ਚੰਡੀਗੜ੍ਹ, 13 ਮਾਰਚ: ਬੀਤੇ ਕੱਲ ਵਿਜੀਲੈਂਸ ਬਿਉਰੋ ਵੱਲੋਂ 3000 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤੀ ਗਈ ਖ਼ਜਾਨਾ ਵਿਭਾਗ ਦੀ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਤੁਰੰਤ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਦੇ ਸਮੇਂ ਦੌਰਾਨ ਇਸ ਕਰਮਚਾਰਨ ਦਾ ਹੈੱਡਕੁਆਟਰ ਜ਼ਿਲ੍ਹਾ ਖਜ਼ਾਨਾ ਦਫ਼ਤਰ, ਤਰਨਤਾਰਨ ਵਿਖੇ ਨਿਸ਼ਚਿਤ ਕੀਤਾ ਗਿਆ ਹੈ।ਇੱਥੇ ਜਾਰੀ ਬਿਆਨ ਵਿਚ ਸ: ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ।ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਵੀ ਪੰਜਾਬ ਦੇ ਨਾਗਰਿਕਾਂ ਪ੍ਰਤੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਦੀ ਸਥਾਪਨਾ ਲਈ ਵਿਆਪਕ ਯਤਨਾਂ ਦਾ ਹਿੱਸਾ ਹੈ। ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਸਿਰਫ਼ ਇੱਕ ਨਾਅਰਾ ਨਹੀਂ ਬਲਕਿ ਇੱਕ ਠੋਸ ਕਾਰਜ ਯੋਜਨਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਹੇਰਾਫੇਰੀਆਂ ਅਤੇ ਭ੍ਰਿਸ਼ਟਾਚਾਰ ਵਿੱਚ ਫਸੇ ਲੋਕਾਂ ਨੂੰ ਕਾਨੂੰਨ ਦੀ ਪੂਰੀ ਤਾਕਤ ਦਾ ਸਾਹਮਣਾ ਕਰਨਾ ਪਵੇਗਾ, ਭਾਵੇਂ ਉਹਨਾਂ ਦਾ ਕੋਈ ਵੀ ਅਹੁਦਿਆਂ ਜਾਂ ਰੁਤਬਾ ਹੋਵੇ।
Share the post "ਵਿਤ ਮੰਤਰੀ ਵੱਲੋਂ ਭ੍ਰਿਸ਼ਟਾਚਾਰ ’ਚ ਫੜ੍ਹੀ ਗਈ ਸੀਨੀਅਰ ਸਹਾਇਕ ਤੁਰੰਤ ਪ੍ਰਭਾਵ ਨਾਲ ਮੁਅੱਤਲ"