Bathinda News: Bathinda City ਦੇ ਹਾਜੀ ਰਤਨ ਰੋਡ ‘ਤੇ ਸਥਿਤ ਦੀਪ ਸਿੰਘ ਨਗਰ ਵਿੱਚ ਇੱਕ ਖਾਲੀ ਪਲਾਟ ਵਿੱਚੋਂ ਇੱਕ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਮਿਲੀ ਹੈ। ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਤੋਂ ਇਲਾਵਾ ਥਾਣਾ ਕੈਨਾਲ ਕਲੌਨੀ ਦੀ ਪੁਲਿਸ ਮੌਕੇ ‘ਤੇ ਪੁੱਜੀ। ਲਾਸ਼ ਝਾੜੀਆਂ ਵਿੱਚ ਪਈ ਹੋਈ ਸੀ। ਮ੍ਰਿਤਕ ਔਰਤ ਦੀ ਲਾਸ਼ ਕੁੱਝ ਦਿਨ ਪੁਰਾਣੀ ਜਾਪਦੀ ਹੈ, ਜਿਸਦੇ ਕਾਰਨ ਲਾਸ਼ ਨੂੰ ਕੀੜੇ ਪੈ ਚੁੱਕੇ ਹਨ ਤੇ ਕਾਫ਼ੀ ਅੰਗ ਸੜ ਗਏ ਹਨ। ਇੱਕ ਔਰਤ ਦੀ ਸੜੀ ਹੋਈ ਲਾਸ਼ ਮਿਲੀ।
ਇਹ ਵੀ ਪੜ੍ਹੋ 👉80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ
ਔਰਤ ਨੇ ਲਾਲ ਟੀ-ਸ਼ਰਟ ਪਾਈ ਹੋਈ ਸੀ ਅਤੇ ਹੇਠਾਂ ਕੁੱਝ ਵੀ ਨਹੀਂ ਸੀ। ਪੁਲਿਸ ਨੇ ਫੋਰੈਂਸਿਕ ਵਿਭਾਗ ਨੂੰ ਬੁਲਾਇਆ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਆਪਣੀ ਜਾਂਚ ਸ਼ੁਰੂ ਕੀਤੀ। ਨੇੜਲੇ ਲੋਕਾਂ ਤੋਂ ਜਾਣਕਾਰੀ ਇਕੱਠੀ ਕਰਨ ਦੇ ਬਾਵਜੂਦ, ਔਰਤ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ। ਔਰਤ ਦੇ ਦੋਵੇਂ ਪਾਸੇ ਹੱਥਾਂ ‘ਤੇ ਨਾਮ ਵਾਲੇ ਟੈਟੂ ਬਣੇ ਹੋਏ ਹਨ, ਜਿੰਨ੍ਹਾਂ ਉੱਪਰ ਰੂਪਾ, ਚੰਦਾ, ਵਿਕਰਮ, ਅਜੈ ਆਦਿ ਲਿਖਿਆ ਹੋਇਆ ਸੀ।
ਇਹ ਵੀ ਪੜ੍ਹੋ 👉CJP ਦੀ ਹਿਮਾਇਤ ‘ਚ ਪ੍ਰਦਰਸ਼ਨ ਕਰ ਰਹੇ AAP ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਅਣਪਛਾਤੀ ਮ੍ਰਿਤਕ ਔਰਤ ਦੀ ਉਮਰ 35-40 ਸਾਲ ਜਾਪਦੀ ਹੈ। ਲਾਸ਼ ਵਿੱਚੋਂ ਬਦਬੂ ਆਉਣ ਕਾਰਨ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ। ਪਲਾਂਟ ਵਿੱਚ ਕੂੜੇ ਦੇ ਢੇਰ ਹਨ। ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਜਨ ਸੇਵਾ ਦੀਆਂ ਐਂਬੂਲੈਂਸ ਟੀਮਾਂ ਮ੍ਰਿਤਕ ਔਰਤ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਲੈ ਗਈ। ਸਹਾਰਾ ਜਨ ਸੇਵਾ ਦੇ ਪ੍ਰਧਾਨ ਗੌਤਮ ਗੋਇਲ ਨੇ ਕਿਹਾ ਕਿ ਔਰਤ ਦੀ ਲਾਸ਼ ਨੂੰ 100 ਘੰਟਿਆਂ ਲਈ ਸੁਰੱਖਿਅਤ ਰੱਖਿਆ ਗਿਆ ਸੀ। ਲਾਸ਼ ਦੀ ਪਛਾਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



