SSD College of Professional Studies Bhokhra ਵਿਖੇ “ਗੁਰਬਾਣੀ ਦੀ ਰੌਸ਼ਨੀ ਵਿੱਚ ਸਖ਼ਸ਼ੀਅਤ ਵਿਕਾਸ” ਵਿਸ਼ੇ ਤੇ ਸੈਮੀਨਾਰ ਕਰਵਾਇਆ

0
74
+1

Bathinda News:ਐੱਸ.ਐੱਸ.ਡੀ. ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਵੱਲੋਂ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਪ੍ਰੋ. ਤਰਸੇਮ ਕੁਮਾਰ ਦੀ ਰਹਿਨੁਮਾਈ ਹੇਠ ਕਾਲਜ ਕੈਂਪਸ ਵਿਖੇ ਸਹਿਜਪਾਠ ਸੇਵਾ ਸੋਸਾਇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ “ਗੁਰਬਾਣੀ ਦੀ ਰੌਸ਼ਨੀ ਵਿੱਚ ਸਖ਼ਸ਼ੀਅਤ ਵਿਕਾਸ” ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਆਪਣੇ ਵਿਚਾਰਾਂ ਨਾਲ ਕੀਤੀ। ਉਹਨਾਂ ਨੇ ਸਖ਼ਸ਼ੀਅਤ ਵਿਕਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

ਇਹ ਵੀ ਪੜ੍ਹੋ  ਬਾਲਾ.ਤਕਾ/ਰੀ ਪਾਸਟਰ ਬਲਜਿੰਦਰ ਸਿੰਘ ਨੂੰ ਹੋਈ ਉਮਰ ਕੈਦ

ਉਹਨਾ ਨੇ ਆਪਣੇ ਸ਼ਬਦਾਂ ਵਿੱਚ ਬੋਲਦਿਆਂ ਕਿਹਾ ਕਿ ਫੋਨ ਦੀ ਸਹੀ ਵਰਤੋ ਇੱਕ ਚੰਗੀ ਸਖ਼ਸ਼ੀਅਤ ਦਾ ਵਿਕਾਸ ਕਰਨ ਲਈ ਕੀਤੀ ਜਾ ਸਕਦੀ ਹੈ ਅਤੇ ਗੁਰਬਾਣੀ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਨਾਲ ਆਤਮਿਕ ਸ਼ਾਤੀ ਅਤੇ ਸਹਿਜ ਦੀ ਪ੍ਰਾਪਤੀ ਹੁੰਦੀ ਹੈ।ਸਹਿਜਪਾਠ ਸੇਵਾ ਸੋਸਾਇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਆਏ ਮਹਿਮਾਨਾਂ ਵਿੱਚੋਂ ਸ. ਸਤਨਾਮ ਸਿੰਘ ਅਤੇ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਸ. ਸਤਨਾਮ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਗੁਰਬਾਣੀ ਸਾਡੀ ਸਖ਼ਸ਼ੀਅਤ ਨੂੰ ਨਿਖਾਰਣ ਵਿੱਚ ਵੱਡਾ ਯੋਗਦਾਨ ਅਦਾ ਕਰਦੀ ਹੈ ਜਿਸਦੇ ਨਾਲ ਮਨੁੱਖ ਵਿੱਚ ਹੱਕ-ਹਲਾਲ ਦੀ ਮਿਹਨਤ ਕਰਨ ਅਤੇ ਪ੍ਰਮਾਤਮਾ ਦਾ ਭਾਣਾ ਮੰਨਣ ਦੀ ਸੋਝੀ ਆ ਜਾਂਦੀ ਹੈ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; Bathinda ‘ਚ ਪੁਲ ਉਪਰੋਂ ਡਿੱਗਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਹੋਈ ਮੌ+ਤ

ਉਹਨਾਂ ਨੇ ਆਪਣੇ ਵਿਚਾਰਾਂ ਵਿੱਚ ਵਿਦਵਾਨ ਗੁਰਸਿੱਖ ਸਖ਼ਸ਼ੀਅਤ ਬਾਰੇ ਜਾਣੂ ਕਰਵਾਇਆ ਅਤੇ ਸਾਦਾ ਜੀਵਨ ਜਿਉਣ ਲਈ ਸਾਦੇ ਵਿਆਹ, ਸਾਦੇ ਭੋਗ, ਨਾ ਕਰਜਾ ਨਾ ਚਿੰਤਾ ਰੋਗ ਦਾ ਨਾਅਰਾ ਸਮਾਜ ਵਿੱਚ ਲਾਗੂ ਕਰਨ ਤੇ ਜੋਰ ਦਿੱਤਾ ਤਾਂ ਜੋ ਇੱਕ ਚੰਗੇ ਸਮਾਜ ਦੀ ਉਸਾਰੀ ਕੀਤੀ ਜਾ ਸਕੇ।ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਪ੍ਰਧਾਨ ਇੰਜ. ਭੂਸ਼ਣ ਜਿੰਦਲ, ਸਕੱਤਰ ਇੰਜ. ਪਰਦੀਪ ਮੰਗਲਾ, ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਹਿਜਪਾਠ ਸੇਵਾ ਸੋਸਾਇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਨੁਮਾਇੰਦਿਆਂ ਵੱਲੋਂ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here