ਗੁਰਦਾਸਪੁਰ, 4 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੀ ਪੱਕੀ ਸੀਟ ਮੰਨੇ ਜਾਣ ਵਾਲੇ ਗੁਰਦਾਸਪੁਰ ਵਿਚ ਵੱਡਾ ਝਟਕਾ ਲੱਗਣ ਜਾ ਰਿਹਾ। ਪਾਰਟੀ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਨੇ ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ ਤੋਂ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਭਾਜਪਾ ਨੇ ਕੁੱਝ ਦਿਨ ਪਹਿਲਾਂ ਹੀ ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ ਨੂੰ ਅਪਣਾ ਉਮੀਦਵਾਰ ਐਲਾਨਿਆ ਹੈ। ਇੱਥੇ ਪਹਿਲਾਂ ਹੀ ਪਾਰਟੀ ਵੱਲੋਂ ਕਈ ਵਾਰ ਜਿੱਤੇ ਮਰਹੂਮ ਸੰਸਦ ਮੈਂਬਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਵੀ ਚੋਣ ਲੜਣ ਦਾ ਐਲਾਨ ਕੀਤਾ ਹੋਇਆ ਹੈ।
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਸ਼੍ਰੀ ਰਾਮ ਮੰਦਿਰ ਵਿਖੇ ਹੋਏ ਨਤਮਸਤਕ
ਜਿਸਤੋਂ ਬਾਅਦ ਜੇਕਰ ਸਵਰਨ ਸਲਾਰੀਆ ਵੀ ਚੋਣ ਮੈਦਾਨ ਵਿਚ ਆ ਜਾਂਦੇ ਹਨ ਤਾਂ ਇਹ ਭਾਜਪਾ ਲਈ ਵੱਡਾ ਝਟਕਾ ਹੋਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਰਨ ਸਲਾਰੀਆ ਨੇ ਕਿਹਾ ਕਿ ‘‘ ਉਹ ਗੁਰਦਾਸਪੁਰ ਤੋਂ ਐਮ.ਪੀ ਦੀ ਚੋਣ ਲੜਣ ਜਾ ਰਹੇ ਹਨ ਤੇ ਇਹ ਵੀ ਪੱਕੀ ਗੱਲ ਹੈ ਕਿ ਉਹ ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਇਹ ਚੋਣ ਲੜਣਗੇ। ’’ ਸ਼੍ਰੀ ਸਲਾਰੀਆ ਨੇ ਕਿਹਾ ਕਿ ਉਹ ਗੁਰਦਾਸਪੁਰ ਦਾ ਪੁੱਤਰ ਹੈ ਤੇ ਕਿਸਾਨਾਂ ਦਾ ਹਮਦਰਦ ਹੈ ਤੇ ਇੱਥੋਂ ਦੇ ਵਿਕਾਸ ਲਈ ਲਗਾਤਾਰ ਸੰਘਰਸ ਕਰਦਾ ਆ ਰਿਹਾ ਹੈ।