Talwandi Sabo News:ਪੰਜਾਬੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਕਾਸ਼ੀ ਕੈਂਪਸ ਦੇ ਭਾਸ਼ਾਵਾਂ ਅਤੇ ਸ਼ੋਸ਼ਲ ਸਾਇੰਸਜ਼ ਵਿਭਾਗ ਵੱਲੋਂ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਰਾਸ਼ਟਰੀ ਰੇਡੀਓ ਦਿਹਾੜਾ ਇੱਕ ਸੈਮੀਨਾਰ ਦਾ ਆਯੋਜਨ ਕਰਕੇ ਮਨਾਇਆ ਗਿਆ।ਇਸ ਮੌਕੇ ਹਰਪ੍ਰੀਤ ਸਿੰਘ ਬਹਿਣੀਵਾਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਗੁਰੂਆਂ ਦੀ ਬੋਲੀ ਹੈ। ਸਾਨੂੰ ਆਧੁਨਿਕਤਾ ਦੀ ਅੰਨ੍ਹੀ ਦੋੜ ਵਿੱਚ ਇਸ ਨੂੰ ਭੁੱਲਣਾ ਨਹੀਂ ਚਾਹੀਦਾ ਤੇ ਨਾਂ ਹੀ ਇਸ ਨੂੰ ਬੋਲਣ ਵਿੱਚ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਸਾਲ 2025 ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦਗੀ
ਉਨ੍ਹਾਂ ਸਾਰਿਆਂ ਨੂੰ ਮਾਂ ਬੋਲੀ ਦੇ ਨਾਲ-ਨਾਲ ਹੋਰ ਭਾਸ਼ਾਵਾਂ ਸਿੱਖਣ ਲਈ ਵੀ ਪ੍ਰੇਰਿਤ ਕੀਤਾ।ਇਸ ਮੌਕੇ ਭਾਸ਼ਾ ਵਿਭਾਗ ਦੇ ਮੁੱਖੀ ਡਾ. ਸੰਦੀਪ ਰਾਣਾ ਤੇ ਭਾਸ਼ਾਵਾਂ ਵਿਭਾਗ ਤੋਂ ਪ੍ਰੋ. ਕੁਮਾਰ ਸੁਸ਼ੀਲ ਨੇ ਮਾਤ ਭਾਸ਼ਾ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਉਪਰਾਂਤ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਆਕਾਸ਼ਵਾਣੀ ਬਠਿੰਡਾ ਦੇ ਅਨਾਉਂਸਰ ਕੰਵਲਜੀਤ ਸਿੰਘ ਕੁੱਟੀ, ਸੁਖਜੀਤ ਕੌਰ, ਗੁਰਪ੍ਰੀਤ ਕੌਰ, ਮਮਤਾ ਅਰੌੜਾ ਤੇ ਦੀਪਕ ਗਰਗ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਦੀਪ ਸ਼ਰਮਾ ਨੇ ਆਪਣੀ ਕਵਿਤਾ ਰਾਹੀਂ ਵਾਹ-ਵਾਹ ਖੱਟੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਰਾਸ਼ਟਰੀ ਰੇਡੀਓ ਦਿਵਸ ਮੌਕੇ ਸੈਮੀਨਾਰ ਆਯੋਜਿਤ"