਰੂ ਹੋ ਕੇ ਕਰੀਬ 45 ਦਿਨਾਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਰਵੇ ਦੀ ਪ੍ਰਕਿਰਿਆ ਸਰਕਾਰ ਵੱਲੋਂ ਪ੍ਰਦਾਨ ਕੀਤੀ ਮੋਬਾਈਲ ਐਪਲੀਕੇਸ਼ਨ ਰਾਹੀਂ ਕੀਤੀ ਜਾਵੇਗੀ।ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਨੂੰ ਸੈਂਸਸ ਨੂੰ ਪਾਰਦਰਸ਼ੀ, ਸਮਾਵੇਸ਼ੀ, ਸਟੀਕ ਅਤੇ ਤਕਨਾਲੋਜੀ ਅਧਾਰਤ ਢੰਗ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੇਸ਼ੇਵਰ ਇਮਾਨਦਾਰੀ, ਕਾਨੂੰਨੀ ਪਾਲਣਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਕਿਹਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਐਸ.ਡੀ.ਐਮ ਬਠਿੰਡਾ ਸ. ਬਲਕਰਨ ਸਿੰਘ, ਐਸ.ਡੀ.ਐਮ ਰਾਮਪੁਰਾ ਅਤੇ ਮੌੜ ਮੈਡਮ ਵੀਰਪਾਲ ਕੌਰ, ਐਸ.ਡੀ.ਐਮ ਤਲਵੰਡੀ ਸਾਬੋ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਅਭਿਨਵ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਨਵੇਂ ਕਲੀਨਿਕਾਂ ਨਾਲ ਸੂਬੇ ਵਿੱਚ 1245 ਕਲੀਨਿਕ ਹੋਏ ਜਿਸ...

Mad Sandhu murder case; ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

👉ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਵਿੱਚ ਬੈਠੇ ਸੰਚਾਲਕਾਂ ਦੇ ਇਸ਼ਾਰੇ...