
ਵਧੀਆ ਸੈਲਫੀ ਪੁਆਇੰਟ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਐਲਾਨ
Mansa News:ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਿੰਡ ਬਹਿਣੀਵਾਲ ਵਿਖੇ ਮਾਂ ਬੋਲੀ ਨੂੰ ਸਮਰਪਿਤ 41 ਅੱਖਰੀਂ ਫੱਟੀ ਦੇ ਸੈਲਫੀ ਪੁਆਇੰਟ ਦਾ ਉਦਘਾਟਨ ਕਰਦਿਆਂ ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਦੇ ਇਸ ਵਿਲੱਖਣ ਕਾਰਜ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਪਿੰਡ ਪੱਧਰ ਤੋਂ ਮਾਂ ਬੋਲੀ ਦੀ ਪ੍ਰਫੁੱਲਤਾ ਨੂੰ ਹੋਰ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਮਾਲਵਾ ਇਲਾਕੇ ’ਚ ਅਜਿਹੀ ਪਹਿਲ ਕਦਮੀਂ ਦਾ ਸਭਨਾਂ ਧਿਰਾਂ ਵੱਲ੍ਹੋਂ ਸਵਾਗਤ ਕਰਨਾ ਬਣਦਾ ਹੈ।
ਇਹ ਵੀ ਪੜ੍ਹੋ Punjab Police ’ਚ ਵੱਡਾ ਫ਼ੇਰਬਦਲ; 7 SSPs ਸਹਿਤ 21 IPS ਅਧਿਕਾਰੀ ਬਦਲੇ
ਉਨ੍ਹਾਂ ਇਸ ਮੌਕੇ ਪਿੰਡ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਂ ਬੋਲੀ ਨੂੰ ਸਮਰਪਿਤ ਮਾਰਚ ਨੂੰ ਝੰਡੀ ਦੇਣ ਤੋਂ ਬਾਅਦ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਆਪਣੀ ਪੜ੍ਹਾਈ ਦੇ ਦੌਰਾਨ ਹੀ ਆਪਣਾ ਟੀਚਾ ਤਹਿ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਵਿਚ ਆਈ ਏ ਐੱਸ ਕਰਨ ਦਾ ਮੌਕਾ ਮਿਲਿਆ ਹੈ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ
ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਨੇ ਕਿਹਾ ਕਿ ਉਨ੍ਹਾਂ ਲਈ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਅੱਜ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ’ਤੇ ਉਨ੍ਹਾਂ ਵੱਲੋਂ ਸਥਾਪਿਤ ਕੀਤੇ ਗਏ ਸੈਲਫੀ ਪੁਆਇੰਟ ਦਾ ਉਦਘਾਟਨ ਉਸ ਸ਼ਖ਼ਸੀਅਤ ਵੱਲੋਂ ਕੀਤਾ ਗਿਆ ਹੈ, ਜਿੰਨਾਂ ਨੇ ਆਪਣੀ ਮਾਤ ਭਾਸ਼ਾ ਵਿਚ ਆਈ ਏ ਐੱਸ ਕਰਕੇ ਡਿਪਟੀ ਕਮਿਸ਼ਨਰ ਬਣਕੇ ਹੋਰਨਾਂ ਵਿਕਾਸ ਕਾਰਜਾਂ ਤੋਂ ਇਲਾਵਾ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਅਹਿਮ ਯੋਗਦਾਨ ਪਾ ਰਹੇ ਹਨ।ਇਸ ਮੌਕੇ ਸਭਿਆਚਾਰ ਚੇਤਨਾ ਮੰਚ ਮਾਨਸਾ ਦੇ ਪ੍ਰਧਾਨ ਹਰਿੰਦਰ ਮਾਨਸ਼ਾਹੀਆ, ਸਿੱਖਿਆ ਅਤੇ ਕਲਾ ਮੰਚ ਪੰਜਾਬ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਵੀ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




