Ferozepur News:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਬ-ਡਵੀਜ਼ਨ ਜ਼ੀਰਾ ਵਿੱਚ ਸਾਵਨਮੱਲ ਕਲਿਆਣ ਜਨ ਭਵਨ ਜ਼ੀਰਾ ਵਿਖੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਸੁਚੇਤ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਡੀ.ਐੱਮ. ਜ਼ੀਰਾ ਗੁਰਮੀਤ ਸਿੰਘ ਅਤੇ ਆਪ ਆਗੂ ਸ਼ੰਕਰ ਕਟਾਰੀਆਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਹ ਵੀ ਪੜ੍ਹੋ ਹਰਜੋਤ ਸਿੰਘ ਬੈਂਸ ਵੱਲੋਂ ਬਜਟ ਇਤਿਹਾਸਕ ਤੇ ਸ਼ਲਾਘਾਯੋਗ ਕਰਾਰ, ਸਿੱਖਿਆ ਖੇਤਰ ਨੂੰ ਕੁੱਲ ਖ਼ਰਚੇ ਦਾ 12 ਫ਼ੀਸਦੀ ਅਲਾਟ ਕੀਤਾ
ਇਸ ਸਮਾਗਮ ਵਿੱਚ ਸੰਤ ਕਬੀਰ ਕਾਲਜ ਅਤੇ ਸਰਕਾਰੀ ਕਾਲਜ ਜ਼ੀਰਾ ਦੇ ਨੌਜਵਾਨ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿੱਚ ਹਿੱਸਾ ਲਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਕੋਰੀਓਗ੍ਰਾਫ਼ੀ ਅਤੇ ਨਾਟਕਾਂ ਰਾਹੀਂ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਐੱਸ.ਐੱਸ.ਪੀ. ਨੇ ਆਪਣੇ ਸੰਬੋਧਨ ਦੌਰਾਨ ਨਸ਼ੇੜੀ ਕਿਸੇ ਨੂੰ ਕਹਿਣ ਨੀ ਦੇਣਾ, ਨਸ਼ਾ ਪੰਜਾਬ ਵਿੱਚ ਰਹਿਣ ਨੀਂ ਦੇਣਾ ਦਾ ਹੋਕਾ ਲਗਾਇਆ ਗਿਆ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਬਚ ਕੇ ਰਹਿਣ ਅਤੇ ਇਸ ਪ੍ਰਤੀ ਆਪਣੇ ਆਲੇ-ਦੁਆਲੇ ਦੇ ਲੋਕਾਂ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੁਚੇਤ ਕਰਨ।
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਨਸ਼ਾ ਵੇਚਣ ਦਾ ਕੰਮ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਜ਼ਰੂਰ ਦੇਣ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਐੱਸ.ਡੀ.ਐੱਮ. ਅਤੇ ਆਪ ਆਗੂ ਸ਼ੰਕਰ ਕਟਾਰੀਆਂ ਨੇ ਵੀ ਨੌਜਵਾਨ ਵਿਦਿਆਰਥੀਆ ਨੂੰ ਨਸ਼ਿਆਂ ਖਿਲਾਫ਼ ਖੜੇ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੋ ਜੰਗ ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਹੈ ਉਹ ਜਿੱਤਣੀ ਜ਼ਰੂਰ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਪਿੰਡਾਂ ਅਤੇ ਗਲੀ ਮੁਹੱਲਿਆਂ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਬ-ਡਵੀਜ਼ਨ ਜ਼ੀਰਾ ਵਿਖੇ ਕਰਵਾਇਆ ਗਿਆ ਸੈਮੀਨਾਰ"