ਚੰਡੀਗੜ੍ਹ, 27 ਮਈ: ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾ ਤੋਂ ਪਹਿਲਾ ਇਕ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਭਾਈ ਮਨਜੀਤ ਸਿੰਘ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਈ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਾਦਲ ਪਰਿਵਾਰ ਕਰਕੇ ਹੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਸਿਰਫ ਅਕਾਲੀ ਦਲ ਤੋਂ ਅਸਤੀਫ਼ਾ ਦੇ ਰਹੇ ਹਨ ਨਾ ਕਿ ਅਕਾਲੀ ਦਲ ਨੂੰ ਛੱਡ ਰਹੇ ਹਨ।
ਕੇਜਰੀਵਾਲ ਨੇ ਅੰਤਰਿਮ ਜ਼ਮਾਨਤ ‘ਚ ਵਾਧਾ ਕਰਨ ਲਈ ਕੀਤਾ ਸੁਪਰੀਮ ਕੋਰਟ ਦਾ ਰੁੱਖ
ਇਸ ਤੋਂ ਇਲਾਵਾ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ SGPC ਮੇਂਬਰ ਬਣੇ ਰਹਿਣਗੇ। ਭਾਈ ਮਨਜੀਤ ਸਿੰਘ ਨੇ ਸਾਫ਼ ਤੌਰ ‘ਤੇ ਐਲਾਨ ਕੀਤਾ ਕਿ ਉਹ ਖੰਡੂਰ ਸਾਹਿਬ ਤੋਂ ਲੋਕ ਸਭਾ ਦੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ, ਫਰੀਦਕੋਟ ਤੋਂ ਭਾਈ ਬੇਅਤ ਸਿੰਘ ਦੇ ਪੁੱਤਰ ਭਾਈ ਸਰਬਜੀਤ ਸਿੰਘ ਅਤੇ ਫਿਰੋਜ਼ਪੂਰ ਤੋਂ ਜਸਕਰਨ ਸਿੰਘ ਕਾਹਨਸਿੰਘਵਾਲਾ ਨੂੰ ਸਮਰਥਨ ਦੇਣ ਦਾ ਫੈਸਲਾਂ ਕੀਤਾ ਹੈ।
Share the post "ਬਾਦਲ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਹਿਮਾਇਤ ਦਾ ਐਲਾਨ"