ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ : ਡਿਪਟੀ ਕਮਿਸ਼ਨਰ

0
5
34 Views

ਸੀਨੀਅਰ ਸਿਟੀਜਨਾਂ ਨੂੰ ਕੀਤੀ ਟਰਾਈ ਸਾਈਕਲ, ਕੰਨਾਂ ਵਾਲੀਆਂ ਮਸ਼ੀਨਾਂ ਆਦਿ ਉਪਕਰਨਾਂ ਦੀ ਵੰਡ
ਬਠਿੰਡਾ, 1 ਅਕਤੂਬਰ : ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ, ਜਿਨ੍ਹਾਂ ਦੀ ਦੇਖ-ਭਾਲ ਕਰਨਾ ਸਾਡਾ ਸਾਰਿਆਂ ਦੀ ਨਿੱਜੀ ਫਰਜ਼ ਬਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ‘‘ਅੰਤਰ ਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ’’ ਮੌਕੇ ਸਥਾਨਕ ਸਿਵਲ ਹਸਪਤਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਸੀਨੀਅਰ ਸਿਟੀਜਨਾਂ ਨੂੰ ਟਰਾਈ ਸਾਈਕਲ, ਕੰਨਾਂ ਵਾਲੀਆਂ ਮਸ਼ੀਨਾਂ ਆਦਿ ਉਪਕਰਨਾਂ ਦੀ ਵੰਡ ਕਰਨ ਮੌਕੇ ਕੀਤਾ।

ਇਹ ਖ਼ਬਰ ਵੀ ਪੜ੍ਹੋ:  ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

 

ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਬਜ਼ੁਰਗਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜ ਹੈ ਤਾਂ ਉਹ ਦਫਤਰ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ, ਜਿਨ੍ਹਾਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾਵੇਗੀ। ੲਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਸੀਨੀਅਰ ਸਿਟੀਜਨ ਤੇ ਹੋਰ ਡਾਕਟਰੀ ਸਟਾਫ ਆਦਿ ਮੌਜੂਦ ਰਿਹਾ।

 

LEAVE A REPLY

Please enter your comment!
Please enter your name here