Bathinda News: ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਦੇ ਸਹਿਯੋਗ ਨਾਲ ਆਰਟੀਫੀਸੀਅਲ ਇੰਟੈਲੀਜੈਂਸ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ।ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਈਬੀਐਮ ਸਕਿੱਲ ਬਿਲਡ ਓਰੀਐਂਟੇਸ਼ਨ ਪ੍ਰੋਗਰਾਮ ਅਧੀਨ ਇਹ ਸੈਮੀਨਰ ਕਰਵਾਇਆ ਗਿਆ। ਆਈਬੀਐਮ ਵੱਲੋਂ ਬੋਕਸ ਕੰਪਨੀ ਦੇ ਰਿਸੋਰਸ ਪਰਸ਼ਨ ਮੈਡਮ ਰੀਤੂ ਠਾਕੁਰ ਵੱਲੋਂ ਵਿਦਿਅਰਥੀਆਂ ਨੂੰ ਆਰਟੀਫੀਸੀਅਲ ਇੰਟੈਲੀਜੈਂਸ ਵਿਸ਼ੇ ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ ਦੁਖ਼ਦਾਈ ਖ਼ਬਰ: ਬਠਿੰਡਾ ਕੈਂਸਰ ਹਸਪਤਾਲ ਦੇ ਡਾਇਰੈਕਟਰ ਡਾ ਅਰੋੜਾ ਦਾ ਹੋਇਆ ਦਿਹਾਂਤ
ਉਹਨਾਂ ਦੱਸਿਆ ਕਿ ਇਸ ਤਕਨੀਕ ਦਾ ਸਬੰਧ ਸਮਾਰਟ ਮਸ਼ੀਨਾਂ ਬਣਾਉਣ ਨਾਲ ਹੈ ਜੋ ਮਨੁੱਖੀ ਬੁੱਧੀ ਦੇ ਅਨਕੂਲ ਹੋਣ। ਇਸ ਸੈਮੀਨਾਰ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਏਡੀਸੀ (ਵਿਕਾਸ) ਦਫ਼ਤਰ ਵੱਲੋਂ ਗਗਨ ਸ਼ਰਮਾਂ ਅਤੇ ਬਲਵੰਤ ਸਿੰਘ ਹਾਜ਼ਰ ਸਨ। ਮੁਖੀ ਵਿਭਾਗ ਅਪਲਾਈਡ ਸਾਇੰਸ ਸ੍ਰੀਮਤੀ ਨਰਿੰਦਰ ਕੌਰ ਵੱਲੋਂ ਬੁਲਾਰਿਆ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਇਹ ਸੈਮੀਨਾਰ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਵਿਭਾਗ ਵੱਲੋਂ ਡਾ ਸੁਸ਼ੀਲ ਕੁਮਾਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ, ਜਿਸ ਵਿੱਚ ਵਿਭਾਗਾਂ ਦੇ ਸਹਾਇਕ ਟੀਪੀਓ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।